ਪੂਰਾ ਦੇਸ਼ ਸੋਮਵਾਰ ਨੂੰ ਪੁਲਵਾਮਾ ਹਮਲੇ ਵਿੱਚ ਸ਼ਹੀਦ ਹੋਏ ਬਹਾਦਰ ਜਵਾਨਾਂ ਨੂੰ ਸ਼ਰਧਾਂਜਲੀ ਦੇ ਰਿਹਾ ਹੈ। ਪੁਲਵਾਮਾ ਵਿੱਚ ਸ਼ਹੀਦ ਹੋਏ CRPF ਜਵਾਨਾਂ ‘ਤੇ ਅੱਤਵਾਦੀ ਹਮਲੇ ਨੂੰ ਅੱਜ ਤਿੰਨ ਸਾਲ ਪੂਰੇ ਹੋ ਗਏ ਹਨ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਸ਼ਹੀਦ ਹੋਏ CRPF ਦੇ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ।
ਪੀਐੱਮ ਮੋਦੀ ਨੇ ਟਵੀਟ ਕਰਦਿਆਂ ਕਿਹਾ ਕਿ ਮੈਂ 2019 ਵਿੱਚ ਅੱਜ ਦੇ ਦਿਨ ਪੁਲਵਾਮਾ ਦੇ ਸਾਰੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੰਦਾ ਹਾਂ ਅਤੇ ਸਾਡੇ ਦੇਸ਼ ਲਈ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਯਾਦ ਕਰਦਾ ਹਾਂ। ਉਨ੍ਹਾਂ ਦੀ ਬਹਾਦਰੀ ਅਤੇ ਸਰਵਉੱਚ ਕੁਰਬਾਨੀ ਹਰ ਭਾਰਤੀ ਨੂੰ ਇੱਕ ਮਜ਼ਬੂਤ ਅਤੇ ਖੁਸ਼ਹਾਲ ਦੇਸ਼ ਲਈ ਕੰਮ ਕਰਨ ਲਈ ਪ੍ਰੇਰਿਤ ਕਰਦੀ ਹੈ।
ਦੱਸ ਦੇਈਏ ਕਿ ਇਸ ਘਟਨਾ ਵਿੱਚ ਇੱਕ ਅੱਤਵਾਦੀ ਹਮਲਾਵਰ ਨੇ ਵਿਸਫੋਟਕਾਂ ਨਾਲ ਭਰੇ ਵਾਹਨ ਨਾਲ ਬੱਸ ਵਿੱਚ ਟੱਕਰ ਮਾਰ ਦਿੱਤੀ ਸੀ। ਕਾਫ਼ਿਲੇ ਵਿੱਚ 78 ਬੱਸਾਂ ਸ਼ਾਮਿਲ ਸੀ ਜਿਨ੍ਹਾਂ ਵਿੱਚ ਲਗਭਗ 2500 ਜਵਾਨ ਜੰਮੂ ਤੋਂ ਸ੍ਰੀਨਗਰ ਦੀ ਯਾਤਰਾ ਕਰ ਰਹੇ ਸਨ। ਇਸ ਹਮਲੇ ਵਿੱਚ 40 ਤੋਂ ਵੱਧ ਜਵਾਨ ਸ਼ਹੀਦ ਹੋ ਗਏ ਸਨ।
ਗੌਰਤਲਬ ਹੈ ਕਿ 14 ਫਰਵਰੀ 2019 ਨੂੰ ਜੰਮੂ-ਕਸ਼ਮੀਰ ਰਾਸ਼ਟਰੀ ਰਾਜਮਾਰਗ ‘ਤੇ ਹਮਲੇ ਵਿੱਚ CRPF ਦੇ 40 ਜਵਾਨ ਸ਼ਹੀਦ ਹੋ ਗਏ ਸਨ। ਪੁਲਵਾਮਾਮ ਹਮਲੇ ਦੇ 12 ਦਿਨਾਂ ਬਾਅਦ ਭਾਰਤ ਨੇ ਪਾਕਿਸਤਾਨ ਤੋਂ ਇਸ ਘਟਨਾ ਦਾ ਬਦਲਾ ਲਿਆ ਸੀ। ਫੌਜ ਨੇ ਅੱਤਵਾਦੀਆਂ ਦੇ ਠਿਕਾਣਿਆਂ ‘ਤੇ ਸਰਜੀਕਲ ਸਟ੍ਰਾਈਕ ਕਰ ਕੇ 300 ਤੋਂ ਵੱਧ ਅੱਤਵਾਦੀਆਂ ਨੂੰ ਢੇਰ ਕੀਤੇ ਸੀ। ਇਸ ਵਿੱਚ ਜੈਸ਼ ਦਾ ਕੈਡਰ ਕਾਫੀ ਹੱਦ ਤੱਕ ਤਬਾਹ ਹੋ ਗਿਆ ਸੀ।
ਵੀਡੀਓ ਲਈ ਕਲਿੱਕ ਕਰੋ -: