ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿਚ ਸਿਆਸੀ ਮਾਹੌਲ ਕਾਫੀ ਗਰਮਾਇਆ ਹੋਇਆ ਹੈ। ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ ਤੇ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਪੰਜਾਬ ਦੀ ਲੀਡਰਸ਼ਿਪ ਦੇ ਨਾਲ-ਨਾਲ ਕੇਂਦਰ ਦੀ ਲੀਡਰਸ਼ਿਪ ਵੱਲੋਂ ਵੀ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ।
ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਚੋਣ ਪ੍ਰਚਾਰ ਲਈ ਐਤਵਾਰ ਨੂੰ ਪੰਜਾਬ ਦੌਰੇ ‘ਤੇ ਪੁੱਜੇ ਹਨ। ਉਨ੍ਹਾਂ ਸਭ ਤੋਂ ਪਹਿਲਾਂ ਕੋਟਕਪੂਰਾ ਵਿਚ ਜਨ ਸਭਾ ਨੂੰ ਸੰਬੋਧਨ ਕੀਤਾ। ਇਸ ਮੌਕੇ ਉਨ੍ਹਾਂ ਵਿਰੋਧੀਆਂ ‘ਤੇ ਤਿੱਖੇ ਨਿਸ਼ਾਨੇ ਵਿੰਨ੍ਹੇ। ਉਨ੍ਹਾਂ ਕਿਹਾ ਕਿ ਭਾਜਪਾ ਨੇ ਕਿਸਾਨਾਂ ਦੀ ਆਵਾਜ਼ ਨਹੀਂ ਸੁਣੀ। ਸਰਕਾਰ ਨੇ ਕਿਸਾਨਾਂ ਨੂੰ ਕੁਚਲਿਆ ਹੈ। ‘ਆਪ’ ਦੇ ਦਿੱਲੀ ਮਾਡਲ ‘ਤੇ ਵੀ ਸਵਾਲ ਚੁੱਕੇ ਅਤੇ ਉਸ ਦੀ ਤੁਲਨਾ ਭਾਜਪਾ ਦੇ ਗੁਜਰਾਤ ਮਾਡਲ ਨਾਲ ਕੀਤੀ। ਦਿੱਲੀ ਮਾਡਲ ਦੇ ਨਾਂ ‘ਤੇ ਪੰਜਾਬੀਆਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ‘ਆਪ’ ਨੇ ਦਿੱਲੀ ‘ਚ ਕੁਝ ਨਹੀਂ ਕੀਤਾ। ਪੰਜਾਬ ’ਚ ‘ਆਪ’ ਦੀ ਸਰਕਾਰ ਬਣੀ ਤਾਂ ਦਿੱਲੀ ਤੋਂ ਚੱਲੇਗੀ।
ਇਸ ਮੌਕੇ ਪ੍ਰਿਯੰਕਾ ਗਾਂਧੀ ਨੇ ਕਿਹਾ ਕਿ ਮੈਂ ਪੰਜਾਬੀ ਪਰਿਵਾਰ ਵਿਚ ਵਿਆਹੀ ਗਈ ਹਾਂ। ਮੇਰੇ ਬੱਚਿਆਂ ਵਿਚ ਪੰਜਾਬੀ ਖੂਨ ਹੈ। ਉਨ੍ਹਾਂ ਨੇ CM ਚੰਨੀ ਦੀ ਖੂਬ ਤਾਰੀਫ ਕੀਤੀ ਤੇ ਕਿਹਾ ਕਿ ਉਨ੍ਹਾਂ ਨੇ 100 ਦਿਨਾਂ ਵਿਚ ਚੰਗਾ ਕੰਮ ਕੀਤਾ। ਇਸ ਮੌਕੇ ਪ੍ਰਿਯੰਕਾ ਗਾਂਧੀ ਨੇ ਐਲਾਨ ਕੀਤਾ ਕਿ ਸਰਕਾਰ ਬਣਨ ‘ਤੇ ਮਹਿਲਾਵਾਂ ਨੂੰ 1100 ਰੁਪਏ ਪ੍ਰਤੀ ਮਹੀਨੇ ਦਿੱਤੇ ਜਾਣਗੇ।
ਵੀਡੀਓ ਲਈ ਕਲਿੱਕ ਕਰੋ -:
“CM ਫੇਸ ਐਲਾਨੇ ਜਾਣ ਤੋਂ ਬਾਅਦ ਸੀਐਮ ਚੰਨੀ ਦਾ DAILY POST PUNJABI ‘ਤੇ ਪਹਿਲਾ EXCLUSIVE INTERVIEW”
ਹੁਣ ਉਹ ਧੂਰੀ ਵਿਚ ਮਹਿਲਾਵਾਂ ਨਾਲ ਬੈਠਕ ਨੂੰ ਸੰਬੋਧਨ ਕਰਨਗੇ। ਇਥੇ ਪ੍ਰਿਯੰਕਾ ਟਾਊਨਹਾਲ ਵਿਚ ਮਹਿਲਾਵਾਂ ਨਾਲ ਗੱਲਬਾਤ ਕਰੇਗੀ। ਇਸ ਤੋਂ ਬਾਅਦ 3.30 ਵਜੇ ਡੇਰਾਬੱਸੀ ਵਿਚ ਰੋਡ ਸ਼ੋਅ ਕਰਨਗੇ ਤੇ ਸ਼ਾਮ 6 ਵਜੇ ਚੰਡੀਗੜ੍ਹ ਹਵਾਈ ਅੱਡੇ ਤੋਂ ਦਿੱਲੀ ਲਈ ਰਵਾਨਾ ਹੋ ਜਾਣਗੇ।