ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਲਗਾਤਾਰ ਚੋਣ ਪ੍ਰਚਾਰ ਕਰ ਰਹੀਆਂ ਹਨ। ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਅਖਾੜਾ ਭੱਖਿਆ ਹੋਇਆ ਹੈ। ਪੰਜਾਬ ਦੀ ਲੀਡਰਸ਼ਿਪ ਦੇ ਨਾਲ -ਨਾਲ ਕੇਂਦਰ ਦੀ ਲੀਡਰਸ਼ਿਪ ਵੱਲੋਂ ਵੀ ਚੋਣ ਪ੍ਰਚਾਰ ਵਿੱਚ ਹਿੱਸਾ ਲਿਆ ਜਾ ਰਿਹਾ ਹੈ। ਇਸੇ ਵਿਚਾਲੇ ਐਤਵਾਰ ਨੂੰ ਅੰਮ੍ਰਿਤਸਰ ਪਹੁੰਚੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕਾਂਗਰਸ ‘ਤੇ ਨਿਸ਼ਾਨਾ ਸਾਧਿਆ।
ਇਸ ਦੌਰਾਨ ਉਨ੍ਹਾਂ ਨੇ ਕਾਂਗਰਸ ਦੇ CM ਚਿਹਰੇ ਚਰਨਜੀਤ ਚੰਨੀ ‘ਤੇ ਨਿਸ਼ਾਨਾ ਸਾਧਦਿਆਂ ਦਾਅਵਾ ਕੀਤਾ ਕਿ ਚੰਨੀ ਦੋਵੇਂ ਸੀਟਾਂ ਤੋਂ ਹਾਰ ਰਹੇ ਹਨ। ਉਨ੍ਹਾਂ ਕਿਹਾ ਕਿ ਚੰਨੀ ਸਾਹਿਬ ਭਦੌੜ ਤੇ ਚਮਕੌਰ ਸਾਹਿਬ ਦੋ ਸੀਟਾਂ ਤੋਂ ਚੋਣ ਲੜ ਰਹੇ ਹਨ, ਜਿੱਥੋਂ ਉਹ ਬੁਰੀ ਤਰ੍ਹਾਂ ਹਾਰ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਚੰਨੀ ਸਾਬ੍ਹ ਵਿਧਾਇਕ ਹੀ ਨਹੀਂ ਬਣਨਗੇ ਤਾਂ ਸੀਐਮ ਕਿਸ ਤਰ੍ਹਾਂ ਬਣਨਗੇ।
ਇਹ ਵੀ ਪੜ੍ਹੋ: PM ਮੋਦੀ ਦੀ ਪੰਜਾਬ ਫੇਰੀ ਨੂੰ ਲੈ ਕੇ ਕਿਸਾਨਾਂ ਦਾ ਐਲਾਨ, 14 ਫਰਵਰੀ ਨੂੰ ਸੂਬੇ ਭਰ ‘ਚ ਕਰਾਂਗੇ ਪ੍ਰਦਰਸ਼ਨ
ਇਸ ਤੋਂ ਅੱਗੇ ਕੇਜਰੀਵਾਲ ਨੇ ਕਿਹਾ ਕਿ ਜਿਹੜੇ ਖੁਦ ਹੀ ਇਕਠੇ ਹੋ ਕੇ ਨਹੀਂ ਚੱਲ ਸਕਦੇ ਉਹ ਪੰਜਾਬ ਕੀ ਚਲਾਉਣਗੇ । ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਇੱਕ ਸਰਕਸ ਬਣ ਕੇ ਗਈ ਹੈ। ਕਾਂਗਰਸ ਦੇ ਲੀਡਰਾਂ ਵਿਚਾਲੇ ਹੀ ਲੜਾਈਆਂ ਹੋ ਰਹੀਆਂ ਹਨ । ਜੋ ਆਪਸ ਵਿੱਚ ਮਿਲ ਕੇ ਨਹੀਂ ਰਹਿ ਸਕਦੇ ਉਹ ਪੰਜਾਬ ਵਿੱਚ ਮਿਲ ਕੇ ਸਰਕਾਰ ਕਿਸ ਤਰ੍ਹਾਂ ਚਲਾਉਣਗੇ।
ਵੀਡੀਓ ਲਈ ਕਲਿੱਕ ਕਰੋ -: