ਉੱਤਰੀ ਭਾਰਤ ਦੇ ਜ਼ਿਆਦਾਤਰ ਰਾਜਾਂ ਵਿੱਚ ਘੱਟੋ-ਘੱਟ ਤਾਪਮਾਨ ਹੌਲੀ-ਹੌਲੀ ਵੱਧ ਰਿਹਾ ਹੈ। ਭਾਰਤ ਮੌਸਮ ਵਿਭਾਗ (IMD) ਦੇ ਅਨੁਸਾਰ ਪਹਾੜੀ ਇਲਾਕੇ, ਉੱਤਰ-ਪੱਛਮੀ ਅਤੇ ਮੱਧ ਭਾਰਤ ਦੇ ਕੁਝ ਹਿੱਸਿਆਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਮਾਮੂਲੀ ਵਾਧਾ ਹੋਇਆ ਹੈ। ਇਸ ਦੇ ਨਾਲ ਹੀ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਉੱਤਰੀ ਹਿੱਸਿਆਂ ਵਿੱਚ ਸਵੇਰ ਅਤੇ ਸ਼ਾਮ ਨੂੰ ਧੁੰਦ ਦੇਖਣ ਨੂੰ ਮਿਲ ਰਹੀ ਹੈ। ਇਸ ਤੋਂ ਇਲਾਵਾ ਜੰਮੂ-ਕਸ਼ਮੀਰ ਅਤੇ ਇਸ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਪੱਛਮੀ ਗੜਬੜੀ ਬਣੀ ਹੋਈ ਹੈ। ਇਸ ਦੇ ਚਲਦਿਆਂ ਮੁਜ਼ੱਫਰਾਬਾਦ, ਲੱਦਾਖ ਅਤੇ ਜੰਮੂ-ਕਸ਼ਮੀਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫਬਾਰੀ ਹੋ ਸਕਦੀ ਹੈ। ਇਸ ਦੇ ਨਾਲ ਹੀ ਇਹ ਹੌਲੀ-ਹੌਲੀ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਨੂੰ ਵੀ ਕਵਰ ਕਰ ਸਕਦਾ ਹੈ।
ਮੌਸਮ ਵਿਭਾਗ ਅਨੁਸਾਰ ਅਗਲੇ 24 ਘੰਟਿਆਂ ਦੌਰਾਨ ਉੜੀਸਾ ਅਤੇ ਪੂਰਬੀ ਮੱਧ ਪ੍ਰਦੇਸ਼ ਦੇ ਕਈ ਹਿੱਸਿਆਂ ਵਿੱਚ ਸੀਤ ਲਹਿਰ ਦੀ ਸੰਭਾਵਨਾ ਹੈ। ਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ ਦਾ ਘੱਟੋ-ਘੱਟ ਤਾਪਮਾਨ 11 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 28 ਡਿਗਰੀ ਸੈਲਸੀਅਸ ਰਹੇਗਾ । ਉੱਥੇ ਹੀ ਮੰਗਲਵਾਰ ਨੂੰ ਦੱਖਣੀ ਤਾਮਿਲਨਾਡੂ, ਪੁਡੂਚੇਰੀ, ਕਰਾਈਕਲ ਅਤੇ ਦੱਖਣੀ ਕੇਰਲਾ ਦੇ ਵੱਖ-ਵੱਖ ਥਾਵਾਂ ‘ਤੇ ਗਰਜ਼-ਤੂਫ਼ਾਨ ਆਉਣ ਦੀ ਸੰਭਾਵਨਾ ਹੈ । ਇਸ ਤੋਂ ਇਲਾਵਾ ਲਕਸ਼ਦੀਪ, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਉੱਥੇ ਹੀ ਜੇਕਰ ਪਹਾੜੀ ਖੇਤਰਾਂ ਦੀ ਗੱਲ ਕੀਤੀ ਜਾਵੇ ਤਾਂ ਉੱਤਰਾਖੰਡ ਦੇ ਕੁਝ ਹਿੱਸਿਆਂ ਵਿੱਚ ਮੰਗਲਵਾਰ ਨੂੰ ਬਰਫਬਾਰੀ ਹੋ ਸਕਦੀ ਹੈ। ਦੇਹਰਾਦੂਨ ਵਿੱਚ ਅੱਜ ਘੱਟੋ-ਘੱਟ ਤਾਪਮਾਨ 7 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 23 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਹਾਲਾਂਕਿ ਧੁੱਪ ਨਿਕਲੀ ਰਹੇਗੀ, ਜਿਸ ਨਾਲ ਲੋਕਾਂ ਨੂੰ ਰਾਹਤ ਮਿਲੇਗੀ। ਇਸ ਦੇ ਨਾਲ ਹੀ ਸ਼ਿਮਲਾ ਦਾ ਘੱਟੋ-ਘੱਟ ਤਾਪਮਾਨ 8 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 16 ਡਿਗਰੀ ਸੈਲਸੀਅਸ ਰਹਿ ਸਕਦਾ ਹੈ।
ਵੀਡੀਓ ਲਈ ਕਲਿੱਕ ਕਰੋ -: