ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਲਗਾਤਾਰ ਚੋਣ ਪ੍ਰਚਾਰ ਕਰ ਰਹੀਆਂ ਹਨ। ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਅਖਾੜਾ ਭੱਖਿਆ ਹੋਇਆ ਹੈ। ਪੰਜਾਬ ਦੀ ਲੀਡਰਸ਼ਿਪ ਦੇ ਨਾਲ -ਨਾਲ ਕੇਂਦਰ ਦੀ ਲੀਡਰਸ਼ਿਪ ਵੱਲੋਂ ਵੀ ਚੋਣ ਪ੍ਰਚਾਰ ਵਿੱਚ ਹਿੱਸਾ ਲਿਆ ਜਾ ਰਿਹਾ ਹੈ। ਇਸੇ ਵਿਚਾਲੇ ਐਤਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਐਤਵਾਰ ਨੂੰ ਪੰਜਾਬ ਆ ਰਹੇ ਹਨ। ਗ੍ਰਹਿ ਮੰਤਰੀ ਦੀ ਸੁਰੱਖਿਆ ਨੂੰ ਲੈ ਕੇ ਕੜੇ ਪ੍ਰਬੰਧ ਕੀਤੇ ਜਾ ਰਹੇ ਹਨ।
ਮਿਲੀ ਜਾਣਕਾਰੀ ਅਨੁਸਾਰ ਅਮਿਤ ਸ਼ਾਹ ਪੀਏਯੂ ਦੇ ਹੈਲੀਪੈਡ ‘ਤੇ ਉਤਰ ਕੇ 11 ਵਜੇ ਦੇ ਕਰੀਬ ਦਰੇਸੀ ਮੈਦਾਨ ਪਹੁੰਚਣਗੇ। ਰੈਲ਼ੀ ਦੇ ਇੱਕ ਘੰਟੇ ਬਾਅਦ ਉਹ ਵਾਪਸੀ ਲਈ ਰਵਾਨਾਂ ਹੋ ਜਾਣਗੇ। ਇਸ ਰੈਲੀ ਲਈ ਮੈਦਾਨ ਵਿੱਚ ਪੰਜ ਹਜ਼ਾਰ ਕੁਰਸੀਆਂ ਲਗਾਈਆਂ ਗਈਆਂ ਹਨ। ਜਿਸ ਵਿੱਚ ਲੁਧਿਆਣਾ ਸ਼ਹਿਰ ਦੇ ਸਾਰੇ ਹਲਕਿਆਂ ਦੇ ਵਰਕਰਾਂ ਨੂੰ ਬੁਲਾਇਆ ਗਿਆ ਹੈ। ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦਾ ਕਹਿਣਾ ਹੈ ਕਿ ਇਹ ਰੈਲੀ ਇਤਿਹਾਸਿਕ ਹੋਵੇਗੀ।
ਇਹ ਵੀ ਪੜ੍ਹੋ: PM ਮੋਦੀ ਦੀ ਪੰਜਾਬ ਫੇਰੀ ਨੂੰ ਲੈ ਕੇ ਕਿਸਾਨਾਂ ਦਾ ਐਲਾਨ, 14 ਫਰਵਰੀ ਨੂੰ ਸੂਬੇ ਭਰ ‘ਚ ਕਰਾਂਗੇ ਪ੍ਰਦਰਸ਼ਨ
ਦੱਸ ਦੇਈਏ ਕਿ ਪ੍ਰਸਾਸ਼ਨ ਵੱਲੋਂ ਸੁਰੱਖਿਆ ਦੇ ਮੱਦੇਨਜ਼ਰ ਦਰੇਸੀ ਮੈਦਾਨ ਦੇ ਆਸ-ਪਾਸ ਸਾਰੇ ਬਜ਼ਾਰ ਐਤਵਾਰ ਨੂੰ ਬੰਦ ਰੱਖਣ ਦੇ ਆਦੇਸ਼ ਜਾਰੀ ਕੀਤੇ ਹਨ। ਮੈਦਾਨ ਦੇ ਨੇੜੇ ਦੀਆਂ ਦੁਕਾਨਾਂ ਦੇ ਦੁਕਾਨਦਾਰਾਂ ਦੇ ਅਧਾਰ ਕਾਰਡ ਨੰਬਰ, ਨਾਮ ਤੇ ਘਰ ਦਾ ਪਤਾ ਨੋਟ ਕੀਤਾ ਗਿਆ ਹੈ। ਇੱਥੇ ਕੇਂਦਰੀ ਰਿਜ਼ਰਵ ਫੋਰਸ ਦੇ ਨਾਲ ਪੰਜਾਬ ਪੁਲਿਸ ਦੀਆਂ ਸਪੈਸ਼ਲ ਟੀਮਾਂ ਵੀ ਲਗਾਈਆਂ ਗਈਆਂ ਹਨ।
ਵੀਡੀਓ ਲਈ ਕਲਿੱਕ ਕਰੋ -: