ਕਿਸਾਨ ਆਗੂ ਰੁਲਦੂ ਸਿੰਘ ਮਾਨਸਾ, ਹਰਮੀਤ ਸਿੰਘ ਕਾਦੀਆਂ, ਬੂਟਾ ਸਿੰਘ ਬੁਰਜਗਿੱਲ, ਰਮਿੰਦਰ ਸਿੰਘ ਪਟਿਆਲਾ, ਕੁਲਵੰਤ ਸਿੰਘ ਸੰਧੂ, ਜਗਮੋਹਨ ਸਿੰਘ ਪਟਿਆਲਾ, ਜੰਗਬੀਰ ਸਿੰਘ ਚੌਹਾਨ, ਬਲਦੇਵ ਸਿੰਘ ਨਿਹਾਲਗੜ੍ਹ ਅਤੇ ਮਨਜੀਤ ਸਿੰਘ ਰਾਏ ਨੇ ਦੱਸਿਆ ਕਿ ਪੰਜਾਬ ਦੀਆਂ 23 ਕਿਸਾਨ ਜਥੇਬੰਦੀਆਂ 16 ਫ਼ਰਵਰੀ ਨੂੰ ਤਹਿਸੀਲ ਤੇ ਸਬ ਡਵੀਜ਼ਨ ਪੱਧਰ ’ਤੇ ਧਰਨੇ ਦੇ ਕੇ ਬੀਜੇਪੀ ਦੇ ਪੁਤਲੇ ਫੂਕ ਕੇ ਰੋਸ ਪ੍ਰਦਰਸ਼ਨ ਕਰਨਗੀਆਂ।
ਇਹ ਰੋਸ ਪ੍ਰਗਟਾਵਾ ਮੋਦੀ ਸਰਕਾਰ ਵੱਲੋਂ ਕੀਤੇ ਵਾਅਦਿਆਂ ਨੂੰ ਨਾ ਪੂਰਾ ਕਰਨ ਵਜੋਂ ਕੀਤਾ ਜਾਵੇਗਾ। ਖੇਤੀ ਅੰਦੋਲਨ ਨੂੰ ਖਤਮ ਕਰਨ ਤੋਂ ਬਾਅਦ ਸਰਕਾਰ ਵੱਲੋਂ MSP ‘ਤੇ ਕਾਨੂੰਨ ਬਣਾਉਣ, ਅੰਦੋਲਨ ਵਿਚ ਸ਼ਹੀਦ ਹੋਏ ਕਿਸਾਨਾਂ ਨੂੰ ਮੁਆਵਜ਼ਾ ਦੇਣ ਦਾ ਵਾਅਦਾ ਕੀਤਾ ਗਿਆ ਸੀ, ਜੋ ਅੱਜ ਤੱਕ ਪੂਰਾ ਨਹੀਂ ਹੋਇਆ। ਕਿਸਾਨਾਂ ਦੇ ਮੁੱਖ ਦੋਸ਼ੀ ਟੋਨੀ ਮਿਸ਼ਰਾ ਦੀ ਪੈਰਵੀ ‘ਚ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੇ ਬਾਵਜੂਦ ਢਿੱਲ ਵਰਤਣ ਵਾਲਿਆਂ ਅਫ਼ਸਰਾਂ ਵਿਰੁੱਧ ਯੋਗ ਕਾਰਵਾਈ ਕੀਤੀ ਜਾਣ ਦੀ ਮੰਗ ਕੀਤੀ ਜਾਵੇਗੀ ਅਤੇ ਸਰਕਾਰ ਹਾਈਕੋਰਟ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ ਵਿਚ ਚੈਲਿੰਜ ਕਰ ਕੇ ਤੁਰੰਤ ਜ਼ਮਾਨਤ ਰੱਦ ਕਰਵਾਏ।
ਵੀਡੀਓ ਲਈ ਕਲਿੱਕ ਕਰੋ -:
“CM ਫੇਸ ਐਲਾਨੇ ਜਾਣ ਤੋਂ ਬਾਅਦ ਸੀਐਮ ਚੰਨੀ ਦਾ DAILY POST PUNJABI ‘ਤੇ ਪਹਿਲਾ EXCLUSIVE INTERVIEW”
ਜਿਹੜੀਆਂ 23 ਕਿਸਾਨ ਜਥੇਬੰਦੀਆਂ 16 ਫਰਵਰੀ ਨੂੰ ਪ੍ਰਦਰਸ਼ਨ ਕਰਨਗੀਆਂ, ਉਨ੍ਹਾਂ ਵਿਚ ਰੁਲਦੂ ਸਿੰਘ ਮਾਨਸਾ, ਹਰਮੀਤ ਸਿੰਘ ਕਾਦੀਆਂ, ਬੂਟਾ ਸਿੰਘ ਬੁਰਜਗਿੱਲ, ਰਮਿੰਦਰ ਸਿੰਘ ਪਟਿਆਲਾ, ਕੁਲਵੰਤ ਸਿੰਘ ਸੰਧੂ, ਜਗਮੋਹਨ ਸਿੰਘ ਪਟਿਆਲਾ, ਜੰਗਬੀਰ ਸਿੰਘ ਚੌਹਾਨ, ਬਲਦੇਵ ਸਿੰਘ ਨਿਹਾਲਗੜ੍ਹ ਅਤੇ ਮਨਜੀਤ ਸਿੰਘ ਰਾਏ ਆਦਿ ਦੀਆਂ ਹਨ। ਜਥੇਬੰਦੀਆਂ ਵੱਲੋਂ ਪੰਜਾਬ ਭਰ ਦੇ ਕਿਸਾਨਾਂ ਨੂੰ ਰੋਸ ਪ੍ਰਗਟਾਵੇ ਕਰਨ ਦੀ ਅਪੀਲ ਕੀਤੀ ਗਈ ਹੈ।