ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਵਿਚ ਪਹਿਲੀ ਫਿਜ਼ੀਕਲੀ ਚੋਣ ਰੈਲੀ ਕੀਤੀ। PM ਮੋਦੀ ਪਗੜੀ ਪਹਿਨ ਕੇ ਰੈਲੀ ਵਿਚ ਪਹੁੰਚੇ। ਰੈਲੀ ਨੂੰ ਸੰਬੋਧਨ ਕਰਦਿਆਂ PM ਮੋਦੀ ਨੇ ਸਭ ਤੋਂ ਪਹਿਲਾਂ ਵਾਹਿਗੁਰੂ ਜੀ ਦਾ ਖਾਲਸਾ, ਵਾਹਿਗੁਰੂ ਜੀ ਦੀ ਫਤਿਹ ਬੁਲਾਈ। ਜੈ ਭੀਮ ਤੇ ਹਰ-ਹਰ ਮਹਾਦੇਵ ਦੇ ਨਾਅਰੇ ਲਗਾਏ। ਉਨ੍ਹਾਂ ਕਿਹਾ ਕਿ ਗੁਰੂਆਂ, ਵੀਰਾਂ, ਮਹਾਨ ਕ੍ਰਾਂਤੀਕਾਰੀਆਂ ਦੀ ਧਰਤੀ ‘ਤੇ ਆਉਣਾ ਆਪਣੇ ਆਪ ਵਿਚ ਬਹੁਤ ਮਾਣ ਦੀ ਗੱਲ ਹੈ। ਮੈਂ ਸਾਰਿਆਂ ਨੂੰ ਪ੍ਰਣਾਮ ਕਰਦਾ ਹਾਂ। ਉਨ੍ਹਾਂ ਪੁਲਵਾਮਾ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
ਇਸ ਮੌਕੇ PM ਮੋਦੀ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ 26 ਦਸੰਬਰ ਨੂੰ ‘ਵੀਰ ਬਾਲ ਦਿਵਸ’ ਵਜੋਂ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਅਸੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਪੂਰੇ ਦੇਸ਼ ਤੇ ਪੂਰੇ ਵਿਸ਼ਵ ਵਿਚ ਸ਼ਾਨ ਨਾਲ ਮਨਾਉਂਦੇ ਹਾਂ। ਬਾਬਾ ਸਾਹਿਬ ਅੰਬੇਡਕਰ ਜੀ ਦੀ 125ਵੀਂ ਜਯੰਤੀ ਪੂਰੇ ਵਿਸ਼ਵ ਵਿਚ ਮਨਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਤੇ NDA ਦੀ ਵਿਚਾਰਧਾਰਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੀ ਹੈ।
ਵੀਡੀਓ ਲਈ ਕਲਿੱਕ ਕਰੋ -:
“CM ਫੇਸ ਐਲਾਨੇ ਜਾਣ ਤੋਂ ਬਾਅਦ ਸੀਐਮ ਚੰਨੀ ਦਾ DAILY POST PUNJABI ‘ਤੇ ਪਹਿਲਾ EXCLUSIVE INTERVIEW”
PM ਮੋਦੀ ਨੇ ਕਿਹਾ ਕਿ ਪੂਰਾ ਪੰਜਾਬ ਗਵਾਹ ਹੈ ਕਿ ਅਸੀਂ 1984 ਦੇ ਸਿੱਖ ਦੰਗਿਆਂ ਦੀ ਜਾਂਚ ਲਈ SIT ਬਣਾਈ ਉਸ ਦੇ ਪੀੜਤਾਂ ਦੀ ਮਦਦ ਕੀਤੀ। ਪਰ ਦੰਗੇ ਦੇ ਦੋਸ਼ੀਆਂ ਨੂੰ ਪਾਰਟੀ ਵਿਚ ਵੱਡੇ ਅਹੁਦੇ ਦੇ ਕੇ ਕਾਂਗਰਸ ਨੇ ਹਮੇਸ਼ਾ ਤੁਹਾਡੇ ਜ਼ਖਮਾਂ ‘ਤੇ ਲੂਣ ਛਿੜਕਣ ਦਾ ਕੰਮ ਕੀਤਾ ਹੈ।