ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ 21 ਦਿਨਾਂ ਦੀ ਪੈਰੋਲ ਮਿਲਦੇ ਹੀ ਪੰਜਾਬ ਵਿਚ ਸਿਆਸੀ ਸਰਗਰਮੀਆਂ ਸ਼ੁਰੂ ਹੋ ਗਈਆਂ ਹਨ। ਡੇਰੇ ਨਾਲ ਜੁੜੀ ਪੰਜਾਬ ਦੀ ਸੰਗਤ ਨੇ 45 ਮੈਂਬਰ ਵਾਲੀ ਕਮੇਟੀ ਤੋਂ ਵਿਧਾਨ ਸਭਾ ਚੋਣਾਂ ਲਈ ਰਾਏ ਮੰਗਣਾ ਸ਼ੁਰੂ ਕਰ ਦਿੱਤਾ ਹੈ। ਡੇਰਾ ਕਮੇਟੀ ਦੇ ਅਧਿਕਾਰੀਆਂ ਨੇ ਸੰਗਤ ਤੋਂ 2 ਦਿਨ ਦਾ ਸਮਾਂ ਮੰਗਿਆ ਹੈ।
ਪੰਜਾਬ ਵਿਚ ਡੇਰੇ ਦੇ ਅਧਿਕਾਰੀ ਨੇ ਦੱਸਿਆ ਕਿ ਸੱਚਾ ਸੌਦਾ ਮੁਖੀ ਦੇ ਬਾਹਰ ਆਉਣ ਤੋਂ ਬਾਅਦ ਸੰਗਤ ਫੋਨ ‘ਤੇ ਵੋਟ ਪਾਉਣ ਲਈ ਰਾਏ ਮੰਗ ਰਹੀ ਹੈ। ਡੇਰਾ ਕਮੇਟੀ ਦੇ ਅਧਿਕਾਰੀ ਨੇ ਕਿਹਾ ਕਿ ਆਉਣ ਵਾਲੇ ਦੋ ਦਿਨਾਂ ਵਿਚ ਸੰਗਤ ਦੀ ਰਾਏ ਲੈਣਾ ਸ਼ੁਰੂ ਕਰ ਦੇਣਗੇ।
ਡੇਰਾ ਅਧਿਕਾਰੀ ਨੇ ਕਿਹਾ ਕਿ ਪੰਜਾਬ ਵਿਚ ਬੇਅਦਬੀ ਕਾਂਡ ਵਿਚ ਡੇਰਾ ਪ੍ਰੇਮੀਆਂ ਦਾ ਨਾਂ ਸਾਹਮਣੇ ਆਉਣ ਤੋਂ ਬਾਅਦ ਸੰਗਤ ਕਾਫੀ ਦੁਖੀ ਹੈ।ਇਸ ਨੂੰ ਇਕ ਸਿਆਸੀ ਸਾਜ਼ਿਸ਼ ਮੰਨ ਰਹੀ ਹੈ। ਡੇਰਾ ਮੁਖੀ ਦੀ ਰਾਜਨੀਤੀ ਵਿਚ ਹਿੱਸੇਦਾਰੀ ਨਹੀਂ ਹੈ।ਉਨ੍ਹਾਂ ਦਾ ਉਦੇਸ਼ ਸਮਾਜ ਸੇਵਾ ਤੇ ਭਗਤੀ ਹੈ। ਡੇਰਾ ਮੁਖੀ ਦੇ ਪੈਰੋਲ ਉਤੇ ਬਾਹਰ ਆਉਣ ਦਾ ਰਾਏਸ਼ੁਮਾਰੀ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।
ਵੀਡੀਓ ਲਈ ਕਲਿੱਕ ਕਰੋ -:
“CM ਫੇਸ ਐਲਾਨੇ ਜਾਣ ਤੋਂ ਬਾਅਦ ਸੀਐਮ ਚੰਨੀ ਦਾ DAILY POST PUNJABI ‘ਤੇ ਪਹਿਲਾ EXCLUSIVE INTERVIEW”
ਡੇਰਾ ਸੱਚਾ ਸੌਦਾ ਦੀ ਰਾਜਨੀਤਕ ਵਿੰਗ ਦੇ ਇੰਚਾਰਜ ਰਾਮ ਸਿੰਘ ਨੇ ਕਿਹਾ ਕਿ ਅਜੇ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕੋਈ ਫੈਸਲਾ ਨਹੀਂ ਲਿਆ ਗਿਆ ਹੈ ਜਿਵੇਂ ਹੀ ਕੋਈ ਫੈਸਲਾ ਲਿਆ ਜਾਵੇਗਾ,ਉਸ ਤੋਂ ਸਾਰਿਆਂ ਨੂੰ ਜਾਣੂ ਕਰਵਾਇਆ ਜਾਵੇਗਾ। ਪੰਜਾਬ ਵਿਚ ਬੇਅਦਬੀ ਕਾਂਡ ਤੇ ਮੌੜ ਮੰਡੀ ਬਲਾਸਟ ਵਿਚ ਡੇਰਾ ਪ੍ਰੇਮੀਆਂ ਦਾ ਨਾਂ ਸਾਹਮਣੇ ਆ ਚੁੱਕਾ ਹੈ। ਬੇਅਦਬੀ ਕਾਂਡ ਵਿਚ SIT ਨੇ ਰੋਹਤਕ ਸੋਨਾਰੀਆ ਜੇਲ੍ਹ ਵਿਚ ਡੇਰਾ ਮੁਖੀ ਤੇ ਸਿਰਸਾ ਸਥਿਤ ਡੇਰਾ ਪ੍ਰਬੰਧਕ ਪੀਆਰ ਨੈਨ ਤੋਂ ਪੁੱਛਗਿਛ ਕੀਤੀ ਹੈ।
ਗੌਰਤਲਬ ਹੈ ਕਿ ਡੇਰਾ ਮੁਖੀ ਨੂੰ 25 ਅਗਸਤ 2017 ਨੂੰ ਸਾਧਵੀ ਯੌਨ ਸ਼ੋਸ਼ਣ ਮਾਮਲੇ ਵਿਚ 20 ਸਾਲ ਦੀ ਸਜ਼ਾ ਹੋਈ ਸੀ।ਉਦੋਂ ਤੋਂ ਹੁਣ ਤੱਕ ਡੇਰਾ ਮੁਖੀ ਜੇਲ੍ਹ ਵਿਚ ਹੀ ਬੰਦ ਹਨ। ਇਸ ਤੋਂ ਬਾਅਦ ਡੇਰਾ ਮੁਖੀ ਨੂੰ ਪੱਤਰਕਾਰ ਛਤਰਪਤੀ ਹੱਤਿਆ ਕਾਂਡ ਤੇ ਰਣਜੀਤ ਹੱਤਿਆ ਕਾਂਡ ਵਿਚ ਵੀ ਸਜ਼ਾ ਹੋ ਚੁੱਕੀ ਹੈ। ਇਸ ਤੋਂ ਪਹਿਲਾਂ ਡੇਰਾ ਮੁਖੀ ਨੂੰ ਬੀਮਾਰ ਮਾਂ ਨਾਲ ਮਿਲਣ ਲਈ ਇੱਕ ਦਿਨ ਦੀ ਪੈਰੋਲ ਮਿਲੀ ਸੀ।