ਆਧਾਰ ਕਾਰਡ ਸਬੰਧੀ ਅਹਿਮ ਖਬਰ ਹੈ ਹੁਣ UIDAI ਆਪਣੇ ਗਾਹਕਾਂ ਲਈ ਨਵੀਂ ਸਹੂਲਤ ਪ੍ਰਦਾਨ ਕਰਨ ਦੀ ਤਿਆਰੀ ਕਰ ਰਿਹਾ ਹੈ। ਯੂਆਈਡੀਏਆਈ ਦੇ ਸੀਈਓ ਸੌਰਭ ਗਰਗ ਨੇ ਕਿਹਾ ਕਿ ਯੂਆਈਡੀਏਆਈ ਅਜਿਹੀ ਯੋਜਨਾ ਬਣਾ ਰਿਹਾ ਹੈ, ਜਿਸ ਨਾਲ ਬੱਚੇ ਦਾ ਜਨਮ ਹੁੰਦੇ ਹੀ ਉਸ ਦਾ ਆਧਾਰ ਕਾਰਡ ਬਣ ਜਾਵੇਗਾ। ਯਾਨੀ ਹੁਣ ਬੱਚੇ ਦੇ ਮਾਤਾ-ਪਿਤਾ ਨੂੰ ਆਧਾਰ ਬਣਵਾਉਣ ਨੂੰ ਲੈ ਕੇ ਚਿੰਤਾ ਨਹੀਂ ਕਰਨੀ ਪਵੇਗੀ।
ਸੌਰਭ ਗਰਗ ਮੁਤਾਬਕ, ‘ਯੂਨੀਕ ਆਈਡੈਂਟੀਫਿਕੇਸ਼ਨ ਅਥਾਰਟੀ ਆਫ ਇੰਡੀਆ ਇਸ ਲਈ ਨਵੀਂ ਯੋਜਨਾ ਤਿਆਰ ਕਰ ਰਹੀ ਹੈ। ਹੁਣ ਹਸਪਤਾਲਾਂ ਵਿੱਚ ਜਨਮ ਲੈਣ ਵਾਲੇ ਬੱਚਿਆਂ ਨੂੰ ਆਧਾਰ ਕਾਰਡ ਮੁਹੱਈਆ ਕਰਵਾਉਣ ਲਈ ਰਜਿਸਟਰੇਸ਼ਨ ਕਰਵਾਉਣ ਦੀ ਸਹੂਲਤ ਦਿੱਤੀ ਜਾਵੇਗੀ। UIDAI ਇਸ ਸਕੀਮ ਨੂੰ ਸ਼ੁਰੂ ਕਰਨ ਲਈ ਬਰਥ ਰਜਿਸਟਰਾਰ ਨਾਲ ਮਿਲ ਕੇ ਕੰਮ ਕਰੇਗਾ ਅਤੇ ਇਸ ਲਈ ਗੱਲਬਾਤ ਜਾਰੀ ਹੈ।
ਜ਼ਿਕਰਯੋਗ ਹੈ ਕਿ ਯੂਨੀਕ ਆਈਡੈਂਟੀਫਿਕੇਸ਼ਨ ਅਥਾਰਟੀ ਆਫ ਇੰਡੀਆ (ਯੂ.ਆਈ.ਡੀ.ਏ.ਆਈ.) ਦੇ ਸੀਈਓ ਸੌਰਭ ਗਰਗ ਨੇ ਆਧਾਰ ਨਾਲ ਜੁੜੀ ਕਈ ਹੋਰ ਅਹਿਮ ਜਾਣਕਾਰੀਆਂ ਦਿੱਤੀਆਂ। ਇਸ ਦੇ ਨਾਲ ਹੀ ਉਨ੍ਹਾਂ ਨੇ UIDAI ਦੀਆਂ ਭਵਿੱਖੀ ਯੋਜਨਾਵਾਂ ਬਾਰੇ ਵੀ ਜਾਣਕਾਰੀ ਦਿੱਤੀ।
ਸੌਰਭ ਨੇ ਕਿਹਾ, ‘ਭਾਰਤ ‘ਚ ਹਰ ਰੋਜ਼ ਕਰੀਬ 2.5 ਕਰੋੜ ਬੱਚੇ ਪੈਦਾ ਹੁੰਦੇ ਹਨ। ਅਜਿਹੇ ‘ਚ UIDAI ਦੀ ਯੋਜਨਾ ਹੈ ਕਿ ਹਸਪਤਾਲ ‘ਚ ਪੈਦਾ ਹੋਏ ਬੱਚਿਆਂ ਦੀਆਂ ਤਸਵੀਰਾਂ ਲੈਣ ਤੋਂ ਬਾਅਦ ਨਾਲ ਹੀ ਆਧਾਰ ਕਾਰਡ ਜਾਰੀ ਕੀਤਾ ਜਾਵੇਗਾ। ਅਸਲ ਵਿੱਚ ਮੌਜੂਦਾ ਸਮੇਂ ਵਿੱਚ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਆਧਾਰ ਕਾਰਡ ਲਈ ਬਾਇਓਮੈਟ੍ਰਿਕਸ ਦੀ ਲੋੜ ਨਹੀਂ ਹੈ, ਪਰ ਜਦੋਂ ਉਨ੍ਹਾਂ ਦੀ ਉਮਰ 5 ਸਾਲ ਤੋਂ ਵੱਧ ਹੋ ਜਾਂਦੀ ਹੈ, ਤਾਂ ਉਨ੍ਹਾਂ ਦਾ ਬਾਇਓਮੈਟ੍ਰਿਕਸ ਕਰਵਾਉਣਾ ਲਾਜ਼ਮੀ ਹੋ ਜਾਂਦਾ ਹੈ।
ਸੌਰਭ ਨੇ ਕਿਹਾ, ‘ਹੁਣ ਜਲਦੀ ਹੀ ਭਾਰਤ ‘ਚ ਖੇਤਰੀ ਭਾਸ਼ਾਵਾਂ ‘ਚ ਵੀ ਆਧਾਰ ਕਾਰਡ ਜਾਰੀ ਕੀਤੇ ਜਾਣਗੇ।’ ਤੁਹਾਨੂੰ ਦੱਸ ਦੇਈਏ ਕਿ ਮੌਜੂਦਾ ਸਮੇਂ ‘ਚ ਦੇਸ਼ ‘ਚ ਆਧਾਰ ਕਾਰਡ ਦੀ ਜਾਣਕਾਰੀ ਹਿੰਦੀ ਅਤੇ ਅੰਗਰੇਜ਼ੀ ‘ਚ ਹੀ ਦਿੱਤੀ ਜਾਂਦੀ ਹੈ। ਪਰ ਜਲਦੀ ਹੀ ਕਾਰਡ ਧਾਰਕ ਦਾ ਨਾਮ ਅਤੇ ਹੋਰ ਵੇਰਵੇ ਸਾਰੇ ਖੇਤਰੀ ਭਾਸ਼ਾਵਾਂ ਜਿਵੇਂ ਪੰਜਾਬੀ, ਤਾਮਿਲ, ਤੇਲਗੂ, ਮਲਿਆਲਮ, ਕੰਨੜ, ਉੜੀਆ, ਮਰਾਠੀ ਵਿੱਚ ਆਧਾਰ ਕਾਰਡ ‘ਤੇ ਦਿਖਾਈ ਦੇਣਗੇ।
ਵੀਡੀਓ ਲਈ ਕਲਿੱਕ ਕਰੋ -: