ਪੰਜਾਬ ਵਿਚ ਚੋਣਾਂ ਦੌਰਾਨ ਬਹਾਨਾ ਬਣਾ ਕੇ ਡਿਊਟੀ ਤੋਂ ਰਾਹਤ ਲੈਣ ਵਾਲੇ ਕਰਮਚਾਰੀਆਂ ਦੀ ਹੁਣ ਖੈਰ ਨਹੀਂ ਹੈ। ਚੋਣਾਂ ਤੋਂ ਬਾਅਦ ਅਜਿਹੇ ਮੁਲਾਜ਼ਮਾਂ ਦਾ ਮੈਡੀਕਲ ਕਰਵਾ ਕੇ ਉੁਨ੍ਹਾਂ ਨੂੰ ਰਿਟਾਇਰ ਕਰਨ ਦਾ ਫੈਸਲਾ ਲਿਆ ਗਿਆ ਹੈ। ਜ਼ਿਲ੍ਹਾ ਚੋਣ ਅਧਿਕਾਰੀ ਨੇ ਇਸ ਦਾ ਨੋਟਿਸ ਲੈਂਦੇ ਹੋਏ ਪੰਜਾਬ ਸਰਕਾਰ ਨੂੰ ਚਿੱਠੀ ਲਿਖਣ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ 1000 ਦੇ ਲਗਭਗ ਅਜਿਹੇ ਮੁਲਾਜ਼ਮ ਹਨ, ਜੋ ਗੰਭੀਰ ਬੀਮਾਰੀਆਂ ਤੋਂ ਪੀੜਤ ਹਨ ਜਾਂ ਆਪਣੇ ਸੱਸ-ਸਹੁਰੇ ਦੀ ਸੇਵਾ ਕਰਨਾ ਚਾਹੁੰਦੇ ਹਨ, ਇਸ ਲਈ ਇਨ੍ਹਾਂ ਨੂੰ ਘਰ ਬਿਠਾਇਆ ਜਾਵੇਗਾ।
ਜ਼ਿਲ੍ਹਾ ਚੋਣ ਅਧਿਕਾਰੀ ਵਰਿੰਦਰ ਕੁਮਾਰ ਨੇ ਇਸ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵੱਲੋਂ ਵੀਡੀਓ ਜਾਰੀ ਕਰਕੇ ਇਸ ਸਬੰਧੀ ਜਾਣਕਾਰੀ ਵੀ ਸਾਂਝੀ ਕੀਤੀ ਗਈ ਹੈ। ਚੋਣਾਂ ਵਿਚ ਡਿਊਟੀ ਤੋਂ ਛੋਟ ਲਈ ਲੋਕ ਤਰ੍ਹਾਂ-ਤਰ੍ਹਾਂ ਦੇ ਬਹਾਨੇ ਬਣਾ ਰਹੇ ਹਨ। ਜ਼ਿਆਦਾਤਰ ਲੋਕ ਅਜਿਹੇ ਹਨ ਜਿਨ੍ਹਾਂ ਨੇ ਸਿਰਫ ਇਹੀ ਕਹਿ ਕੇ ਚੋਣਾਂ ਤੋਂ ਛੁਟੀ ਲੈ ਲਈ ਹੈ, ਉਨ੍ਹਾਂ ਨੂੰ ਗੰਭੀਰ ਬੀਮਾਰੀਆਂ ਹਨ। ਇਸ ਲਈ ਉਹ ਡਿਊਟੀ ਨਹੀਂ ਕਰ ਸਕਦੇ।
ਵੀਡੀਓ ਲਈ ਕਲਿੱਕ ਕਰੋ -:
“ਚੱਲਦੀ ਇੰਟਰਵਿਊ ‘ਚ ਪੱਤਰਕਾਰਾਂ ਨੂੰ ਚੁੱਪ ਕਰਵਾ ਕੇ ਜਨਤਾ ਨੇ ਖੁਦ ਪੁੱਛੇ ਸਵਾਲ..”
ਚੋਣ ਅਧਿਕਾਰੀ ਕੋਲ ਰੋਜ਼ਾਨਾ 100 ਦੇ ਲਗਭਗ ਅਜਿਹੀਆਂ ਅਰਜ਼ੀਆਂ ਆਈਆਂ ਹਨ। ਕੁਝ ਨੇ ਕਿਹਾ ਕਿ ਬੱਚੇ ਛੋਟੇ ਹਨ, ਇਸ ਲਈ ਉਹ ਡਿਊਟੀ ਨਹੀਂ ਕਰ ਸਕਦੇ ਹਨ ਤਾਂ ਕਿਸੇ ਨੇ ਸੱਸ-ਸਹੁਰੇ ਦੇ ਬੀਮਾਰ ਹੋਣ ਜਾਂ ਉਨ੍ਹਾਂ ਦੀ ਸੇਵਾ ਕਰਨ ਦਾ ਬਹਾਨਾ ਲਗਾਇਆ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਹ ਉਨ੍ਹਾਂ ਲੋਕਾਂ ਦੀ ਕਦਰ ਕਰਦੇ ਹਨ ਪਰ ਅਜਿਹੇ ਲੋਕਾਂ ਨੂੰ ਵੀ ਘਰ ਬਿਠਾਉਣ ਲਈ ਕਹਿਣਗੇ।