ਦੁਨੀਆ ਭਰ ਵਿੱਚ ਕੋਰੋਨਾ ਮਹਾਮਾਰੀ ਦਾ ਕਹਿਰ ਅਜੇ ਵੀ ਜਾਰੀ ਹੈ । ਕੁਝ ਦੇਸ਼ਾਂ ਵਿੱਚ ਕੋਰੋਨਾ ਵਾਇਰਸ ਸੰਕ੍ਰਮਣ ਦਾ ਪ੍ਰਸਾਰ ਯਕੀਨੀ ਤੌਰ ‘ਤੇ ਘਟਿਆ ਹੈ, ਪਰ ਇਹ ਅਜੇ ਵੀ ਲੋਕਾਂ ਨੂੰ ਬਹੁਤ ਪ੍ਰਭਾਵਿਤ ਕਰ ਰਿਹਾ ਹੈ । ਦੁਨੀਆ ਦੇ ਜ਼ਿਆਦਾਤਰ ਦੇਸ਼ਾਂ ਵਿੱਚ ਟੀਕਾਕਰਨ ਮੁਹਿੰਮ ਤੇਜ਼ੀ ਨਾਲ ਚੱਲ ਰਹੀ ਹੈ ਪਰ ਅਜੇ ਵੀ ਵਿਸ਼ਵ ਦੀ ਵੱਡੀ ਆਬਾਦੀ ਟੀਕਾਕਰਨ ਤੋਂ ਵਾਂਝੀ ਹੈ । ਇਸ ਦੌਰਾਨ ਵਿਸ਼ਵ ਸਿਹਤ ਸੰਗਠਨ ਦੇ ਮੁਖੀ ਟੇਡਰੋਸ ਅਡਾਨੋਮ ਗੈਬਰੇਅਸਸ ਨੇ ਕਿਹਾ ਹੈ ਕਿ ਦੁਨੀਆ ਭਰ ਵਿੱਚ ਕੋਰੋਨਾ ਵਾਇਰਸ ਦੇ ਫੈਲਣ ਦੀ ਰਫ਼ਤਾਰ ਹੌਲੀ ਹੋਣ ਦੇ ਬਾਵਜੂਦ ਇਸ ਵਾਇਰਸ ਦਾ ਪ੍ਰਭਾਵ ਕਈ ਸਾਲਾਂ ਤੱਕ ਮਹਿਸੂਸ ਕੀਤਾ ਜਾਵੇਗਾ।
ਵਿਸ਼ਵ ਸਿਹਤ ਸੰਗਠਨ ਦੇ ਮੁਖੀ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਹੋਰ ਕੋਰੋਨਾ ਵਾਇਰਸ ਰੂਪਾਂ ਦੇ ਉਭਰਨ ਲਈ ਹਾਲੇ ਵੀ ਸਥਿਤੀਆਂ ਆਦਰਸ਼ ਬਣੀਆਂ ਹੋਈਆਂ ਹਨ। ਇਸ ਦੇ ਨਾਲ ਹੀ, ਉਨ੍ਹਾਂ ਨੇ ਇਹ ਵੀ ਕਿਹਾ ਕਿ ਕੋਰੋਨਾ ਦਾ ਪ੍ਰਭਾਵ ਸਭ ਤੋਂ ਕਮਜ਼ੋਰ ਭਾਈਚਾਰਿਆਂ ਵਿੱਚ ਕੋਰੋਨਾ ਦਾ ਪ੍ਰਭਾਵ ਵਧੇਰੇ ਮਹਿਸੂਸ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਪੰਜਾਬ ‘ਚ ਰੈਲੀ ਤੋਂ ਪਹਿਲਾਂ ਗਰਜੇ ਮੋਦੀ, ‘ਪਾੜੋ ਤੇ ਰਾਜ ਕਰੋ ਕਾਂਗਰਸ ਦੇ ਡੀਐਨਏ ‘ਚ ਹੈ’
ਕੋਰੋਨਾ ਮਹਾਂਮਾਰੀ ਦਾ ਪ੍ਰਭਾਵ ਲੰਬੇ ਸਮੇਂ ਤੱਕ ਰਹਿ ਸਕਦਾ ਹੈ । ਜਿਸ ਕਾਰਨ ਲੋਕਾਂ ‘ਤੇ ਇਸ ਦਾ ਪ੍ਰਭਾਵ ਜ਼ਿਆਦਾ ਨੁਕਸਾਨਦਾਇਕ ਹੋ ਸਕਦਾ ਹੈ। WHO ਦੇ ਮੁਖੀ ਟੇਡਰੋਸ ਦਾ ਮੰਨਣਾ ਹੈ ਕਿ ਕੋਰੋਨਾ ਮਹਾਮਾਰੀ ਦਾ ਬੁਰਾ ਪ੍ਰਭਾਵ ਦਹਾਕਿਆਂ ਤੱਕ ਮਹਿਸੂਸ ਕੀਤਾ ਜਾ ਸਕਦਾ ਹੈ । ਉਨ੍ਹਾਂ ਕਿਹਾ ਕਿ ਦੁਨੀਆ ਦੇ ਦੇਸ਼ਾਂ ਵਿਚਾਲੇ ਟੀਕਾਕਰਨ ਨੂੰ ਲੈ ਕੇ ਕਾਫੀ ਅਸਮਾਨਤਾ ਹੈ।
WHO ਮੁਖੀ ਨੇ ਇਸ ਤੋਂ ਅੱਗੇ ਦੱਸਿਆ ਕਿ ਮੌਜੂਦਾ ਸਮੇਂ ਵਿੱਚ ਰਾਸ਼ਟਰਮੰਡਲ ਦੇਸ਼ਾਂ ਦੀ ਆਬਾਦੀ ਦਾ ਸਿਰਫ਼ 42 ਪ੍ਰਤੀਸ਼ਤ ਨੂੰ ਹੀ ਟੀਕਾਕਰਨ ਦੀ ਦੂਜੀ ਡੋਜ਼ ਮਿਲੀ ਹੈ। ਉਨ੍ਹਾਂ ਕਿਹਾ ਕਿ ਕਾਮਨਵੈਲਥ ਦੇ ਅਫਰੀਕੀ ਦੇਸ਼ਾਂ ਵਿੱਚ ਔਸਤ ਟੀਕਾਕਰਨ ਰੇਟ ਸਿਰਫ 23 ਫ਼ੀਸਦੀ ਹੀ ਹੈ। ਇਸ ਅਸਮਾਨਤਾ ਦੀ ਭਰਪਾਈ ਕਰਨਾ ਬਹੁਤ ਜ਼ਰੂਰੀ ਹੈ। ਇਹ ਵਿਸ਼ਵ ਸਿਹਤ ਸੰਗਠਨ ਦੀ ਇੱਕ ਜ਼ਰੂਰੀ ਤਰਜੀਹ ਹੈ । ਉਨ੍ਹਾਂ ਨੇ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਮਹਾਮਾਰੀ ਨੂੰ ਕੰਟਰੋਲ ਕਰਨ ਦੇ ਨਾਲ-ਨਾਲ ਜਾਨਾਂ ਬਚਾਉਣ ਲਈ ਸਹਿਯੋਗ ਦੇ ਕੇ ਕੰਮ ਕਰਨਾ ਜਾਰੀ ਰੱਖਾਂਗੇ।
ਵੀਡੀਓ ਲਈ ਕਲਿੱਕ ਕਰੋ -: