ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਗੈਰ-ਕਾਨੂੰਨੀ ਮਾਈਨਿੰਗ ਦੇ ਦੋਸ਼ਾਂ ਵਿੱਚ ਕਲੀਨ ਚਿੱਟ ਮਿਲ ਗਈ ਹੈ। ਰੋਪੜ ਪ੍ਰਸ਼ਾਸਨ ਤੋਂ ਕਲੀਨ ਚਿੱਟ ਮਿਲਣ ਤੋਂ ਬਾਅਦ ਚੰਨੀ ਨੇ ਸ਼ਨੀਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਝੂਠਾ ਦੱਸਦੇ ਹੋਏ ਆੜੇ ਹੱਥੀਂ ਲਿਆ । ਉਨ੍ਹਾਂ ਕਿਹਾ ਕਿ ਕੇਜਰੀਵਾਲ ਝੂਠਾ ਹੈ ਅਤੇ ਕੇਜਰੀਵਾਲ ਨੇ ਉਨ੍ਹਾਂ ‘ਤੇ ਕਈ ਦੋਸ਼ ਲਗਾਉਣ ਦੀ ਕੋਸ਼ਿਸ਼ ਕੀਤੀ ਹੈ।
ਚਰਨਜੀਤ ਚੰਨੀ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਝੂਠਾ ਹੈ । ਉਨ੍ਹਾਂ ਨੇ ਮੇਰੇ ‘ਤੇ ਕਈ ਦੋਸ਼ ਲਗਾਉਣ ਦੀ ਕੋਸ਼ਿਸ਼ ਕੀਤੀ, ਪਰ ਕੋਈ ਵੀ ਦੋਸ਼ ਸੱਚ ਨਹੀਂ ਸੀ । ਉਨ੍ਹਾਂ ਨੇ ਮੇਰੇ ਖਿਲਾਫ ਰਾਜਪਾਲ ਨੂੰ ਵੀ ਸ਼ਿਕਾਇਤ ਕੀਤੀ, ਜਿਸ ਤੋਂ ਬਾਅਦ ਉਨ੍ਹਾਂ ਨੇ ਜਾਂਚ ਦੇ ਹੁਕਮ ਦਿੱਤੇ । ਰੋਪੜ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਨੇ ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਦੇ ਦੋਸ਼ ਵਿੱਚ ਚਰਨਜੀਤ ਚੰਨੀ ਨੂੰ ਕਲੀਨ ਚਿੱਟ ਦੇ ਦਿੱਤੀ ਗਈ ਹੈ।
ਇਹ ਵੀ ਪੜ੍ਹੋ: PM ਮੋਦੀ ਦੀ ਪੰਜਾਬ ਫੇਰੀ ਨੂੰ ਲੈ ਕੇ ਕਿਸਾਨਾਂ ਦਾ ਐਲਾਨ, 14 ਫਰਵਰੀ ਨੂੰ ਸੂਬੇ ਭਰ ‘ਚ ਕਰਾਂਗੇ ਪ੍ਰਦਰਸ਼ਨ
ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੰਨੀ ਨੇ ਕੇਜਰੀਵਾਲ ਅਤੇ ‘ਆਪ’ ਆਗੂਆਂ ਦੀ ਤੁਲਨਾ ਬ੍ਰਿਟਿਸ਼ ਹਕੂਮਤ ਨਾਲ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਨੂੰ ਲੁੱਟਣ ਆਈ ਹੈ। ਚੰਨੀ ਨੇ ਕਿਹਾ ਕਿ ਅੰਗਰੇਜ਼ ਭਾਰਤ ਨੂੰ ਲੁੱਟਣ ਆਏ ਸਨ, ਉਸੇ ਤਰ੍ਹਾਂ ਕੇਜਰੀਵਾਲ ਅਤੇ ਉਸ ਦਾ ਦਿੱਲੀ ਪਰਿਵਾਰ ਜਿਵੇਂ ਰਾਘਵ ਚੱਢਾ ਅਤੇ ਹੋਰ ਬਾਹਰਲੇ ਲੋਕ ਪੰਜਾਬ ਨੂੰ ਲੁੱਟਣ ਆਏ ਹਨ। ਪਰ ਪੰਜਾਬ ਉਨ੍ਹਾਂ ਨੂੰ ਉਨ੍ਹਾਂ ਦੀ ਜਗ੍ਹਾ ਦਿਖਾਏਗਾ, ਜਿਵੇਂ ਮੁਗਲਾਂ ਅਤੇ ਅੰਗਰੇਜ਼ਾਂ ਨੂੰ ਦਿਖਾਇਆ ਸੀ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਚਰਨਜੀਤ ਸਿੰਘ ਚੰਨੀ ‘ਤੇ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਨੂੰ ਲੈ ਕੇ ਨਿਸ਼ਾਨਾ ਸਾਧਦੇ ਹੋਏ ਕਿਹਾ ਸੀ ਕਿ ਲੋਕ ਉਨ੍ਹਾਂ ਤੋਂ ਪੰਜਾਬ ਦੇ ਚੰਗੇ ਭਵਿੱਖ ਦੀ ਉਮੀਦ ਕਿਵੇਂ ਕਰ ਸਕਦੇ ਹਨ ।
ਵੀਡੀਓ ਲਈ ਕਲਿੱਕ ਕਰੋ -: