ਰਾਜਸਥਾਨ ਦੇ ਜੋਧਪੁਰ ‘ਚ ਸੰਗਤ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨੇੜੇ ਇਕ ਰੈਸਟੋਰੈਂਟ ਕਾਰਨ ਸੰਗਤ ਨੂੰ ਆਉਂਦੀ ਪ੍ਰੇਸ਼ਾਨੀ ਦਾ ਮੁੱਦਾ ਸ਼੍ਰੋਮਣੀ ਕਮੇਟੀ ਕੋਲ ਚੁੱਕਿਆ ਗਿਆ ਸੀ। ਇਸੇ ਦੇ ਮੱਦੇਨਜ਼ਰ ਰੈਸਟੋਰੈਂਟ ਨੂੰ ਬੰਦ ਕਰਵਾਉਣ ਲਈ SGPC ਨੇ ਜੋਧਪੁਰ ਦੇ ਜ਼ਿਲ੍ਹਾ ਕੁਲੈਕਟਰ ਨੂੰ ਚਿੱਠੀ ਲਿਖੀ ਹੈ। ਸੰਗਤ ਦਾ ਕਹਿਣਾ ਹੈ ਕਿ ਉੁਨ੍ਹਾਂ ਨੇ ਇਹ ਮਾਮਲਾ ਸਥਾਨਕ ਪੁਲਿਸ ਕੋਲ ਵੀ ਚੁੱਕਿਆ ਸੀ ਪਰ ਉਨ੍ਹਾਂ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ।
ਸੰਗਤ ਵੱਲੋਂ ਸ਼ਿਕਾਇਤ ਕੀਤੀ ਗਈ ਸੀ ਜੋਧਪੁਰ ਦੇ ਸਿੰਧੀ ਕਾਲੋਨੀ ਵਿਚ ਗੁਰਦੁਆਰਾ ਸਾਹਿਬ ਦੇ ਨੇੜੇ ਬਣੇ ਇੱਕ ਰੈਸਟੋਰੈਂਟ ਸੜਕ ‘ਤੇ ਲੋਕਾਂ ਨੂੰ ਸ਼ਰੇਆਮ ਸ਼ਰਾਬ ਦਿੱਤੀ ਜਾ ਰਹੀ ਹੈ, ਜਿਸ ਕਾਰਨ ਗੁਰਦੁਆਰਾ ਸਾਹਿਬ ਵਿਖੇ ਦਰਸ਼ਨ ਕਰਨ ਲਈ ਆਉਣ ਵਾਲੀਆਂ ਸੰਗਤਾਂ ਨੂੰ ਕਾਫੀ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ। ਇਹ ਜਾਣਕਾਰੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਓਐੱਸਡੀ ਸਤਬੀਰ ਸਿੰਘ ਵੱਲੋਂ ਦਿੱਤੀ ਗਈ।
ਸਤਬੀਰ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਨੇੜੇ ਰੈਸਟੋਰੈਂਟ ਸੜਕ ‘ਤੇ ਲੋਕਾਂ ਨੂੰ ਸ਼ਰੇਆਮ ਸ਼ਰਾਬ ਮੁਹੱਈਆ ਕਰਵਾ ਰਿਹਾ ਹੈ। ਲੋਕ ਕਾਰਾਂ ਵਿਚ ਬੈਠ ਕੇ ਸ਼ਰਾਬ ਪੀਂਦੇ ਹਨ ਤੇ ਉਥੇ ਲੜਾਈ-ਝਗੜੇ ਵੀ ਹੋ ਰਹੇ ਹਨ ਜਿਸ ਕਾਰਨ ਉਥੋਂ ਦਾ ਮਾਹੌਲ ਤਣਾਅਪੂਰਨ ਬਣ ਰਿਹਾ ਹੈ, ਜਿਸ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਖਤ ਨੋਟਿਸ ਲਿਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
“ਚੱਲਦੀ ਇੰਟਰਵਿਊ ‘ਚ ਪੱਤਰਕਾਰਾਂ ਨੂੰ ਚੁੱਪ ਕਰਵਾ ਕੇ ਜਨਤਾ ਨੇ ਖੁਦ ਪੁੱਛੇ ਸਵਾਲ..”
SGPC ਵੱਲੋਂ ਜੋਧਪੁਰ ਦੇ ਜ਼ਿਲ੍ਹਾ ਕੁਲੈਕਟਰ ਨੂੰ ਚਿੱਠੀ ਲਿਖ ਕੇ ਸਖਤ ਕਾਰਵਾਈ ਕਰਨ ਲਈ ਕਿਹਾ ਗਿਆ ਹੈ। ਸ਼੍ਰੋਮਣੀ ਕਮੇਟੀ ਵੱਲੋਂ ਰਾਜਸਥਾਨ ਸਰਕਾਰ ਨੂੰ ਵੀ ਇਸ ਸਮੱਸਿਆ ਦਾ ਤੁਰੰਤ ਹੱਲ ਕੱਢਣ ਦੀ ਅਪੀਲ ਕੀਤੀ ਗਈ ਹੈ।