ਚੰਡੀਗੜ੍ਹ : ਪੰਜਾਬ ਵਿੱਚ 20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਚੋਣਾਂ ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਨੇ ਤਪਾ ਦੇ ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀ.ਐੱਸ.ਪੀ.) ਬਲਜੀਤ ਸਿੰਘ ਦਾ ਤਬਾਦਲਾ ਕਰ ਦਿੱਤਾ ਹੈ ਅਤੇ ਉਨ੍ਹਾਂ ਦੀ ਥਾਂ ਗੁਰਵਿੰਦਰ ਸਿੰਘ (ਜੇਆਰਟੀ/286,176/ਜੇ.ਆਰ.) ਨੂੰ ਨਵਾਂ ਡੀਐਸਪੀ ਨਿਯੁਕਤ ਕੀਤਾ ਹੈ।
ਇਹ ਜਾਣਕਾਰੀ ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਡਾ. ਐੱਸ. ਕਰੁਣਾ ਰਾਜੂ ਨੇ ਵੀਰਵਾਰ ਨੂੰ ਦਿੱਤੀ। ਉਨ੍ਹਾਂ ਕਿਹਾ ਕਿ ਇਸ ਦੌਰਾਨ ਡੀ.ਐੱਸ.ਪੀ. ਬਲਜੀਤ ਸਿੰਘ ਚੋਣ ਪ੍ਰਕਿਰਿਆ ਖ਼ਤਮ ਹੋਣ ਤੱਕ ਪੰਜਾਬ ਪੁਲਿਸ ਹੈੱਡਕੁਆਰਟਰ ਵਿੱਚ ਤਾਇਨਾਤ ਰਹਿਣਗੇ।
ਵੀਡੀਓ ਲਈ ਕਲਿੱਕ ਕਰੋ -: