ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਐਤਵਾਰ ਨੂੰ ਮੁੱਖ ਮੰਤਰੀ ਚਿਹਰਾ ਐਲਾਨਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਸੋਮਵਾਰ ਨੂੰ ਮਾਤਾ ਨੈਣਾ ਦੇਵੀ ਮੰਦਿਰ ‘ਨਤਮਸਤਕ ਹੋਏ, ਜਿੱਥੇ ਉਨ੍ਹਾਂ ਨੇ ਮੱਥਾ ਟੇਕਦੇ ਹੋਏ ਪੂਜਾ ਵੀ ਕੀਤੀ । ਇਸ ਤੋਂ ਬਾਅਦ ਉਹ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ । ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਉਨ੍ਹਾਂ ਨੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ ।
ਦੱਸ ਦੇਈਏ ਕਿ ਪੰਜਾਬ ਵਿੱਚ ਵਿਧਾਨ ਸਭਾ ਲਈ 20 ਫਰਵਰੀ ਨੂੰ ਚੋਣਾਂ ਹੋਣ ਜਾ ਰਹੀਆਂ ਹਨ। ਜਿਸ ਨੂੰ ਲੈ ਸਾਰੀਆਂ ਪਾਰਟੀਆਂ ਤਿਆਰੀਆਂ ਵਿੱਚ ਲੱਗੀਆਂ ਹੋਈਆਂ ਹਨ । ਇਨ੍ਹਾਂ ਚੋਣਾਂ ਦੇ ਮੱਦੇਨਜ਼ਰ ਐਤਵਾਰ ਨੂੰ ਰਾਹੁਲ ਗਾਂਧੀ ਨੇ ਲੁਧਿਆਣਾ ਵਿਖੇ ਵਰਚੁਅਲ ਰੈਲੀ ਦੌਰਾਨ ਚਰਨਜੀਤ ਸਿੰਘ ਚੰਨੀ ਨੂੰ ਕਾਂਗਰਸ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਐਲਾਨਿਆ ਸੀ। ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਲਈ ਚਰਨਜੀਤ ਚੰਨੀ ਸ੍ਰੀ ਚਮਕੌਰ ਸਾਹਿਬ ਤੇ ਭਦੌੜ ਹਲਕੇ ਤੋਂ ਚੋਣ ਮੈਦਾਨ ਵਿੱਚ ਉਤਰੇ ਹਨ।
ਇਹ ਵੀ ਪੜ੍ਹੋ: ਵੱਡੀ ਖੁਸ਼ਖਬਰੀ! ਸਕੌਟ ਮੋਰਿਸਨ ਦਾ ਐਲਾਨ, 21 ਫਰਵਰੀ ਤੋਂ ਖੁੱਲ੍ਹਣਗੇ ਆਸਟ੍ਰੇਲੀਆ ਦੇ ਬਾਰਡਰ
ਸੀ.ਐੱਮ. ਫ਼ੇਸ ਦੇ ਐਲਾਨ ਪਿੱਛੋਂ ਚਰਨਜੀਤ ਸਿੰਘ ਚੰਨੀ ਨੇ ਭਾਵੁਕ ਹੋ ਕੇ ਕਿਹਾ ਕਿ ਪੰਜਾਬ ਦੀ ਜਨਤਾ ਤੇ ਰਾਹੁਲ ਗਾਂਧੀ ਦਾ ਧੰਨਵਾਦੀ ਹਾਂ ਜਿਨ੍ਹਾਂ ਨੇ ਮੇਰੇ ਵਰਗੇ ਗਰੀਬ ਨੂੰ ਮੁੱਖ ਮੰਤਰੀ ਉਮੀਵਾਰ ਐਲਾਨਿਆ।
ਚੰਨੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਲਈ ਨਾ ਸੋਵਾਂਗਾ ਨਾ ਸੌਣ ਦੇਵਾਂਗੇ। ਮੈਂ ਸਿਰਫ ਜ਼ਰੀਆ ਹੋਵਾਂਗਾ, ਜੋ ਨਵਜੋਤ ਸਿੰਘ ਸਿੱਧੂ ਪੰਜਾਬ ਲਈ ਕਰਨਾ ਚਾਹੁੰਦੇ ਹਨ ਉਹ ਕਰ ਸਕਦੇ ਹਨ, ਜੋ ਸੁਨੀਲ ਜਾਖੜ ਕਰਨਾ ਚਾਹੁਣਗੇ ਉਹ ਕਰ ਸਕਣਗੇ। ਅਸੀਂ ਸਾਰੇ ਮਿਲ ਕੇ ਪੰਜਾਬ ਨੂੰ ਅੱਗੇ ਲੈ ਕੇ ਜਾਵਾਂਗੇ।
ਵੀਡੀਓ ਲਈ ਕਲਿੱਕ ਕਰੋ -: