ਪਾਕਿਸਤਾਨ ਦੀ ਪੰਜਾਬ ਵਿਧਾਨ ਸਭਾ ਵਿੱਚ ਦੋ ਸਿੱਖ ਵਿਧਾਇਕਾਂ ਵਿੱਚੋਂ ਇੱਕ ਰਮੇਸ਼ ਸਿੰਘ ਅਰੋੜਾ ਨੇ ਭਾਰਤੀ ਪੰਜਾਬ ਦੇ ਵੋਟਰਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਮੋਦੀ ਦੇ ਹੱਕ ‘ਚ ਵੋਟਾਂ ਪਾਉਣ । ਰਮੇਸ਼ ਸਿੰਘ ਅਰੋੜਾ ਨਵਾਜ਼ ਸ਼ਰੀਫ਼ ਦੀ ਅਗਵਾਈ ਵਾਲੀ ਪਾਕਿਸਤਾਨ ਮੁਸਲਿਮ ਲੀਗ ਦੇ ਘੱਟ ਗਿਣਤੀ ਵਿੰਗ ਦੇ ਜਨਰਲ ਸਕੱਤਰ ਹਨ ਅਤੇ ਇੱਕ ਐਨਜੀਓ ਵੀ ਚਲਾਉਂਦੇ ਹਨ। ਪਾਕਿਸਤਾਨ ਪੰਜਾਬ ਦੀ ਵਿਧਾਨ ਸਭਾ ਵਿੱਚ 372 ਵਿਧਾਇਕ ਹਨ, ਜਿਨ੍ਹਾਂ ਵਿੱਚੋਂ 9 ਘੱਟ ਗਿਣਤੀ ਭਾਈਚਾਰਿਆਂ ਦੇ ਹਨ।
ਇਸ ਤੋਂ ਪਹਿਲਾਂ ਪਾਕਿਸਤਾਨ ਦੇ ਸਿੱਖ ਵਿਧਾਇਕ ਅਰੋੜਾ ਨੇ ਕਰਤਾਰਪੁਰ ਲਾਂਘਾ ਖੋਲ੍ਹਣ ਤੇ ਭਾਰਤ ਤੇ ਪਾਕਿਸਤਾਨ ਦਰਮਿਆਨ ਸਿੱਧੇ ਵਪਾਰਕ ਮਾਰਗਾਂ ਨੂੰ ਮੁੜ ਖੋਲ੍ਹਣ ‘ਤੇ ਜ਼ੋਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਪੂਰਬੀ ਪੰਜਾਬ ਭਾਰਤ ਅਤੇ ਪਾਕਿਸਤਾਨ ਸਬੰਧਾਂ ਲਈ ਅਹਿਮ ਹੈ, ਇਸ ਲਈ ਇੱਥੇ ਇੱਕ ਸਥਿਰ ਸਰਕਾਰ ਦੀ ਲੋੜ ਹੈ। ਅਰੋੜਾ ਦਾ ਕਹਿਣਾ ਹੈ ਕਿ ਜੇਕਰ ਦੋਵਾਂ ਦੇਸ਼ਾਂ ਵਿਚਾਲੇ ਵਪਾਰਕ ਰਸਤੇ ਖੁੱਲ੍ਹ ਜਾਂਦੇ ਹਨ ਤਾਂ ਇਸ ਦਾ ਫਾਇਦਾ ਦੋਵਾਂ ਨੂੰ ਹੋਵੇਗਾ।
ਵੀਡੀਓ ਲਈ ਕਲਿੱਕ ਕਰੋ -:
“CM ਫੇਸ ਐਲਾਨੇ ਜਾਣ ਤੋਂ ਬਾਅਦ ਸੀਐਮ ਚੰਨੀ ਦਾ DAILY POST PUNJABI ‘ਤੇ ਪਹਿਲਾ EXCLUSIVE INTERVIEW”
ਉਨ੍ਹਾਂ ਕਿਹਾ ਕਿ ਭਾਰਤੀ ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ ਹੈ ਜੋ ਪੂਰੇ ਦੇਸ਼ ਨੂੰ ਅਨਾਜ ਸਪਲਾਈ ਕਰਦਾ ਹੈ ਅਤੇ ਜੇਕਰ ਵਪਾਰ ਲਈ ਸਰਹੱਦਾਂ ਖੁੱਲ੍ਹ ਜਾਂਦੀਆਂ ਹਨ, ਤਾਂ ਦੋਵਾਂ ਧਿਰਾਂ ਨੂੰ ਲਾਭ ਹੋਵੇਗਾ।