ਮਸ਼ਹੂਰ ਸੀਰੀਅਲ ਮਹਾਭਾਰਤ ‘ਚ ਭੀਮ ਦਾ ਕਿਰਦਾਰ ਨਿਭਾਉਣ ਵਾਲੇ ਪ੍ਰਵੀਨ ਕੁਮਾਰ ਸੋਬਤੀ ਦਾ ਦਿਹਾਂਤ ਹੋ ਗਿਆ ਹੈ। ਉਹ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਪ੍ਰਵੀਨ ਕੁਮਾਰ ਸੋਬਤੀ ਨੇ 74 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਿਆ ਹੈ। ਪੰਜਾਬ ਨਾਲ ਸਬੰਧ ਰੱਖਣ ਵਾਲੇ ਪ੍ਰਵੀਨ ਨੇ ਬਾਲੀਵੁੱਡ ਦੀਆਂ ਕਈ ਫਿਲਮਾਂ ‘ਚ ਆਪਣੀ ਅਦਾਕਾਰੀ ਨਾਲ ਪ੍ਰਸ਼ੰਸਕਾਂ ਦਾ ਦਿਲ ਜਿੱਤ ਲਿਆ ਹੈ।
‘ਮਹਾਭਾਰਤ’ ਵਿਚ ਭੀਮ ਦੇ ਕਿਰਦਾਰ ਵਿਚ ਪ੍ਰਵੀਨ ਕੁਮਾਰ ਸੋਬਤੀ ਨੂੰ ਖੂਬ ਪਸੰਦ ਕੀਤਾ ਗਿਆ ਸੀ। ਆਪਣੀ ਮੌਤ ਤੋਂ ਪਹਿਲਾਂ ਪ੍ਰਵੀਨ ਕੁਮਾਰ ਸੋਬਤੀ ਵਿੱਤੀ ਸੰਕਟ ਦਾ ਸਾਹਮਣਾ ਕਰ ਰਹੇ ਸਨ। ਉਨ੍ਹਾਂ ਨੇ ਸਰਕਾਰ ਤੋਂ ਮਦਦ ਦੀ ਅਪੀਲ ਵੀ ਕੀਤੀ ਸੀ।
ਐਕਟਿੰਗ ਵਿੱਚ ਆਉਣ ਤੋਂ ਪਹਿਲਾਂ, ਪ੍ਰਵੀਨ ਹੈਮਰ ਅਤੇ ਡਿਸਕਸ ਥਰੋਅ ਅਥਲੀਟ ਸੀ। ਉਸ ਨੇ ਏਸ਼ਿਆਈ ਖੇਡਾਂ ਵਿੱਚ 2 ਸੋਨ, 1 ਚਾਂਦੀ ਅਤੇ 1 ਕਾਂਸੀ ਦਾ ਤਗਮਾ ਜਿੱਤਿਆ ਸੀ। ਉਨ੍ਹਾਂ ਨੇ ਏਸ਼ਿਆਈ ਅਤੇ ਰਾਸ਼ਟਰਮੰਡਲ ਖੇਡਾਂ ਵਿੱਚ ਤਗਮੇ ਜਿੱਤ ਕੇ ਦੇਸ਼ ਦਾ ਨਾਂ ਰੌਸ਼ਨ ਕੀਤਾ ਸੀ। ਉਨ੍ਹਾਂ ਨੂੰ ਅਰਜੁਨ ਐਵਾਰਡ ਨਾਲ ਵੀ ਸਨਮਾਨਿਤ ਕੀਤਾ ਗਿਆ। ਖੇਡਾਂ ਦੀ ਦੁਨੀਆ ‘ਚ ਨਾਮ ਕਮਾਉਣ ਤੋਂ ਬਾਅਦ ਉਸ ਨੂੰ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਦੀ ਨੌਕਰੀ ਵੀ ਮਿਲ ਗਈ ਪਰ ਕੁਝ ਸਾਲਾਂ ਬਾਅਦ ਪ੍ਰਵੀਨ ਕੁਮਾਰ ਸੋਬਤੀ ਨੇ ਐਕਟਿੰਗ ਕਰਨ ਦਾ ਮਨ ਬਣਾ ਲਿਆ ਅਤੇ ਪਿੱਛੇ ਮੁੜ ਕੇ ਨਹੀਂ ਦੇਖਿਆ।
ਵੀਡੀਓ ਲਈ ਕਲਿੱਕ ਕਰੋ -: