ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਸੋਮਵਾਰ ਨੂੰ ਸਿਆਸਤ ਵਿੱਚ ਐਂਟਰੀ ਕਰਦਿਆਂ ਬੀਜੇਪੀ ਵਿੱਚ ਸ਼ਾਮਲ ਹੋ ਗਏ। ਮਨੀਸ਼ਾ ਗੁਲਾਟੀ ਨੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੀ ਮੌਜੂਦਗੀ ਵਿੱਚ ਭਾਜਪਾ ਦਾ ਪੱਲਾ ਫੜਿਆ।
ਬੀਜੇਪੀ ਵਿੱਚ ਸ਼ਾਮਲ ਹੋਣ ਪਿੱਛੋਂ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਪਹਿਲਾਂ ਉਠਾਏ ਗਏ ਮੀ-ਟੂ ਦੇ ਮਾਮਲੇ ਨੂੰ ਲੈ ਕੇ ਵੱਡਾ ਖੁਲਾਸਾ ਕੀਤਾ। ਉਨ੍ਹਾਂ ਕਿਹਾ ਕਿ ਇਹ ਮਾਮਲਾ ਅਜੇ ਵੀ ਪੈਂਡਿੰਗ ਹੈ। ਮੈਂ ਸੀ.ਐੱਮ. ਚੰਨੀ ਨੂੰ ਨੋਟਿਸ ਜਾਰੀ ਕੀਤਾ ਸੀ ਜਿਸ ਦਾ ਅਜੇ ਤੱਕ ਜਵਾਬ ਨਹੀਂ ਆਇਆ। ਇਸ ਲਈ ਮਾਮਲਾ ਅਜੇ ਤੱਕ ਪੈਂਡਿੰਗ ਹੈ।
ਦੱਸ ਦੇਈਏ ਕਿ ਮਨੀਸ਼ਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਮੀ-ਟੂ ਦੇ ਦੋਸ਼ ਲੱਗਣ ਪਿੱਛੋਂ ਚਰਚਾ ਵਿੱਚ ਆਏ ਸਨ। ਉਸ ਵੇਲੇ ਚੰਨੀ ਤਕਨੀਕੀ ਸਿੱਖਿਆ ਮੰਤਰੀ ਸਨ। ਕੈਪਟਨ ਸਰਕਾਰ ਵੇਲੇ ਉਨ੍ਹਾਂ ਕਿਹਾ ਸੀ ਕਿ ਜੇ ਇਸ ਮਾਮਲੇ ਵਿੱਚ ਕਾਰਵਾਈ ਨਾ ਹੋਈ ਤਾਂ ਉਹ ਧਰਨੇ ‘ਤੇ ਬੈਠਣਗੇ ਪਰ ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਇਸ ਮਸਲੇ ‘ਤੇ ਚੁੱਪ ਧਾਰ ਲਈ ਸੀ।
ਬੀਜੇਪੀ ਵਿੱਚ ਸ਼ਾਮਲ ਹੋਣ ਪਿੱਛੋਂ ਡੇਲੀ ਪੋਸਟ ਪੰਜਾਬੀ ਨਾਲ ਫੋਨ ‘ਤੇ ਗੱਲਬਾਤ ਕਰਦਿਆਂ ਮਨੀਸ਼ਾ ਨੇ ਕਿਹਾ ਕਿ ਉਨ੍ਹਾਂ ਨੂੰ ਪਿਛਲੇ 111 ਦਿਨਾਂ ਤੋਂ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਹਫਤੇ, ਦੋ ਹਫਤੇ ਤੋਂ ਉਨ੍ਹਾਂ ਕੇਸਾਂ ਲਈ ਕਾਫੀ ਸਿਆਸੀ ਦਖਲਅੰਦਾਜ਼ੀ ਸੀ। ਜਿਸ ਕਰਕੇ ਮੈਨੂੰ ਇਹ ਫੈਸਲਾ ਲੈਣਾ ਪਿਆ। ਇੱਕ ਮੂੰਡੇ ਬਾਰੇ ਲਿਖ ਕੇ ਭੇਜਣ ਲਈ ਮੈਨੂੰ ਸਰਕਾਰ ਵੱਲੋਂ ਮਜਬੂਰ ਕੀਤਾ ਜਾ ਰਿਹਾ ਸੀ।
ਵੀਡੀਓ ਲਈ ਕਲਿੱਕ ਕਰੋ -:
“CM ਫੇਸ ਐਲਾਨੇ ਜਾਣ ਤੋਂ ਬਾਅਦ ਸੀਐਮ ਚੰਨੀ ਦਾ DAILY POST PUNJABI ‘ਤੇ ਪਹਿਲਾ EXCLUSIVE INTERVIEW”
ਉਨ੍ਹਾਂ ਕਿਹਾ ਕਿ ਮੈਂ ਬਹੁਤ ਮਜ਼ਬੂਤ ਔਰਤ ਹਾਂ ਪਰ ਇੱਕ ਚੀਜ਼ ਦੀ ਹੱਦ ਹੁੰਦੀ ਹੈ। ਅਖੀਰ ਮੈਂ ਕੋਈ ਸਟੈਂਡ ਲੈਣਾ ਚਾਹੁੰਦੀ ਸੀ, ਜਿਸ ਕਰਕੇ ਇਹ ਫੈਸਲਾ ਲਿਆ। ਉਨ੍ਹਾਂ ਕਿਹਾ ਕਿ ਮੈਂ ਹਮੇਸ਼ਾ ਆਪਣੀ ਕਮਿਊਨਿਟੀ ਨਾਲ ਖੜ੍ਹੀ ਰਹਾਂਗੀ ਤੇ ਉਨ੍ਹਾਂ ਲਈ ਕੰਮ ਕਰਦੀ ਰਹਾਂਗੀ। ਔਰਤਾਂ ਨੂੰ ਨਿਆਂ ਦਿਵਾਉਣਾ ਹੀ ਮੇਰਾ ਮਕਸਦ ਹੈ।