ਜਰਮਨੀ ਵਿਚ ਦੋ ਲੋਕਲ ਟ੍ਰੇਨਾਂ ਵਿਚਾਲੇ ਭਿਆਨਕ ਟੱਕਰ ਹੋਣ ਨਾਲ ਦਰਜਨਾਂ ਯਾਤਰੀ ਗੰਭੀਰ ਜ਼ਖਮੀ ਹੋ ਗਏ, ਜਦੋਂ ਕਿ ਖਬਰ ਲਿਖੇ ਜਾਣ ਤਕ ਇੱਕ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਹਾਦਸਾ ਸ਼ਾਮ ਲਗਭਗ 4:40 ਵਜੇ ਵਾਪਰਿਆ। ਸੋਮਵਾਰ ਨੂੰ ਜਦੋਂ ਮਿਊਨਿਖ ਦੇ ਦੱਖਣੀ ਜ਼ਿਲ੍ਹੇ ਵਿੱਚ ਸ਼ੈਫਟਲਾਰਨ ਰੇਲਵੇ ਸਟੇਸ਼ਨ ਨੇੜੇ ਦੋ ਐਸ-ਬਾਹਨ ਰੇਲ ਗੱਡੀਆਂ ਆਪਸ ਵਿੱਚ ਟਕਰਾ ਗਈਆਂ। ਮਿਊਨਿਖ ਪੁਲਿਸ ਨੇ ਇੱਕ ਬਿਆਨ ਵਿੱਚ ਕਿਹਾ ਕਿ ਮੌਕੇ ‘ਤੇ ਬਹੁਤ ਸਾਰੀਆਂ ਐਮਰਜੈਂਸੀ ਸੇਵਾਵਾਂ ਹਨ। ਲੋਕ ਜ਼ਖਮੀ ਹੋਏ ਹਨ ਅਤੇ ਰੂਟ ਫਿਲਹਾਲ ਪੂਰੀ ਤਰ੍ਹਾਂ ਬੰਦ ਹੈ।
ਵੀਡੀਓ ਲਈ ਕਲਿੱਕ ਕਰੋ -:
“CM ਫੇਸ ਐਲਾਨੇ ਜਾਣ ਤੋਂ ਬਾਅਦ ਸੀਐਮ ਚੰਨੀ ਦਾ DAILY POST PUNJABI ‘ਤੇ ਪਹਿਲਾ EXCLUSIVE INTERVIEW”
ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਮੁਤਾਬਕ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ 40 ਹੋਰ ਜ਼ਖਮੀ ਦੱਸੇ ਜਾ ਰਹੇ ਹਨ, ਜਿਨ੍ਹਾਂ ਵਿੱਚੋਂ ਕੁਝ ਦੀ ਹਾਲਤ ਗੰਭੀਰ ਹੈ। ਇੱਕ ਟਰੇਨ ਡਰਾਈਵਰ ਫਸਿਆ ਹੋਇਆ ਹੈ।