ਯੂਪੀ ਦੇ ਲਖੀਮਪੁਰ ਖੀਰੀ ਵਿੱਚ ਕਿਸਾਨਾਂ ‘ਤੇ ਗੱਡੀ ਚੜ੍ਹਾਉਣ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਹਾਈਕੋਰਟ ਵੱਲੋਂ ਜ਼ਮਾਨਤ ਦੇ ਦਿੱਤੀ ਗਈ। ਇਸ ਪਿੱਛੋਂ ਸਿਆਸਤ ਵੀ ਭਖ ਗਈ ਹੈ ਤੇ ਕਈ ਸਿਆਸੀ ਲੀਡਰਾਂ ਦੇ ਬਿਆਨ ਸਾਹਮਣੇ ਆ ਰਹੇ ਹਨ।
ਪੀਪਲਸ ਡੈਮੋਕ੍ਰੇਟਿਕ ਪਾਰਟੀ (ਪੀਡੀਪੀ) ਦੀ ਪ੍ਰਧਾਨ ਤੇ ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਨੇ ਮਹਿਬੂਬਾ ਮੁਫਤੀ ਨੇ ਇਲਾਹਾਬਾਦ ਹਾਈਕੋਰਟ ਵੱਲੋਂ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਮਿਲਣ ‘ਤੇ ਬੋਲਦਿਆਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਦੀ ਨੌਜਵਾਨ ਸ਼ਾਖਾ ਦੇ ਨੇਤਾ ਵਹੀਦ ਪਾਰਾ ਸਣੇ ਕਈ ਲੋਕ ਅਖੌਤੀ ਝੂਟੇ ਦੋਸ਼ਾਂ ਕਰਕੇ ਜੇਲ੍ਹ ਵਿੱਚ ਹਨ, ਪਰ ਕਿਸਾਨਾਂ ਨੂੰ ਗੱਡੀ ਨਾਲ ਕੁਚਲਣ ਵਾਲਾ ਇੱਕ ਕੇਂਦਰੀ ਮੰਤਰੀ ਦਾ ਮੁੰਡਾ ਖੁੱਲ੍ਹਾ ਘੁੰਮ ਰਿਹਾ ਹੈ।
ਮਹਿਬੂਬਾ ਨੇ ਟਵੀਟ ਕੀਤਾ, “ਉਮਰ ਖਾਲਿਦ, ਫਹਾਦ ਸ਼ਾਹ, ਵਹੀਦ ਪਾਰਾ ਤੇ ਸਿੱਦੀਕੀ ਕੱਪਨ ਝੂਠੇ ਇਲਜ਼ਾਮਾਂ ਨੂੰ ਲੈ ਕੇ ਜੇਲ੍ਹ ਵਿੱਚ ਹਨ, ਪਰ ਇੱਕ ਮੰਤਰੀ ਦਾ ਮੁੰਡਾ ਕਿਸਾਨਾਂ ਨੂੰ ਕਥਿਤ ਤੌਰ “ਤੇ ਕੁਚਲਣ ਪਿੱਛੋਂ ਖੁੱਲ੍ਹਾ ਘੁੰਮ ਰਿਹਾ ਹੈ। (ਨਾਥੂਰਾਮ) ਗੋਡਸੇ ਦੇ ਭਾਰਤ ਵਿੱਚ ਅਪਰਾਧੀ ਖੁੱਲ੍ਹੇ ਘੁੰਮ ਰਹੇ ਹਨ ਤੇ ਸੱਚ ਬੋਲਣ ਵਾਲੇ ਲੋਕ ਜੇਲ੍ਹ ਵਿੱਚ ਹਨ।”
ਵੀਡੀਓ ਲਈ ਕਲਿੱਕ ਕਰੋ -:
“CM ਫੇਸ ਐਲਾਨੇ ਜਾਣ ਤੋਂ ਬਾਅਦ ਸੀਐਮ ਚੰਨੀ ਦਾ DAILY POST PUNJABI ‘ਤੇ ਪਹਿਲਾ EXCLUSIVE INTERVIEW”
ਗੌਰਤਲਬ ਹੈ ਕਿ 3 ਅਕਤੂਬਰ 2021 ਨੂੰ ਲਖੀਮਪੁਰ ਦੇ ਤਿਕੁਨੀਆ ਵਿੱਚ ਹੋਈ ਹਿੰਸਾ ਵਿੱਚ 4 ਕਿਸਾਨਾਂ ਸਣੇ 8 ਲੋਕਾਂ ਦੀ ਮੌਤ ਹੋ ਗਈ ਸੀ। ਜਿਸ ਵਿੱਚ ਦੋਸ਼ ਸੀ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਦੇ ਬੇਟੇ ਅਸ਼ੀਸ਼ ਮਿਸ਼ਰਾ ਨੇ ਆਪਣੀ ਜੀਪ ਨਾਲ ਕਿਸਾਨਾਂ ਨੂੰ ਕੁਚਲਿਆ ਹੈ।
ਅਸ਼ੀਸ਼ ਮਿਸ਼ਰਾ ਇਸ ਮਾਮਲੇ ਵਿੱਚ ਉੱਤਰ ਪ੍ਰਦੇਸ਼ SIT ਵੱਲੋਂ ਹਾਲ ਹੀ ਵਿੱਚ ਇੱਕ ਚਾਰਜਸ਼ੀਟ ਦਾਖਲ ਕੀਤੀ ਗਈ ਸੀ। ਇਸ 5000 ਪੰਨਿਆਂ ਦੀ ਚਾਰਜਸ਼ੀਟ ਵਿੱਚ ਅਜੇ ਮਿਸ਼ਰਾ ਦੇ ਬੇਟੇ ਅਸ਼ੀਸ਼ ਮਿਸ਼ਰਾ ਨੂੰ ਦੋਸ਼ੀ ਠਹਿਰਾਇਆ ਗਿਆ ਸੀ। ਇੰਨਾ ਹੀ ਨਹੀਂ SIT ਅਨੁਸਾਰ ਅਸ਼ੀਸ਼ ਘਟਨਾ ਵਾਲੀ ਥਾਂ ‘ਤੇ ਵੀ ਮੌਜੂਦ ਸਨ।