ਅਮਰੀਕਾ-ਕੈਨੇਡਾ ਸਰਹੱਦ ‘ਤੇ ਬਣਿਆ ਸਭ ਤੋਂ ਬਿਜ਼ੀ ਪੁਲ ਲਗਭਗ ਇੱਕ ਹਫਤੇ ਤੱਕ ਬੰਦ ਰਹਿਣ ਤੋਂ ਬਾਅਦ ਐਤਵਾਰ ਦੇਰ ਰਾਤ ਫਿਰ ਤੋਂ ਖੁੱਲ੍ਹ ਗਿਆ। ਕੋਰੋਨਾ ਸਬੰਧੀ ਪਾਬੰਦੀਆਂ ਵਿਰੁੱਧ ਪ੍ਰਦਰਸ਼ਨ ਕਾਰਨ ਇਹ ਪੁਲ ਬੰਦ ਕਰ ਦਿੱਤਾ ਗਿਆ ਸੀ।
ਪੁਲ ਦੇ ਮਾਲਕ ‘ਡੇਟ੍ਰਾਇਟ ਇੰਟਰਨੈਸ਼ਨਲ ਬ੍ਰਿਜ ਕੰਪਨੀ’ ਨੇ ਕਿਹਾ ਕਿ ਅੰਬੈਸਡਰ ਬ੍ਰਿਜ ਹੁਣ ਪੂਰੀ ਤਰ੍ਹਾਂ ਖੁੱਲ੍ਹ ਗਿਆ ਹੈ ਜਿਸ ਨਾਲ ਕੈਨੇਡਾ ਤੇ ਅਮਰੀਕਾ ਦੀਆਂ ਅਰਥ ਵਿਵਸਥਾਵਾਂ ਵਿਚ ਇੱਕ ਵਾਰ ਫਿਰ ਤੋਂ ਵਪਾਰਕ ਸਾਮਾਨ ਦਾ ਪ੍ਰਵਾਹ ਸ਼ੁਰੂ ਹੋ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
“CM ਫੇਸ ਐਲਾਨੇ ਜਾਣ ਤੋਂ ਬਾਅਦ ਸੀਐਮ ਚੰਨੀ ਦਾ DAILY POST PUNJABI ‘ਤੇ ਪਹਿਲਾ EXCLUSIVE INTERVIEW”
ਵਿੰਡਸਰ ਓਂਟਾਰੀਓ ਵਿਚ ਪੁਲਿਸ ਨੇ ਦੱਸਿਆ ਕਿ ਪੁਲ ਨੇੜੇ ਦੋ ਦਰਜਨ ਤੋਂ ਵੱਧ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਤੇ 7 ਵਾਹਨਾਂ ਨੂੰ ਹਟਾਇਆ ਗਿਆ ਤੇ ਇਸ ਤੋਂ ਇਲਾਵਾ 5 ਵਾਹਨ ਜ਼ਬਤ ਵੀ ਕੀਤੇ ਗਏ ਹਨ। ਪੁਲਿਸ ਨੇ ਸ਼ਨੀਵਾਰ ਨੂੰ ਪ੍ਰਦਰਸ਼ਨਕਾਰੀਆਂ ਨੂੰ ਆਪਣੇ ਪਿਕਅੱਪ ਟਰੱਕਾਂ ਤੇ ਕਾਰਾਂ ਨੂੰ ਹਟਾਉਣ ਲਈ ਮਨਾ ਲਿਆ ਸੀ ਜਿਸ ਤੋਂ ਬਾਅਦ ਸਿਰਫ ਕੁਝ ਪ੍ਰਦਰਸ਼ਨਕਾਰੀ ਹੀ ਉਥੇ ਮੌਜੂਦ ਸਨ। ਪ੍ਰਦਰਸ਼ਨਕਾਰੀਆਂ ਨੇ ਪੁਲ ਨੂੰ ਰੋਕਣ ਲਈ ਉਥੇ ਟਰੱਕਾਂ ਤੇ ਕਾਰਾਂ ਨੂੰ ਖੜ੍ਹਾ ਕਰ ਦਿੱਤਾ ਸੀ। ਇਸ ਪੁਲ ਜ਼ਰੀਏ ਦੋਵਾਂ ਦੇਸ਼ਾਂ ਵਿਚ ਲਗਭਗ 25 ਫੀਸਦੀ ਵਪਾਰ ਹੁੰਦਾ ਹੈ।