ਵਿਧਾਨ ਸਭਾ ਚੋਣਾਂ ਨੂੰ ਲੈ ਕੇ ਬੀਜੇਪੀ ਦੇ ਤਿਕੋਣੇ ਗਠਜੋੜ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਵਿੱਚ ਦੋ ਦਿਨ ਵਰਚੁਅਲ ਰੈਲੀ ਦਾ ਪ੍ਰੋਗਰਾਮ ਐਲਾਨਿਆ ਗਿਆ ਸੀ ਪਰ ਉਹ ਅੱਜ ਹੋਣ ਵਾਲੀ ਵਰਚੁਅਲ ਰੈਲੀ ਨਹੀਂ ਕਰਨਗੇ। ਪ੍ਰਧਾਨ ਮੰਤਰੀ ਮੋਦੀ ਨੇ ਪੰਜਾਬ ਦੇ ਕੁਝ ਹਲਕਿਆਂ ਵਿੱਚ ਇਹ ਰੈਲੀ ਕਰਨੀ ਸੀ।
ਦਰਅਸਲ ਅੱਜ ਕੀਤੀ ਜਾਣ ਵਾਲੀ ਵਰਚੁਅਲ ਰੈਲੀ ਰੱਦ ਹੋ ਗਈ ਹੈ। ਹੁਣ ਪ੍ਰਧਾਨ ਮੰਤਰੀ ਵਰਚੁਅਲ ਰੈਲੀ ਦੀ ਥਾਂ ’ਤੇ ਫਿਜ਼ੀਕਲ ਰੈਲੀ ਕਰਨ ਪੰਜਾਬ ਆ ਸਕਦੇ ਹਨ। ਪ੍ਰਧਾਨ ਮੰਤਰੀ ਮੋਦੀ ਨੇ ਅੱਜ ਜਲੰਧਰ, ਕਪੂਰਥਲਾ ਤੇ ਬਠਿੰਡਾ ਦੇ ਵੋਟਰਾਂ ਨੂੰ ਸੋਬਧਨ ਕਰਨਾ ਸੀ।
ਇਸ ਤੋਂ ਪਹਿਲਾਂ ਵੀ ਪ੍ਰਧਾਨ ਮੰਤਰੀ ਦਾ 5 ਜਨਵਰੀ ਨੂੰ ਪੰਜਾਬ ਵਿੱਚ ਰੈਲੀ ਕਰਨ ਦਾ ਪ੍ਰੋਗਰਾਮ ਤੈਅ ਹੋਇਆ ਸੀ ਜੋਕਿ ਵਿੱਚ-ਵਿਚਾਲੇ ਹੀ ਰਹਿ ਗਿਆ ਅਤੇ ਪੀ.ਐੱਮ. ਮੋਦੀ ਬਿਨਾਂ ਰੈਲੀ ਕੀਤਿਆਂ ਵਾਪਿਸ ਪਰਤ ਗਏ।
11 ਫਰਵਰੀ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਪੰਜਾਬ ਵਿੱਚ ਹੋਣਗੇ। ਉਹ ਲੁਧਿਆਣਾ, ਜਲੰਧਰ, ਕਪੂਰਥਲਾ, ਫਤਿਹਗੜ੍ਹ ਸਾਹਿਬ ਅਤੇ ਬਠਿੰਡਾ ਦੀਆਂ ਸੀਟਾਂ ‘ਤੇ ਫੋਕਸ ਕਰਨਗੇ। ਇਨ੍ਹਾਂ ਤੋਂ ਇਲਾਵਾ ਰੱਖਿਆ ਮੰਤਰੀ ਰਾਜਨਾਥ ਸਿੰਘ, ਕੇਂਦਰੀ ਮੰਤਰੀ ਨਿਤਿਨ ਗਡਕਰੀ, ਸਮ੍ਰਿਤੀ ਇਰਾਨੀ, ਪੀਯੂਸ਼ ਜਨਰਲ ਵੀਕੇ ਸਿੰਘ, ਹੇਮਾ ਮਾਲਿਨੀ, ਹਰਿਆਣਾ ਦੇ ਸੀ.ਐੱਮ. ਮਨੋਹਰ ਲਾਲ ਖੱਟਰ ਅਤੇ ਹਿਮਾਚਲ ਪ੍ਰਦੇਸ਼ ਦੇ ਸੀਐਮ ਜੈ ਰਾਮ ਠਾਕੁਰ ਵੀ ਪੰਜਾਬ ਵਿੱਚ ਰੈਲੀਆਂ ਕਰਨਗੇ।
ਬੀਤੇ ਦਿਨ ਪ੍ਰਧਾਨ ਮੰਤਰੀ ਮੋਦੀ ਨੇ ਆਪਣੀ ਵਰਚੁਅਲ ਰੈਲੀ ਦੌਰਾਨ ਚੋਣ ਵਾਅਦਿਆਂ ਤਹਿਤ ਐਲਾਨ ਕੀਤੇ ਕਿ ਵਨ ਡਿਸਟ੍ਰਿਕਟ-ਵਨ ਪ੍ਰੋਡਕਟ ਤਹਿਤ ਉਦਯੋਗਿਕ ਕੇਂਦਰਾਂ ਦਾ ਵਿਕਾਸ ਕੀਤਾ ਜਾਵੇਗਾ। ਲੁਧਿਆਣਾ ਦੀ ਟੈਕਸਟਾਈਲ ਸੈਕਟਰ ਨੂੰ ਵਧਾਇਆ ਜਾਵੇਗਾ। ਇਸ ਲਈ ਇੰਡਸਟਰੀ ਨੂੰ ਇੰਸੈਂਟਿਵ ਦਿੱਤਾ ਜਾਵੇਗਾ। ਡਬਲ ਇੰਜਣ ਦੀ ਸਰਕਾਰ ਵਿਚ ਤੇਜ਼ੀ ਨਾਲ ਪੰਜਾਬ ਦਾ ਵਿਕਾਸ ਹੋਵੇਗਾ।
ਵੀਡੀਓ ਲਈ ਕਲਿੱਕ ਕਰੋ -: