ਦੋ ਦਿਨ ਦੀ ਰਾਹਤ ਤੋਂ ਬਾਅਦ ਮੌਸਮ ਇੱਕ ਵਾਰ ਫਿਰ ਤੋਂ ਕਰਵਟ ਲੈਣ ਵਾਲਾ ਹੈ। ਮੌਸਮ ਵਿਗਿਆਨੀਆਂ ਅਨੁਸਾਰ ਰਾਜਧਾਨੀ ਦਿੱਲੀ-NCR ਸਣੇ ਕਈ ਇਲਾਕਿਆਂ ਵਿੱਚ ਠੰਡ ਵਧਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਕੀਤੀ ਗਈ ਭਵਿੱਖਬਾਣੀ ਅਨੁਸਾਰ ਪੰਜਾਬ ਸਣੇ ਉੱਤਰ ਭਾਰਤ ਦੇ ਕਈ ਰਾਜਾਂ ਵਿੱਚ ਬਾਰਿਸ਼ ਦੀ ਸੰਭਾਵਨਾ ਹੈ। ਜਿਸ ਕਾਰਨ ਅਗਲੇ 2 ਦਿਨ ਤੱਕ ਬੱਦਲਵਾਈ ਰਹੇਗੀ।
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੱਛਮੀ ਗੜਬੜੀ ਕਾਰਨ ਇੱਕ ਵਾਰ ਫਿਰ ਮੌਸਮ ਆਪਣਾ ਮਿਜਾਜ਼ ਬਦਲ ਸਕਦਾ ਹੈ। ਜਿਸ ਕਾਰਨ ਮੰਗਲਵਾਰ ਤੋਂ ਬੱਦਲਵਾਈ ਰਹੇਗੀ। ਉੱਥੇ ਹੀ ਮੰਗਲਵਾਰ ਰਾਤ ਤੋਂ ਕੁਝ ਖੇਤਰਾਂ ਵਿੱਚ ਬਾਰਿਸ਼ ਹੋਣ ਦੇ ਆਸਾਰ ਵੀ ਹਨ। ਇਸਦੇ ਇਲਾਵਾ ਮੌਸਮ ਵਿਭਾਗ ਵੱਲੋਂ ਤੇਜ਼ ਹਵਾਵਾਂ ਚੱਲਣ ਨਾਲ ਇੱਕ ਵਾਰ ਫਿਰ ਠੰਡ ਵਿੱਚ ਵਾਧਾ ਹੋ ਸਕਦਾ ਹੈ।
ਇਹ ਵੀ ਪੜ੍ਹੋ: ਪੰਜਾਬ ‘ਚ ਰੈਲੀ ਤੋਂ ਪਹਿਲਾਂ ਗਰਜੇ ਮੋਦੀ, ‘ਪਾੜੋ ਤੇ ਰਾਜ ਕਰੋ ਕਾਂਗਰਸ ਦੇ ਡੀਐਨਏ ‘ਚ ਹੈ’
IMD ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਉੱਤਰ ਪ੍ਰਦੇਸ਼, ਰਾਜਸਥਾਨ, ਦਿੱਲੀ, ਪੰਜਾਬ ਸਣੇ ਕਈ ਰਾਜਾਂ ਵਿੱਚ ਤਾਪਮਾਨ ਵਿੱਚ ਗਿਰਾਵਟ ਦੇ ਨਾਲ ਕੜਾਕੇ ਦੀ ਠੰਡ ਪੈਣ ਦੇ ਆਸਾਰ ਹਨ। ਅਜਿਹੇ ਵਿੱਚ ਅਗਲੇ 24 ਘੰਟਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 25 ਤੇ ਘੱਟ ਤੋਂ ਘੱਟ ਤਾਪਮਾਨ 6 ਡਿਗਰੀ ਤੱਕ ਰਹੇਗਾ। ਹਾਲਾਂਕਿ ਬੀਤੇ 24 ਘੰਟਿਆਂ ਵਿੱਚ ਹਵਾ ਵਿੱਚ ਨਮੀ ਦਾ ਪੱਧਰ 45 ਤੋਂ 100 ਫ਼ੀਸਦੀ ਤੱਕ ਰਿਹਾ। ਇਸ ਦੇ ਨਾਲ ਹੀ ਅਗਲੇ ਦਿਨ ਸੰਘਣੀ ਧੁੰਦ ਪੈਣ ਦੇ ਆਸਾਰ ਵੀ ਹਨ। ਇਸ ਦੌਰਾਨ ਹਵਾ ਦੀ ਰਫ਼ਤਾਰ ਮੱਧਮ ਰਹੇਗੀ।
ਦੱਸ ਦੇਈਏ ਕਿ ਮੌਸਮ ਵਿਭਾਗ ਵੱਲੋਂ ਮੈਦਾਨੀ ਇਲਾਕਿਆਂ ਤੋਂ ਇਲਾਵਾ ਪਹਾੜਾਂ ਵਿੱਚ ਵੀ ਬਰਫਬਾਰੀ ਹੋਣ ਦਾ ਅਨੁਮਾਨ ਲਗਾਇਆ ਗਿਆ ਹੈ। IMD ਅਨੁਸਾਰ ਕਸ਼ਮੀਰ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ, ਪਰ ਜ਼ਿਆਦਾਤਰ ਹਿੱਸਿਆਂ ਵਿੱਚ ਲੋਕਾਂ ਨੂੰ ਠੰਡ ਤੋਂ ਥੋੜ੍ਹੀ ਜਿਹੀ ਰਾਹਤ ਮਿਲ ਸਕਦੀ ਹੈ।
ਵੀਡੀਓ ਲਈ ਕਲਿੱਕ ਕਰੋ -: