ਆਂਧਰਾ ਪ੍ਰਦੇਸ਼ ਦੇ ਅਨੰਤਪੁਰ ਜ਼ਿਲ੍ਹੇ ਵਿੱਚ ਐਤਵਾਰ ਨੂੰ ਇੱਕ ਵੱਡਾ ਸੜਕ ਹਾਦਸਾ ਵਾਪਰਿਆ, ਜਿਸ ਵਿੱਚ 9 ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਜ਼ਿਲ੍ਹੇ ਦੇ ਬੁਡਾਗਵੀ ਪਿੰਡ ਵਿੱਚ ਇੱਕ ਕਾਰ ਅਤੇ ਲਾਰੀ ਵਿਚਾਲੇ ਭਿਆਨਕ ਟੱਕਰ ਹੋ ਗਈ, ਜਿਸ ਵਿੱਚ 9 ਲੋਕਾਂ ਦੀ ਮੋਤ ਹੋ ਗਈ । ਇਸ ਸਬੰਧੀ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕੇ ਇਹ ਸੜਕ ਦੁਰਘਟਨਾ ਅਨੰਤਪੁਰਮ-ਬੇਲਾਰੀ ਰਾਸ਼ਟਰੀ ਰਾਜਮਾਰਗ ‘ਤੇ ਕੋਟਲਾਪੱਲੀ ਇਲਾਕੇ ਵਿੱਚ ਹੋ। ਇਸ ਘਟਨਾ ਵਿੱਚ ਮਰਨ ਵਾਲੇ ਲੋਕਾਂ ਵਿੱਚ 6 ਔਰਤਾਂ ਅਤੇ ਇੱਕ ਬੱਚਾ ਵੀ ਸ਼ਾਮਿਲ ਹੈ।
ਇਸ ਸੜਕ ਹਾਦਸੇ ‘ਤੇ PMO ਵੱਲੋਂ ਟਵੀਟ ਕਰ ਕੇ ਦੁੱਖ ਜਤਾਇਆ ਹੈ। ਉਨ੍ਹਾਂ ਨੇ ਟਵੀਟ ਕਰ ਕੇ ਦੱਸਿਆ ਕਿ ਪ੍ਰਧਾਨ ਮੰਤਰੀ ਅਨੰਤਪੁਰ ਜ਼ਿਲ੍ਹੇ ਵਿੱਚ ਵਾਪਰੇ ਇਸ ਦਰਦਨਾਕ ਹਾਦਸੇ ਵਿੱਚ 9 ਲੋਕਾਂ ਦੀ ਮੌਤ ਤੋਂ ਦੁਖੀ ਹੈ। ਉਨ੍ਹਾਂ ਨੇ ਸੋਗ ਪ੍ਰਗਟ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫ਼ੰਡ ਵਿੱਚੋਂ ਦੋ-ਦੋ ਲੱਖ ਮ੍ਰਿਤਕ ਦੇ ਪਰਿਵਾਰ ਵਾਲਿਆਂ ਨੂੰ ਦੇਣ ਦਾ ਐਲਾਨ ਕੀਤਾ ਹੈ।
ਇਹ ਵੀ ਪੜ੍ਹੋ: ਵੱਡੀ ਖੁਸ਼ਖਬਰੀ! ਸਕੌਟ ਮੋਰਿਸਨ ਦਾ ਐਲਾਨ, 21 ਫਰਵਰੀ ਤੋਂ ਖੁੱਲ੍ਹਣਗੇ ਆਸਟ੍ਰੇਲੀਆ ਦੇ ਬਾਰਡਰ
ਦੱਸਿਆ ਜਾ ਰਿਹਾ ਹੈ ਕਿ ਇਸ ਘਟਨਾ ਵਿੱਚ ਮਾਰੇ ਗਏ ਸਾਰੇ ਲੋਕ ਰਿਸ਼ਤੇਦਾਰ ਸਨ, ਜੋ SUV ਕਾਰ ਵਿੱਚ ਸਵਾਰ ਹੋ ਕੇ ਐਤਵਾਰ ਨੂੰ ਕਰਨਾਟਕ ਦੇ ਬੇਲਾਰੀ ਤੋਂ ਆਪਣੇ ਜੱਦੀ ਪਿੰਡ ਓਰਵਾਕੋਂਡਾ ਵਾਪਿਸ ਜਾ ਰਹੇ ਸਨ। ਇਸ ਦੌਰਾਨ ਉਨ੍ਹਾਂ ਦੀ ਟੱਕਰ ਸਾਹਮਣਿਓਂ ਅਚਾਨਕ ਇੱਕ ਤੇਜ਼ ਰਫਤਾਰ ਵਾਲੀ ਲਾਰੀ ਟਕਰਾ ਗਈ। ਇਹ ਟੱਕਰ ਇੰਨੀ ਜ਼ਿਆਦਾ ਭਿਆਨਕ ਸੀ ਕਿ ਲਾੜੀ ਸਿੱਧੇ SUV ਕਾਰ ਵਿੱਚ ਵੜ ਗਈ।
ਵੀਡੀਓ ਲਈ ਕਲਿੱਕ ਕਰੋ -: