ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮੌਰੀਸਨ ਨੇ ਯੂਕਰੇਨ ਵਿੱਚ ਰਹਿਣ ਵਾਲੇ ਆਸਟ੍ਰੇਲੀਆਈ ਨਾਗਰਿਕਾਂ ਨੂੰ ਕਹਿ ਦਿੱਤਾ ਹੈ ਕਿ ਜਿੰਨੀ ਜਲਦੀ ਹੋ ਸਕੇ ਦੇਸ਼ ਛੱਡ ਦਿਓ ਕਿਉਂਕਿ ਉੱਥੇ ਸਥਿਤੀ ਖਤਰਨਾਕ ਹੁੰਦੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਪਿਛਲੇ ਸਾਲ ਦੇ ਅਖੀਰ ਵਿੱਚ ਦੇਸ਼ ‘ਚ ਆਸਟ੍ਰੇਲੀਆਈ ਨਾਗਰਿਕਾਂ ਨੂੰ ਚੇਤਾਵਨੀ ਦੇਣਾ ਸ਼ੁਰੂ ਕਰ ਦਿੱਤਾ ਸੀ।
ਯੂਕਰੇਨ ਸਰਹੱਦ ‘ਤੇ ਰੂਸ ਆਪਣੀ ਫੌਜ ਦੀ ਤਾਇਨਾਤੀ ਵਧਾ ਰਿਹਾ ਹੈ। ਇਸ ਕਾਰਨ ਹੋ ਹਾਲਾਤ ਹਨ, ਉਸ ‘ਚ ਯੂਕਰੇਨ ‘ਤੇ ਕਿਸੇ ਵੀ ਸਮੇਂ ਰੂਸ ਦਾ ਹਮਲਾ ਹੋ ਸਕਦਾ ਹੈ। ਇਸੇ ਦੇ ਮੱਦੇਨਜ਼ਰ ਆਸਟ੍ਰੇਲੀਆਈ ਨਾਗਰਿਕਾਂ ਨੂੰ ਜਲਦ ਤੋਂ ਜਲਦ ਯੂਕਰੇਨ ਛੱਡ ਕੇ ਸੁਰੱਖਿਅਤ ਥਾਵਾਂ ‘ਤੇ ਪਹੁੰਚਣ ਨੂੰ ਕਿਹਾ ਗਿਆ ਹੈ। ਹਾਲਾਂਕਿ ਰੂਸ ਨੇ ਯੂਕਰੇਨ ‘ਤੇ ਹਮਲੇ ਨੂੰ ਲੈ ਕੇ ਕਿਸੇ ਵੀ ਯੋਜਨਾ ਨੂੰ ਇਨਕਾਰ ਕੀਤਾ ਹੈ ਪਰ ਸਰਹੱਦ ‘ਤੇ 10,000 ਤੋਂ ਵੱਧ ਸੈਨਿਕਾਂ ਨੂੰ ਤਾਇਨਾਤ ਕਰ ਦਿੱਤਾ ਗਿਆ ਹੈ।
ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਅਮਰੀਕਾ ਵੱਲੋਂ ਵੀ ਐਡਵਾਈਜਰੀ ਜਾਰੀ ਕੀਤੀ ਜਾ ਚੁੱਕੀ ਹੈ, ਜਿਸ ਵਿਚ ਕਿਹਾ ਗਿਆ ਹੈ ਕਿ ਕੋਵਿਡ-19 ਤੇ ਯੂਕਰੇਨ ‘ਤੇ ਸੰਭਾਵਿਤ ਰੂਸ ਦੇ ਹਮਲੇ ਨੂੰ ਦੇਖਦੇ ਹੋਏ ਉਥੋਂ ਦੀ ਯਾਤਰਾ ਨਾ ਕਰੋ ਜੋ ਉਥੇ ਹਨ ਉਹ ਤੁਰੰਤ ਦੇਸ਼ ਛੱਡ ਦੇਣ। ਜੇਕਰ ਉਥੇ ਰਹਿਣਾ ਹੈ ਤਾਂ ਅਹਿਤਿਆਤ ਵਰਤਣ ਤੇ ਰੂਸ ਦੇ ਹਮਲੇ ਤੋਂ ਬਚਣ ਦੀ ਸਮਰੱਥਾ ਰੱਖਣ। ਅਮਰੀਕਾ ਦਾ ਦਾਅਵਾ ਹੈ ਕਿ ਰੂਸ ਦੀ ਸੈਨਾ ਯੂਕਰੇਨ ਦੀ ਰਾਜਧਾਨੀ ਕੀਵ ਪਹੁੰਚ ਸਕਦੀ ਹੈ। ਇਸ ਦੇ ਮੱਦੇਨਜ਼ਰ ਅਮਰੀਕਾ ਤੋਂ ਹਥਿਆਰਾਂ ਦੀ ਖੇਪ ਯੂਕਰੇਨ ਪਹੁੰਚ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -:
“CM ਫੇਸ ਐਲਾਨੇ ਜਾਣ ਤੋਂ ਬਾਅਦ ਸੀਐਮ ਚੰਨੀ ਦਾ DAILY POST PUNJABI ‘ਤੇ ਪਹਿਲਾ EXCLUSIVE INTERVIEW”
ਯੂਕਰੇਨ ਮਸਲੇ ‘ਤੇ ਵੀਰਵਾਰ ਨੂੰ ਮਾਸਕੋ ਵਿਚ ਰੂਸ ਤੇ ਬ੍ਰਿਟੇਨ ਦੇ ਵਿਦੇਸ਼ ਮੰਤਰੀ ਮਿਲੇ। ਇਸ ਦੌਰਾਨ ਗੱਲਬਾਤ ਵਿਚ ਯੂਕਰੇਨ ਸਰਹੱਦ ਤੋਂ ਰੂਸੀ ਫੌਜ ਨੂੰ ਹਟਾਉਣ ਦੇ ਮਸਲੇ ‘ਤੇ ਦੋਵਾਂ ਦੇਸ਼ਾਂ ਵਿਚ ਵਿਚਾਰ-ਵਟਾਂਦਰਾ ਹੋਇਆ। ਬ੍ਰਿਟਿਸ਼ ਵਿਦੇਸ਼ ਮੰਤਰੀ ਲਿਜ ਟ੍ਰਸ ਨੇ ਯੂਕਰੇਨ ‘ਤੇ ਹਮਲਾ ਕਰਨ ‘ਤੇ ਰੂਸ ਨੂੰ ਉਸ ਦੇ ਬੁਰੇ ਨਤੀਜੇ ਭੁਗਤਣੇ ਤੇ ਭਾਰੀ ਕੀਮਤ ਚੁਕਾਉਣ ਵਰਗੀ ਚੇਤਾਵਨੀ ਦਿੱਤੀ।