ਵਿਧਾਨ ਸਭਾ ਚੋਣਾਂ ਨੂੰ ਕੁਝ ਹੀ ਦਿਨ ਬਚੇ ਹਨ। ਉਮੀਦਵਾਰਾਂ ਵੱਲੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਲੰਬੀ ਹਲਕੇ ਤੋਂ ਚੋਣ ਪ੍ਰਚਾਰ ਕਰਦਿਆਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਮੇਰਾ ਮਨ ਇਲੈਕਸ਼ਨ ਲੜਨ ਦਾ ਨਹੀਂ ਸੀ ਪਰ ਲੰਬੀ ਹਲਕੇ ਦੇ ਲੋਕਾਂ ਦੇ ਪਿਆਰ ਨੇ ਮੈਨੂੰ ਚੋਣਾਂ ਲੜਨ ਲਈ ਮਜਬੂਰ ਕੀਤਾ ਹੈ। ਉਨ੍ਹਾਂ ਕਿਹਾ ਕਿ ਤੁਹਾਡੇ ਨਾਲ ਮੇਰਾ ਸਬੰਧ ਵੋਟਰ ਤੇ ਉਮੀਦਵਾਰ ਵਾਲਾ ਨਹੀਂ ਸਗੋਂ ਪਰਿਵਾਰਕ ਹੈ। ਉਨ੍ਹਾਂ ਕਿਹਾ ਕਿ ਮੈਂ 50-60 ਸਾਲਾਂ ਤੋਂ ਤੁਹਾਡੇ ਚਰਨਾਂ ਵਿਚ ਹਾਜ਼ਰ ਹੁੰਦਾ ਰਿਹਾ ਹਾਂ ਤੇ ਮੈਨੂੰ ਖੁਸ਼ੀ ਹੈ ਕਿ ਮੈਨੂੰ ਹਲਕੇ ਦੇ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਵੀ ਮਿਲਿਆ ਹੈ।
ਸ. ਬਾਦਲ ਨੇ ਕਿਹਾ ਕਿ ਸਾਨੂੰ ਅਸੂਲਾਂ ਖਾਤਰ ਦੇਸ਼ ਦੀਆਂ ਵੱਡੀਆਂ-ਵੱਡੀਆਂ ਸਰਕਾਰਾਂ ਨਾਲ ਲੜਾਈ ਕਰਨੀ ਪਈ ਹੈ, ਜਿਵੇਂ ਐਮਰਜੈਂਸੀ ਵਰਗੀ ਲੜਾਈ। ਉਨ੍ਹਾਂ ਕਿਹਾ ਕਿ ਕਿ ਉਦੋਂ ਵੀ ਲੋਕਾਂ ਨੇ ਪੂਰਾ ਸਹਿਯੋਗ ਦਿੱਤਾ ਤੇ ਹੁਣ ਵੀ ਵੋਟਾਂ ਦੀ ਲੜਾਈ ਵਿਚ ਵੀ ਸਹਿਯੋਗ ਕਰ ਰਹੇ ਹਨ। ਧਰਨੇ ਤੇ ਰੈਲੀਆਂ ਵਿਚ ਵੀ ਪੂਰਾ ਸਹਿਯੋਗ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੈਨੂੰ 5 ਵਾਰ ਪੰਜਾਬ ਦਾ ਮੁੱਖ ਮੰਤਰੀ ਬਣਨ ਦਾ ਮੌਕਾ ਮਿਲਿਆ। ਉਨ੍ਹਾਂ ਕਿਹਾ ਕਿ ਮੈਨੂੰ ਮਹਿਸੂਸ ਹੋਇਆ ਲੋਕਾਂ ਨਾਲ ਬੜਾ ਵੱਡਾ ਧੋਖਾ ਹੋਇਆ ਹੈ ਤੇ ਇਹ ਧੋਖਾ ਕਾਂਗਰਸ ਨੇ ਕੀਤਾ।
ਇਸ ਮੌਕੇ ਉਨ੍ਹਾਂ ਨੇ ਵਿਰੋਧੀਆਂ ‘ਤੇ ਨਿਸ਼ਾਨੇ ਵਿੰਨ੍ਹੇ। ਕੈਪਟਨ ਅਮਰਿੰਦਰ ਸਿੰਘ ‘ਤੇ ਹਮਲਾ ਬੋਲਦਿਆਂ ਸ. ਬਾਦਲ ਨੇ ਕਿਹਾ ਕਿ ਉਨ੍ਹਾਂ ਨੇ ਗੁਟਕਾ ਸਾਹਿਬ ਦੀ ਝੂਠੀ ਸਹੁੰ ਖਾ ਕੇ ਪੰਜਾਬ ਦੇ ਕਰਜ਼ੇ ਮੁਆਫ ਕਰਨ ਦੀ ਗੱਲ ਕਹੀ ਸੀ। ਨਾ ਤਾਂ ਉਨ੍ਹਾਂ ਨੇ ਕਿਸਾਨਾਂ ਦੇ ਕਰਜ਼ੇ ਮੁਆਫ ਕੀਤੇ ਤੇ ਨਾ ਹੀ ਮੁੱਖ ਮੰਤਰੀ ਬਣਨ ਤੋਂ ਬਾਅਦ ਕਦੇ ਆਪਣੀ ਰਿਹਾਇਸ਼ ਤੋਂ ਬਾਹਰ ਨਿਕਲੇ। ਉਨ੍ਹਾਂ ਕਦੇ ਲੋਕਾਂ ਦੀਆਂ ਸਮੱਸਿਆਵਾਂ, ਪ੍ਰੇਸ਼ਾਨੀਆਂ ਬਾਰੇ ਜਾਣਨ ਤੱਕ ਦੀ ਕੋਸ਼ਿਸ਼ ਨਹੀਂ ਕੀਤੀ।
ਇਹ ਵੀ ਪੜ੍ਹੋ : ‘ਮੇਰਾ PM ਮੋਦੀ ਤੇ ਗ੍ਰਹਿ ਮੰਤਰੀ ਨਾਲ ਪਿਆਰ ਹੈ, ਜਿਸ ਨੇ ਜੋ ਕਹਿਣਾ ਕਹਿੰਦਾ ਰਹੇ’ : ਕੈਪਟਨ
‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ ਸਾਧਦਿਆਂ ਸ. ਬਾਦਲ ਨੇ ਕਿਹਾ ਕਿ ਇਹ ਉਹੀ ਹੈ ਜੋ ਪੰਜਾਬ ਦੇ ਥਰਮਲ ਪਲਾਂਟ ਬੰਦ ਕਰਵਾਉਣਾ ਚਾਹੁੰਦਾ ਹੈ ਤੇ ਪੰਜਾਬ ਦਾ ਪਾਣੀ ਵੀ ਖੋਹਣਾ ਚਾਹੁੰਦਾ ਹੈ। ਉਨ੍ਹਾਂ ਕਿਹਾ ਕਿ ਜੇ ਦੁਸ਼ਮਣ ਹੀ ਗੱਦੀ ‘ਤੇ ਬੈਠ ਗਿਆ ਤਾਂ ਨੁਕਸਾਨ ਹੀ ਹੋਵੇਗਾ।
ਵੀਡੀਓ ਲਈ ਕਲਿੱਕ ਕਰੋ -:
“CM ਫੇਸ ਐਲਾਨੇ ਜਾਣ ਤੋਂ ਬਾਅਦ ਸੀਐਮ ਚੰਨੀ ਦਾ DAILY POST PUNJABI ‘ਤੇ ਪਹਿਲਾ EXCLUSIVE INTERVIEW”
ਸਾਬਕਾ CM ਸ. ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਸਿਰਫ ਸ਼੍ਰੋਮਣੀ ਅਕਾਲੀ ਦਲ ਨੂੰ ਪੰਜਾਬ ਦੇ ਲੋਕਾਂ ਦੀਆਂ ਸਮੱਸਿਆਵਾਂ ਬਾਰੇ ਪਤਾ ਹੈ। ਅਕਾਲੀ ਦਲ ਵੱਲੋਂ ਹੀ ਟਿਊਬਵੈੱਲਾਂ ਦੇ ਬਿੱਲ ਮੁਆਫ ਕੀਤੇ ਗਏ, ਕਰਜ਼ੇ ਮੁਆਫ ਕੀਤੇ ਗਏ ਤੇ ਪੈਨਸ਼ਨਾਂ ਦਿੱਤੀਆਂ ਗਈਆਂ। ਉਨ੍ਹਾਂ ਕਿਹਾ ਕਿ ਸਿਰਫ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬੀਆਂ ਦੀ ਸਰਕਾਰ ਹੈ।