ਉੱਤਰੀ ਭਾਰਤ ਦੇ ਕਈ ਰਾਜਾਂ ਵਿੱਚ ਪਿਛਲੇ 2-3 ਦਿਨਾਂ ਤੋਂ ਲੋਕਾਂ ਨੂੰ ਠੰਡ ਦੇ ਮੌਸਮ ਤੋਂ ਰਾਹਤ ਮਿਲੀ ਹੈ। ਉੱਥੇ ਹੀ ਮੌਸਮ ਵਿਭਾਗ ਵੱਲੋਂ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ । ਮੌਸਮ ਵਿਭਾਗ ਅਨੁਸਾਰ ਦਿੱਲੀ ਅਤੇ ਯੂਪੀ ਵਿੱਚ ਅਗਲੇ 5 ਦਿਨਾਂ ਦੌਰਾਨ ਰਾਤ ਜਾਂ ਸਵੇਰ ਦੇ ਸਮੇਂ ਵੱਖ-ਵੱਖ ਇਲਾਕਿਆਂ ਵਿੱਚ ਸੰਘਣੀ ਧੁੰਦ ਦੀ ਸਥਿਤੀ ਬਣ ਸਕਦੀ ਹੈ।
ਮੌਸਮ ਵਿਭਾਗ ਅਨੁਸਾਰ ਇੱਕ ਵਾਰ ਫਿਰ ਮੌਸਮ ਦਾ ਮਿਜਾਜ਼ ਬਦਲ ਸਕਦਾ ਹੈ । ਜਿਸ ਕਾਰਨ ਦਿਨ ਸਮੇਂ ਤਾਪਮਾਨ ਵਿੱਚ ਵਾਧਾ ਹੋ ਸਕਦਾ ਹੈ। ਤਾਪਮਾਨ ਵਿੱਚ ਵਾਧਾ ਹੋਣ ਕਾਰਨ ਠੰਡ ਘੱਟ ਜਾਵੇਗੀ ਅਤੇ ਲੋਕਾਂ ਨੂੰ ਰਾਹਤ ਮਿਲੇਗੀ । ਇਸੇ ਵਿਚਾਲੇ IMD ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਦਿੱਲੀ ਵਿੱਚ ਵੀ ਠੰਢੀਆਂ ਹਵਾਵਾਂ ਵਾਪਸੀ ਕਰ ਸਕਦੀਆਂ ਹਨ। ਜਿਸ ਕਾਰਨ ਪੰਜਾਬ, ਹਰਿਆਣਾ ਅਤੇ ਦਿੱਲੀ ਦੇ ਨਾਲ ਲੱਗਦੇ ਸੂਬਿਆਂ ਸਣੇ ਪੱਛਮੀ ਯੂਪੀ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ ।ਜਿਸ ਕਾਰਨ ਸੂਬੇ ਵਿੱਚ ਠੰਡ ਵਿੱਚ ਵਾਧਾ ਹੋ ਸਕਦਾ ਹੈ।
ਉੱਥੇ ਹੀ ਦੂਜੇ ਪਾਸੇ ਪੰਜਾਬ ਦੇ ਲੋਕਾਂ ਨੂੰ ਫਿਲਹਾਲ ਠੰਡ ਤੋਂ ਰਾਹਤ ਨਹੀਂ ਮਿਲੀ ਹੈ । ਦਰਅਸਲ, ਪੰਜਾਬ ਵਿੱਚ ਸਵੇਰ ਵੇਲੇ ਧੁੰਦ ਪੈਣ ਤੋਂ ਬਾਅਦ ਦਿਨ ਵੇਲੇ ਮੌਸਮ ਸਾਫ਼ ਹੋ ਰਿਹਾ ਹੈ ਪਰ ਠੰਡ ਬਰਕਰਾਰ ਹੈ। ਹਾਲਾਂਕਿ ਧੁੱਪ ਨਿਕਲਣ ਕਾਰਨ ਦਿਨ ਵੇਲੇ ਘੱਟ ਠੰਡ ਮਹਿਸੂਸ ਹੁੰਦੀ ਹੈ । ਜਿਸ ਕਾਰਨ ਸੂਬੇ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ 20 ਅਤੇ ਘੱਟੋ-ਘੱਟ ਤਾਪਮਾਨ 8 ਡਿਗਰੀ ਸੈਲਸੀਅਸ ਦੇ ਆਸ-ਪਾਸ ਹੈ । ਭਾਰਤੀ ਮੌਸਮ ਵਿਭਾਗ (IMD) ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ।
ਦੱਸ ਦੇਈਏ ਕਿ ਮੌਸਮ ਵਿਭਾਗ ਵੱਲੋਂ ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ-ਬਾਲਟਿਸਤਾਨ ਅਤੇ ਮੁਜ਼ੱਫਰਾਬਾਦ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਆਉਣ ਵਾਲੇ ਦੋ-ਤਿੰਨ ਦਿਨਾਂ ਤੱਕ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ । ਪਹਾੜੀ ਇਲਾਕਿਆਂ ਵਿੱਚ ਬਾਰਿਸ਼ ਅਤੇ ਬਰਫਬਾਰੀ ਦੀ ਵੀ ਸੰਭਾਵਨਾ ਜਤਾਈ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: