ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲੰਧਰ ਵਿਖੇ ਚੋਣ ਪ੍ਰਚਾਰ ਕਰਨ ਲਈ ਪੁੱਜੇ ਸਨ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਸਣੇ ਕਈ ਵੱਡੀਆਂ ਸ਼ਖਸੀਅਤਾਂ ਹਾਜ਼ਰ ਸਨ।
ਕੈਪਟਨ ਨੇ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਕਹਿੰਦੀ ਹੈ ਕਿ ਮੇਰਾ ਭਾਜਪਾ, ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨਾਲ ਪਿਆਰ ਹੈ। ਮੈਨੂੰ ਕੋਈ ਇਤਰਾਜ਼ ਨਹੀਂ, ਜਿਸ ਨੂੰ ਜੋ ਕਹਿਣਾ ਹੈ ਕਹਿੰਦਾ ਰਹੇ। ਉਨ੍ਹਾਂ ਕਿਹਾ ਕਿ ਅਜਿਹਾ ਸਮਾਂ ਕਦੇ-ਕਦੇ ਆਉਂਦਾ ਹੈ ਜਦੋਂ ਦੇਸ਼ ਨੂੰ ਕੋਈ ਤਗੜਾ ਇਨਸਾਨ ਮਿਲੇ। ਅੱਜ ਨਰਿੰਦਰ ਮੋਦੀ ਦੇ ਤੌਰ ‘ਤੇ ਦੇਸ਼ ਨੂੰ ਅਜਿਹਾ ਨੇਤਾ ਮਿਲਿਆ ਹੈ।ਉਨ੍ਹਾਂ ਨੇ ਵੱਡੇ ਕਦਮ ਚੁੱਕੇ ਹਨ। ਕੈਪਟਨ ਨੇ ਕਿਹਾ ਕਿ ਸਾਡਾ ਪਹਿਲਾ ਮਕਸਦ ਸੁਰੱਖਿਆ ਹੈ।
ਇਹ ਵੀ ਪੜ੍ਹੋ : ਸੁਖਬੀਰ ਬਾਦਲ ਨੇ ਹਰਚਰਨ ਬੈਂਸ ਨੂੰ ਅਕਾਲੀ ਦਲ ਦਾ ਸੀਨੀਅਰ ਮੀਤ ਪ੍ਰਧਾਨ ਕੀਤਾ ਨਿਯੁਕਤ
ਵੀਡੀਓ ਲਈ ਕਲਿੱਕ ਕਰੋ -:
“CM ਫੇਸ ਐਲਾਨੇ ਜਾਣ ਤੋਂ ਬਾਅਦ ਸੀਐਮ ਚੰਨੀ ਦਾ DAILY POST PUNJABI ‘ਤੇ ਪਹਿਲਾ EXCLUSIVE INTERVIEW”
ਉਨ੍ਹਾਂ ਕਿਹਾ ਕਿ ਪੰਜਾਬ ਨਾਲ ਪਾਕਿਸਤਾਨ ਬਾਰਡਰ ਲੱਗਦਾ ਹੈ। ਦੇਸ਼ ਨੂੰ ਮਜ਼ਬੂਤ ਪ੍ਰਧਾਨ ਮੰਤਰੀ ਦੇ ਬਗੈਰ ਨਹੀਂ ਸੰਭਾਲਿਆ ਜਾ ਸਕਦਾ। ਕੈਪਟਨ ਨੇ ਕਰਜ਼ੇ ਦਾ ਮੁੱਦਾ ਵੀ ਚੁੱਕਿਆ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰ ਤੇ ਸੂਬਾ ਸਰਕਾਰ ਮਿਲ ਕੇ ਨਹੀਂ ਚੱਲਦੀਆਂ, 4 ਲੱਖ ਕਰੋੜ ਦੇ ਕਰਜ਼ੇ ਵਿਚ ਡੁੱਬੇ ਪੰਜਾਬ ਨੂੰ ਨਹੀਂ ਉਭਾਰਿਆ ਜਾ ਸਕਦਾ।
ਪੀਐੱਮ ਮੋਦੀ ਦੀ ਸੁਰੱਖਿਆ ਨੂੰ ਲੈ ਕੇ ਇਸ ਵਾਰ ਪੰਜਾਬ ਸਰਕਾਰ ਪੂਰੀ ਤਰ੍ਹਾਂ ਅਲਰਟ ਰਹੀ। ਪਾਕਿਸਤਾਨ ਨਾਲ ਬਾਰਡਰ ਲੱਗਾ ਹੋਣ ਦੀ ਵਜ੍ਹਾ ਨਾਲ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਵਿੰਗ ਨੇ ਆਰਮੀ ਦੀ ਵੀ ਮਦਦ ਕੀਤੀ। ਜਲੰਧਰ, ਪਠਾਨਕੋਟ ਤੇ ਫਾਜ਼ਿਲਕਾ ਤੇ ਡੀਸੀ ਨੂੰ ਪੂਰੇ ਇੰਤਜ਼ਾਮ ਦੇਖਣ ਨੂੰ ਕਿਹਾ ਗਿਆ। ਰੈਲੀ ਵਾਲੀ ਥਾਂ ਉਤੇ 3 ਏਡੀਜੀਪੀ ਤਾਇਨਾਤ ਰਹੇ।