ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਅੱਜ ਮੌੜ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਨ ਆਏ। ਜੇਪੀ ਨੱਢਾ ਇਥੇ ਉਮੀਦਵਾਰ ਦਿਆਲ ਦਾਸ ਸੋਢੀ ਦੇ ਹੱਕ ਵਿਚ ਰੈਲੀ ਕਰਨ ਪਹੁੰਚੇ, ਜਿੱਥੇ ਕਿਸਾਨਾਂ ਨੇ ਉਨ੍ਹਾਂ ਦਾ ਵਿਰੋਧ ਕੀਤਾ ਅਤੇ ਕਾਲੀਆਂ ਝੰਡੀਆਂ ਦਿਖਾਈਆਂ।
ਮੌਕੇ ‘ਤੇ ਵੱਡੀ ਗਿਣਤੀ ਵਿਚ ਸੁਰੱਖਿਆ ਬਲ ਤਾਇਨਾਤ ਹੈ ਪਰ ਸੰਯੁਕਤ ਕਿਸਾਨ ਮੋਰਚਾ ਵੱਲੋਂ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਦਾ ਮੌੜ ਮੰਡੀ ਵਿਚ ਪਹੁੰਚਣ ‘ਤੇ ਵਿਰੋਧ ਸੜਕੀ ਮਾਰਗ ਨੂੰ ਜਾਮ ਕਰ ਦਿੱਤਾ ਗਿਆ ਹੈ।
ਕਿਸਾਨਾਂ ਦਾ ਕਹਿਣਾ ਹੈ ਕਿ ਭਾਵੇਂ ਕੇਂਦਰ ਵੱਲੋਂ ਖੇਤੀ ਕਾਨੂੰਨਾਂ ਨੂੰ ਤਾਂ ਰੱਦ ਕਰ ਦਿੱਤਾ ਗਿਆ ਹੈ ਪਰ ਅਜੇ ਤੱਕ ਕਿਸਾਨਾਂ ‘ਤੇ ਦਰਜ ਕੇਸ ਵਾਪਸ ਨਹੀਂ ਲਏ ਗਏ, ਲਖੀਮਪੁਰ ਖੀਰੀ ਹਿੰਸਾ ਘਟਨਾ ਦਾ ਇਨਸਾਫ ਅਜੇ ਤੱਕ ਨਹੀਂ ਮਿਲਿਆ ਤੇ ਨਾ ਹੀ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਗਿਆ। ਇਸ ਤੋਂ ਇਲਾਵਾ ਕੇਂਦਰ ਵੱਲੋਂ MSP ‘ਤੇ ਕਾਨੂੰਨ ਬਣਾਉਣ ਦਾ ਭਰੋਸਾ ਵੀ ਦਿੱਤਾ ਗਿਆ ਸੀ, ਜੋ ਅਜੇ ਤੱਕ ਨਹੀਂ ਬਣਿਆ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਦੋਂ ਤੱਕ ਕਿਸੇ ਵੀ ਭਾਜਪਾ ਆਗੂ ਨੂੰ ਪੰਜਾਬ ਵਿਚ ਦਾਖਲ ਨਹੀਂ ਹੋਣਾ ਦਿੱਤਾ ਜਾਵੇਗਾ ਤੇ ਚੋਣ ਪ੍ਰਚਾਰ ਨਹੀਂ ਕਰਨ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਵਾਡਰਾ ਰੋਪੜ ਦੇ ਗੁਰਦੁਆਰਾ ਸ੍ਰੀ ਟਿੱਬੀ ਸਾਹਿਬ ਵਿਖੇ ਹੋਏ ਨਤਮਸਤਕ
ਵੀਡੀਓ ਲਈ ਕਲਿੱਕ ਕਰੋ -: