ਕੈਨੇਡਾ ਦੀ ਰਾਜਧਾਨੀ ਓਟਾਵਾ ਵਿੱਚ ਕੋਰੋਨਾ ਵਾਇਰਸ ਪਾਬੰਦੀਆਂ ਖ਼ਿਲਾਫ਼ ਟਰੱਕ ਚਾਲਕਾਂ ਦਾ ਵਿਰੋਧ ਹਿੰਸਕ ਹੋ ਰਿਹਾ ਹੈ। 15 ਜਨਵਰੀ ਤੋਂ ਲਾਈ ਕੋਰੋਨਾ ਟੀਕਾਕਰਨ ਦੀ ਸ਼ਰਤ ਵਿਰੁੱਧ 10 ਦਿਨ ਪਹਿਲਾਂ ਸੈਂਕੜੇ ਟਰੱਕ ਚਾਲਕਾਂ ਵੱਲੋਂ ਓਟਾਵਾ ਵਿਚ ਇਹ ਸੰਘਰਸ਼ ਸ਼ੁਰੂ ਕੀਤਾ ਗਿਆ ਸੀ। ਅੰਦੋਲਨਕਾਰੀਆਂ ਵੱਲੋਂ ਸੜਕਾਂ ‘ਤੇ ਕੀਤੇ ਪ੍ਰਦਰਸ਼ਨ ਕਾਰਨ ਆਮ ਜਨ-ਜੀਵਨ ਕਾਫੀ ਪ੍ਰਭਾਵਿਤ ਹੋਇਆ ਹੈ। ਇਸੇ ਦੇ ਮੱਦੇਨਜ਼ਰ ਓਟਾਵਾ ਦੇ ਇੱਕ ਜੱਜ ਨੇ ਜਨਹਿਤ ਪਟੀਸ਼ਨ ਨੂੰ ਸਵੀਕਾਰ ਕਰਦਿਆਂ 10 ਦਿਨਾਂ ਲਈ ਹਾਰਨ ਵਜਾਉਣ ‘ਤੇ ਪਾਬੰਦੀ ਲਗਾ ਦਿੱਤੀ ਹੈ।
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਰੋਸ ਪ੍ਰਦਰਸ਼ਨ ਬੰਦ ਕਰਨ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪ੍ਰਦਰਸ਼ਨ ਕਰਨ ਦਾ ਉਨ੍ਹਾਂ ਦਾ ਤਰੀਕਾ ਠੀਕ ਨਹੀਂ ਹੈ। ਦੱਸ ਦੇਈਏ ਕਿ ਟਰੱਕ ਡਰਾਈਵਰਾਂ ਦੇ ਵਿਰੋਧ ਦੇ ਵਿਚਕਾਰ ਟਰੂਡੋ ਅਤੇ ਉਨ੍ਹਾਂ ਦਾ ਪਰਿਵਾਰ ਸੁਰੱਖਿਅਤ ਸਥਾਨ ‘ਤੇ ਚਲੇ ਗਏ ਸਨ।
ਰਾਜਧਾਨੀ ਓਟਾਵਾ ਦੇ ਮੇਅਰ ਜਿਮ ਵਾਟਸਨ ਨੇ ਕੋਰੋਨਾ ਵੈਕਸੀਨ ਜਨਾਦੇਸ਼ ਦੇ ਵਿਰੋਧ ਵਿਚ ਟਰੱਕ ਡਰਾਈਵਰਾਂ ਦੇ ਲਗਾਤਾਰ 9 ਦਿਨਾਂ ਦੇ ਵਿਰੋਧ ਦੇ ਬਾਅਦ ਐਮਰਜੈਂਸੀ ਦੀ ਘੋਸ਼ਣਾ ਕਰ ਦਿੱਤੀ। ਮੇਅਰ ਨੇ ਕਿਹਾ ਕਿ ਜਾਰੀ ਵਿਰੋਧ ਪ੍ਰਦਰਸ਼ਨ ਨਾਲ ਵਸਨੀਕਾਂ ਦੀ ਸੁਰੱਖਿਆ ਤੇ ਗੰਭੀਰ ਖਤਰੇ ਨੂੰ ਦੇਖਦੇ ਹੋਏ ਐਮਰਜੈਂਸੀ ਦਾ ਐਲਾਨ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
“CM ਫੇਸ ਐਲਾਨੇ ਜਾਣ ਤੋਂ ਬਾਅਦ ਸੀਐਮ ਚੰਨੀ ਦਾ DAILY POST PUNJABI ‘ਤੇ ਪਹਿਲਾ EXCLUSIVE INTERVIEW”
ਓਟਾਵਾ ਦੀ ਮਿਊਂਸਪਲ ਬਾਡੀ ਨੂੰ ਉਚੇਚੇ ਪ੍ਰਬੰਧਾਂ ਲਈ ਰੋਜ਼ਾਨਾ 10 ਲੱਖ ਡਾਲਰ ਵਾਧੂ ਖ਼ਰਚਣੇ ਪੈ ਰਹੇ ਹਨ। ਓਟਾਵਾ ਪੁਲਿਸ ਸੇਵਾ ਦੇ ਪ੍ਰਮੁੱਖ ਪੀਟਰ ਸਲੋਲੀ ਨੇ ਪੁਲਿਸ ਬੋਰਡ ਦੀ ਇਕ ਵਿਸ਼ੇਸ਼ ਬੈਠਕ ਵਿਚ ਕਿਹਾ ਕਿ ਉਨ੍ਹਾਂ ਦੇ ਕਰਮੀਆਂ ਕੋਲ ਇਸ ਸ਼ਹਿਰ ਵਿਚ ਲੋੜੀਂਦੀ ਅਤੇ ਪ੍ਰਭਾਵੀ ਢੰਗ ਨਾਲ ਪੁਲਸ ਵਿਵਸਥਾ ਪ੍ਰਦਾਨ ਕਰਨ ਲਈ ਲੋੜੀਂਦੇ ਸੰਸਾਧਨ ਨਹੀਂ ਹਨ। ਓਟਾਵਾ ਦੇ ਮੇਅਰ ਵੱਲੋਂ ਐਮਰਜੈਂਸੀ ਐਲਾਨਣ ਨਾਲ ਹੁਣ ਸ਼ਹਿਰ ਨੂੰ ਸੂਬਾਈ ਤੇ ਕੇਂਦਰੀ ਸਰਕਾਰਾਂ ਤੋਂ ਵਧੇਰੇ ਵਿੱਤੀ ਤੇ ਪ੍ਰਸ਼ਾਸਕੀ ਮਦਦ ਮਿਲੇਗੀ।
ਗੌਰਤਲਬ ਹੈ ਕਿ ਓਟਵਾ ਦੇ ਤੰਗ ਹੋਏ ਲੋਕਾਂ ਨੇ ਅਦਾਲਤ ’ਚ ਪਟੀਸ਼ਨ ਪਾ ਕੇ ਮੁਜ਼ਾਹਰਾਕਾਰੀਆਂ ਵਿਰੁੱਧ ਸਾਢੇ ਨੌਂ ਲੱਖ ਡਾਲਰ ਦੇ ਨੁਕਸਾਨ ਦਾ ਦਾਅਵਾ ਠੋਕਿਆ ਹੈ।