‘ਆਪ’ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰੈਸ ਕਾਨਫਰੰਸ ਕਰਦੇ ਹੋਏ ਕਾਂਗਰਸ ਪਾਰਟੀ ‘ਤੇ ਨਿਸ਼ਾਨਾ ਸਾਧਿਆ ਹੈ । ਕੇਜਰੀਵਾਲ ਨੇ ਕਿਹਾ ਕਿ ਸਾਰੀਆਂ ਪਾਰਟੀਆਂ ਇੱਕ ਹੋ ਗਈਆਂ ਹਨ ਤੇ ਆਪਸ ਵਿੱਚ ਮਿਲ ਕੇ ਉਨ੍ਹਾਂ ਖ਼ਿਲਾਫ਼ ਲੜ ਰਹੀਆਂ ਹਨ । ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਪਿਛਲੇ ਕਈ ਦਿਨਾਂ ਤੋਂ ਉਨ੍ਹਾਂ ਨੂੰ ਹੀ ਗਾਲ੍ਹਾਂ ਕੱਢ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਾਰੀਆਂ ਸਿਆਸੀ ਪਾਰਟੀਆਂ ਆਮ ਆਦਮੀ ਪਾਰਟੀ ਨੂੰ ਨਹੀਂ ਸਗੋਂ ਪੰਜਾਬ ਨੂੰ ਹਰਾਉਣਾ ਚਾਹੁੰਦੀਆਂ ਹਨ ।
ਕੇਜਰੀਵਾਲ ਨੇ CM ਚੰਨੀ ‘ਤੇ ਤੰਜ ਕਸਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਨੀਂਦ ਉੱਡ ਗਈ ਹੈ ਕਿਉਂਕਿ ਉਨ੍ਹਾਂ ਨੂੰ ਸੁਪਨੇ ਵਿੱਚ ਮੈਂ ਭੂਤਾਂ ਵਾਂਗ ਆਉਂਦਾ ਹਾਂ । ਕੇਜਰੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਚੰਨੀ ਨੂੰ ਕੁਝ ਦਿਨਾਂ ਲਈ ਆਰਾਮ ਕਰਨ ਦੀ ਜ਼ਰੂਰਤ ਹੈ । ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਸਰਕਸ ਬਣ ਕੇ ਰਹਿ ਗਈ ਹੈ, ਜਿਸ ਕਾਰਨ ਸਮਾਂ ਆਉਣ ’ਤੇ ਇਹ ਪਾਰਟੀ ਖ਼ਤਮ ਹੋ ਜਾਵੇਗੀ ।
ਕੇਜਰੀਵਾਲ ਨੇ ਕਿਹਾ ਕਿ ਅਸੀਂ ਪੰਜਾਬ ਦੇ ਲੋਕਾਂ ਨੂੰ ਦਿੱਲੀ ਦੀ ਤਰ੍ਹਾਂ ਹੀ ਸਹੂਲਤਾਵਾਂ ਦੇਵਾਂਗੇ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਵਿੱਚ ਸਾਡੀ ਸਰਕਾਰ ਬਣਦੀ ਹੈ ਤਾਂ ਅਸੀਂ ਪੰਜਾਬ ਨੂੰ ਬਚਾਉਣ ਦਾ ਕੰਮ ਪਹਿਲਾਂ ਕਰਾਂਗੇ। ਇਸ ਤੋਂ ਇਲਾਵਾ ਬੱਚਿਆਂ ਦੇ ਭਵਿੱਖ ਨੂੰ ਸੁਨਹਿਰਾ ਬਣਾਉਣ ਲਈ ਉਨ੍ਹਾਂ ਨੂੰ ਚੰਗੀ ਸਿੱਖਿਆ ਦਿੱਤੀ ਜਾਵੇਗੀ।
ਦੱਸ ਦੇਈਏ ਕਿ ਕੇਜਰੀਵਾਲ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਪੰਜਾਬ ਨੂੰ ਪਿਛਲੇ ਕਈ ਸਾਲਾਂ ਤੋਂ ਲੁੱਟ ਰਹੀਆਂ ਹਨ । ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਕੁਤਾਹੀ ਹੋਣ ’ਤੇ ਕੇਜਰੀਵਾਲ ਨੇ ਕਿਹਾ ਕਿ ਪੀ.ਐੱਮ. ਮੋਦੀ ਦੀ ਸੁਰੱਖਿਆ ਦੇਸ਼ ਦੀ ਸੁਰੱਖਿਆ ਹੈ । ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਤੇ ਕਿਸੇ ਤਰ੍ਹਾਂ ਦੀ ਸਿਆਸਤ ਨਹੀਂ ਹੋਣੀ ਚਾਹੀਦੀ ।
ਵੀਡੀਓ ਲਈ ਕਲਿੱਕ ਕਰੋ -: