ਵਾਸ਼ਿੰਗਟਨ : ਸਾਕਾ ਨਕੋਦਰ ਨੂੰ 36 ਸਾਲ ਬੀਤ ਚੁੱਕੇ ਹਨ ਪਰ ਅੱਜ ਵੀ ਪੀੜਤ ਮਾਪਿਆਂ ਨੂੰ ਇਨਸਾਫ ਨਹੀਂ ਮਿਲ ਸਕਿਆ। ਇਸ ਘਟਨਾ ਦੌਰਾਨ ਚਾਰ ਸਿੱਖ ਨੌਜਵਾਨ ਪੁਲਿਸ ਦੀਆਂ ਗੋਲੀਆਂ ਨਾਲ ਸ਼ਹੀਦ ਹੋਏ ਸਨ। ਇਨ੍ਹਾਂ ਚਾਰ ਸਿੱਖ ਨੌਜਵਾਨਾਂ ਵਿੱਚੋਂ ਭਾਈ ਰਵਿੰਦਰ ਸਿੰਘ ਲਿੱਤਰਾਂ ਦੇ ਮਾਪਿਆਂ ਨੂੰ ਛੱਡ ਕਿ ਬਾਕੀ ਤਿੰਨ ਨੌਜਵਾਨਾਂ ਦੇ ਮਾਪੇ ਇਸ ਫ਼ਾਨੀ ਦੁਨੀਆ ਤੋਂ ਜਾ ਚੁੱਕੇ ਹਨ। ਭਾਈ ਰਵਿੰਦਰ ਸਿੰਘ ਲਿੱਤਰਾਂ ਜੀ ਦੇ ਪਿਤਾ ਬਲਦੇਵ ਸਿੰਘ ਪਿਛਲੇ 36 ਸਾਲਾਂ ਤੋਂ ਸਾਕਾ ਨਕੋਦਰ ਦੇ ਇਨਸਾਫ਼ ਲਈ ਮੰਗ ਕਰਦੇ ਰਹੇ ਹਨ।
ਅਮਰੀਕਾ ਦੀ ਕਾਂਗਰਸ-ਵੁਮੈਨ ਜ਼ੋਈ ਲੋਫਗਰਿਨ ਤੇ ਅੰਨਾ ਜੀ. ਈਸ਼ੋ ਵਲੋਂ ਬਲਦੇਵ ਸਿੰਘ ਦੀ ਦਰਦ ਕਹਾਣੀ ਸੁਣਕੇ 4 ਫ਼ਰਵਰੀ ਨੂੰ ਸਾਕਾ ਨਕੋਦਰ ਦਿਵਸ ਵਜੋਂ ਮਾਣਤਾ ਦੇਣ ਲਈ ਮਤਾ ਨੰਬਰ 908 ਯੂ ਐੱਸ ਹਾਊਸ ਆਫ ਰਿਪ੍ਰੇਜ਼ੇਂਟੇਟਿਵਜ ਵਿੱਚ 4 ਫ਼ਰਵਰੀ 2022 ਨੂੰ ਦਰਜ਼ ਕਰਵਾ ਦਿੱਤਾ ਹੈ।
4 ਫਰਵਰੀ, 1986 ਨੂੰ ਭਾਰਤ ਦੇ ਪੰਜਾਬ ਸੂਬੇ ਦੀ ਨਕੋਦਰ ਸਬ-ਡਵੀਜ਼ਨ ਵਿੱਚ, ਰਾਜ ਪੁਲਿਸ ਦੁਆਰਾ ਚਾਰ ਨਿਹੱਥੇ ਸਿੱਖ ਵਿਦਿਆਰਥੀ, ਰਵਿੰਦਰ ਸਿੰਘ, ਬਲਧੀਰ ਸਿੰਘ, ਝਿਲਮਣ ਸਿੰਘ ਅਤੇ ਹਰਮਿੰਦਰ ਸਿੰਘ ਨੂੰ ਪੁਲਿਸ ਵਲੋਂ ਬਿਨਾਂ ਕਿਸੇ ਭੜਕਾਹਟ ਤੋਂ ਕੀਤੀ ਗੋਲੀਬਾਰੀ ਵਿੱਚ ਮਾਰ ਦਿੱਤਾ ਗਿਆ ਸੀ। ਪੁਲਿਸ ਨੇ ਉਦੋਂ ਇਨ੍ਹਾਂ ਨੌਜਵਾਨਾਂ ਦੀਆਂ ਲਾਸ਼ਾਂ ਮਾਪਿਆਂ ਨੂੰ ਸੌਂਪਣ ਦੀ ਥਾਂ ਅਣਪਛਾਤੀਆਂ ਦੱਸ ਕੇ ਸਾੜ ਦਿੱਤੀਆਂ ਸਨ, ਜਦਕਿ ਪੋਸਟ ਮਾਰਟਮ ਦੀਆਂ ਰਿਪੋਰਟਾਂ ਵਿਚ ਇਨ੍ਹਾਂ ਨੌਜਵਾਨਾਂ ਦੀ ਸਪੱਸ਼ਟ ਪਛਾਣ ਹੋ ਗਈ ਸੀ ਇਹ ਨੌਜਵਾਨ ਸ਼ਾਂਤੀਪੂਰਨ 10 ਸਿੱਖ ਗੁਰੂਆਂ ਦੀ ਵੰਸ਼ ਤੋਂ ਬਾਅਦ ਸਾਰੇ ਸਿੱਖਾਂ ਦੁਆਰਾ ਅੰਤਿਮ, ਸਰਵਉੱਚ ਅਤੇ ਜੀਵਤ ਗੁਰੂ ਮੰਨੇ ਜਾਂਦੇ “ਸ੍ਰੀ ਗੁਰੂ ਗ੍ਰੰਥ ਸਾਹਿਬ ਜੀ” ਦੀ ਬੇਅਦਬੀ ਦੇ ਵਿਰੋਧ ਵਿੱਚ ਹਿੱਸਾ ਲੈ ਰਹੇ ਸਨ।
ਇਹ ਨੌਜਵਾਨ ਸ਼ਾਂਤੀਪੂਰਨ 10 ਸਿੱਖ ਗੁਰੂਆਂ ਦੀ ਵੰਸ਼ ਤੋਂ ਬਾਅਦ ਸਾਰੇ ਸਿੱਖਾਂ ਦੁਆਰਾ ਅੰਤਿਮ, ਸਰਵਉੱਚ ਅਤੇ ਜੀਵਤ ਗੁਰੂ ਮੰਨੇ ਜਾਂਦੇ “ਸ੍ਰੀ ਗੁਰੂ ਗ੍ਰੰਥ ਸਾਹਿਬ ਜੀ” ਦੀ ਬੇਅਦਬੀ ਦੇ ਵਿਰੋਧ ਵਿੱਚ ਹਿੱਸਾ ਲੈ ਰਹੇ ਸਨ।
ਵੀਡੀਓ ਲਈ ਕਲਿੱਕ ਕਰੋ -:
“CM ਫੇਸ ਐਲਾਨੇ ਜਾਣ ਤੋਂ ਬਾਅਦ ਸੀਐਮ ਚੰਨੀ ਦਾ DAILY POST PUNJABI ‘ਤੇ ਪਹਿਲਾ EXCLUSIVE INTERVIEW”
ਮਤੇ ਵਿੱਚ ਕਿਹਾ ਗਿਆ ਹੈ ਕਿ ਅੱਜ ਤੱਕ ਇੱਕ ਵੀ ਦੋਸ਼ੀ ਨੂੰ ਨਿਆਂ ਦੇ ਘੇਰੇ ਵਿੱਚ ਨਹੀਂ ਲਿਆਂਦਾ ਗਿਆ ਹੈ। ਸੰਯੁਕਤ ਰਾਜ (ਅਮਰੀਕਾ) ਲੋਕਤੰਤਰ ਦਾ ਵਕੀਲ ਹੈ ਅਤੇ ਸਾਰੇ ਲੋਕਾਂ ਦੇ ਮਨੁੱਖੀ ਅਧਿਕਾਰ ਅਤੇ ਨਕੋਦਰ ਕਾਂਡ ਦੇ ਪੀੜਤਾਂ ਦੇ ਪਰਿਵਾਰਾਂ ਅਤੇ ਸਿੱਖ ਕੌਮ ਦੇ ਸੱਚ ਅਤੇ ਇਨਸਾਫ਼ ਦੀ ਪ੍ਰਾਪਤੀ ਵਿੱਚ ਉਨ੍ਹਾਂ ਦੇ ਨਾਲ ਇੱਕਮੁੱਠਤਾ ਵਿੱਚ ਖੜੇ ਹਨ।