ਵਿਧਾਨ ਸਭਾ ਚੋਣਾਂ ਦਾ ਸਮਾਂ ਬਿਲਕੁਲ ਨੇੜੇ ਹੈ ਤੇ ਇਸ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਵੱਡੇ ਝਟਕੇ ਲੱਗ ਰਹੇ ਹਨ। ਤਾਜ਼ਾ ਝਟਕਾ ਪਾਰਟੀ ਨੂੰ ਅੰਮ੍ਰਿਤਸਰ ਵਿੱਚ ਉਸ ਵੇਲੇ ਲੱਗਾ, ਜਦੋਂ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ ਦੇ ਭਰਾ ਹਰਪਿੰਦਰ ਸਿੰਘ ਰਾਜਨ ਗਿੱਲ ਅੱਜ ਅਕਾਲੀ ਦਲ ‘ਚ ਸ਼ਾਮਲ ਹੋ ਗਏ। ਉਨ੍ਹਾਂ ਨੂੰ ਸੁਖਬੀਰ ਬਾਦਲ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਪਾਰਟੀ ਵਿੱਚ ਸ਼ਮੂਲੀਅਤ ਕਰਵਾਈ।
ਰਾਜਨ ਗਿੱਲ ਨੇ ਕਾਂਗਰਸੀ ਉਮੀਦਵਾਰ ਵਜੋਂ ਖਡੂਰ ਸਾਹਿਬ ਤੋਂ ਨਾਮਜਦਗੀ ਪੱਤਰ ਵੀ ਭਰੇ ਸਨ ਪਰ ਕਾਂਗਰਸ ਤੋਂ ਟਿਕਟ ਨਾ ਮਿਲਣ ਕਰਕੇ ਉਨ੍ਹਾਂ ਦੀ ਨਾਮਜ਼ਦਗੀ ਰੱਦ ਕਰ ਦਿੱਤੀ ਗਈ। ਅੱਜ ਬੁੱਧਵਾਰ ਉਨ੍ਹਾਂ ਦੇ ਭਰਾ ਰਾਜਨ ਗਿੱਲ ਆਪਣੇ ਲਗਭਗ 500 ਸਾਥੀਆਂ ਸਣੇ ਅਕਾਲੀ ਦਲ ਵਿੱਚ ਸ਼ਾਮਲ ਹੋਏ।
ਵੀਡੀਓ ਲਈ ਕਲਿੱਕ ਕਰੋ -:
“CM ਫੇਸ ਐਲਾਨੇ ਜਾਣ ਤੋਂ ਬਾਅਦ ਸੀਐਮ ਚੰਨੀ ਦਾ DAILY POST PUNJABI ‘ਤੇ ਪਹਿਲਾ EXCLUSIVE INTERVIEW”
ਦੱਸ ਦੇਈਏ ਕਿ ਜਸਬੀਰ ਡਿੰਪਾ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਹਨ। ਜਸਬੀਰ ਸਿੰਘ ਡਿੰਪਾ ਨੇ ਕਾਂਗਰਸ ਤੋਂ ਆਪਣੇ ਬੇਟੇ ਗੁਰਸੰਤ ਉਪਦੇਸ਼ ਸਿੰਘ ਗਿੱਲ ਲਈ ਖਡੂਰ ਸਾਹਿਬ ਹਲਕੇ ਤੋਂ ਟਿਕਟ ਦੀ ਮੰਗ ਕੀਤੀ ਸੀ, ਜਦਕਿ ਪਰ ਕਾਂਗਰਸ ਨੇ ਉਥੋਂ ਰਮਨਜੀਤ ਸਿੰਘ ਸਿੱਕੀ ਨੂੰ ਚੋਣ ਮੈਦਾਨ ਵਿੱਚ ਉਤਾਰ ਦਿੱਤਾ, ਜਿਸ ਪਿੱਛੋਂ ਡਿੰਪਾ ਪਰਿਵਾਰ ਕਾਂਗਰਸ ਤੋਂ ਨਾਰਾਜ਼ ਚੱਲ ਰਿਹਾ ਸੀ। ਪਿਛਲੇ ਸਾਲ ਦਾ ਮੁੱਖ ਮੁੱਦਾ ਰਹੇ ਕਿਸਾਨ ਅੰਦੋਲਨ ਵਿੱਚ ਡਿੰਪਾ ਵੀ ਹੋਰ ਕਾਂਗਰਸੀ ਆਗੂਆਂ ਨਾਲ ਇੱਕ ਸਾਲ ਧਰਨੇ ‘ਤੇ ਬੈਠੇ ਸਨ।