ਪੰਜਾਬ ਵਿਧਾਨ ਸਭਾ ਚੋਣਾਂ ਲਈ ਪ੍ਰਧਾਨ ਮੰਤਰੀ ਦੀ ਅੱਜ ਹੋਣ ਵਾਲੀ ਰੈਲੀ ਰੱਦ ਕਰ ਦਿੱਤੀ ਗਈ ਹੈ, ਹੁਣ ਉਹ ਪੰਜਾਬ ਵਿੱਚ ਖੁਦ ਆ ਕੇ ਬੀਜੇਪੀ ਗਠਜੋੜ ਲਈ ਚੋਣ ਰੈਲੀ ਕਰਨਗੇ। ਮਿਲੀ ਜਾਣਕਾਰੀ ਮੁਤਾਬਕ ਪ੍ਰਧਾਨ ਮੰਤਰੀ 14 ਫਰਵਰੀ ਨੂੰ ਪੰਜਾਬ ਆਉਣਗੇ ਅਤੇ ਜਲੰਧਰ ਵਿੱਚ ਰੈਲੀ ਕਰਨਗੇ। ਇਸ ਦੌਰਾਨ ਉਹ ਪੰਜਾਬ ਲਈ ਵੱਡੇ ਐਲਾਨ ਕਰ ਸਕਦੇ ਹਨ।























