ਪੰਜਾਬ ਵਿਧਾਨ ਸਭਾ ਚੋਣਾਂ ਸਿਰਫ ਦੋ ਹਫਤਿਆਂ ਦਾ ਸਮਾਂ ਬਾਕੀ ਹੈ। 20 ਫਰਵਰੀ ਨੂੰ ਸੂਬੇ ਵਿੱਚ ਵੋਟਾਂ ਪੈਣਗੀਆਂ। ਪੰਜਾਬ ‘ਚ ਵਿਧਾਨ ਸਭਾ ਚੋਣਾਂ ਵਿੱਚ ਇਕ-ਇਕ ਕਰਕੇ ਸਿਤਾਰਿਆਂ ਦੀ ਐਂਟਰੀ ਦੀਆਂ ਖਬਰਾਂ ਸੁਣਨ ਨੂੰ ਮਿਲਦੀਆਂ ਰਹਿੰਦੀਆਂ ਹਨ। ਅਦਾਕਾਰਾ ਮਾਹੀ ਗਿਲ ਅੱਜ ਬੀਜੇਪੀ ਵਿੱਚ ਸ਼ਾਮਲ ਹੋਣ ਜਾ ਰਹੀ ਹੈ। ਉਹ ਚੋਣਾਂ ਵਿੱਚ ਪਾਰਟੀ ਲਈ ਪ੍ਰਚਾਰ ਵੀ ਕਰੇਗੀ। ਮਾਹੀ ਗਿੱਲ ਤੋਂ ਇਲਾਵਾ ਪੰਜਾਬੀ ਅਦਾਕਾਰ ਹੌਬੀ ਧਾਲੀਵਾਲ ਤੇ ਕਈ ਹੋਰ ਵੀ ਭਾਜਪਾ ਪਾਰਟੀ ਵਿੱਚ ਸ਼ਾਮਲ ਹੋਣਗੇ।
ਮਾਹੀ ਗਿੱਲ ਨੇ ਪਿਛਲੇ ਸਾਲ ਚੰਡੀਗੜ੍ਹ ਨਿਗਮ ਚੋਣਾਂ ਵਿੱਚ ਕਾਂਗਰਸੀ ਉਮੀਦਵਾਰ ਹਰਮੋਹਿੰਦਰ ਸਿੰਘ ਲੱਕੀ ਲਈ ਪ੍ਰਚਾਰ ਕੀਤਾ ਸੀ। ਮਾਹੀ ਗਿਲ ਨੇ ਹਿੰਦੀ ਫਿਲਮਾਂ ਤੋਂ ਇਲਾਵਾ ਪੰਜਾਬੀ ਫਿਲਮਾਂ ‘ਚ ਵੀ ਕੰਮ ਕੀਤਾ ਹੈ ਅਤੇ ਪੰਜਾਬ ਵਿੱਚ ਉਸ ਦੇ ਬਹੁਤ ਸਾਰੀ ਫੈਨ ਫਾਲੋਇੰਗ ਹਨ।
ਭਾਜਪਾ ਦੇ ਚੋਣ ਇੰਚਾਰਜ ਅਤੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ, ਪੰਜਾਬ ਇੰਚਾਰਜ ਦੁਸ਼ਯੰਤ ਗੌਤਮ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦੀ ਮੌਜੂਦਗੀ ਵਿੱਚ ਸਵੇਰੇ 11:30 ਵਜੇ ਪਾਰਟੀ ਦਫ਼ਤਰ ਵਿੱਚ ਪ੍ਰੋਗਰਾਮ ਹੋਵੇਗਾ, ਜਿਨ੍ਹਾਂ ਇਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
“ਚੱਲਦੀ ਇੰਟਰਵਿਊ ‘ਚ ਪੱਤਰਕਾਰਾਂ ਨੂੰ ਚੁੱਪ ਕਰਵਾ ਕੇ ਜਨਤਾ ਨੇ ਖੁਦ ਪੁੱਛੇ ਸਵਾਲ..”
ਦੱਸ ਦੇਈਏ ਕਿ ਚੋਣਾਂ ਵਿੱਚ ਪਾਰਟੀਆਂ ਮਸ਼ਹੂਰ ਚਿਹਰਿਆਂ ਨੂੰ ਸ਼ਾਮਲ ਕਰ ਰਹੀਆਂ ਹਨ। ਇਸ ਤੋਂ ਪਹਿਲਾਂ ਅਦਾਕਾਰ ਸੋਨੂੰ ਸੂਦ ਦੀ ਭੈਣ ਨੇ ਕਾਂਗਰਸ ਵਿੱਚ ਐਂਟਰੀ ਕੀਤੀ ਤੇ ਸੋਨੂੰ ਸੂਦ ਵੀ ਆਪਣੀ ਭੈਣ ਲਈ ਪ੍ਰਚਾਰ ਮੁਹਿੰਮ ਵਿੱਚ ਸ਼ਾਮਲ ਹੋ ਰਹੇ ਹਨ। ਗਾਇਕ ਤੇ ਅਦਾਕਾਰ ਸਿੱਧੂ ਮੂਸੇਵਾਲਾ ਵੀ ਇਸ ਵਾਰ ਕਾਂਗਰਸ ਵੱਲੋਂ ਚੋਣ ਮੈਦਾਨ ਹਨ।