ਚੰਡੀਗੜ੍ਹ : ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਤੇ ਅਕਾਲੀ ਦਲ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਦੁਪਹਿਰ ਜਾਰੀ ਕੀਤੇ ਅਕਾਲੀ ਦਲ ਤੇ ਬਸਪਾ ਦੇ ਚੋਣ ਮਨੋਰਥ ਪੱਤਰ ਨੂੰ ਲੋਕਾਂ ਨਾਲ ਵਚਨਬੱਧਤਾ ਦੀ ਬੇਹਤਰੀਨ ਉਦਾਹਰਣ ਕਰਾਰ ਦਿੰਦਿਆਂ ਕਿਹਾ ਕਿ ਇਹ ਪਿਛਲੇ ਵਿਰਸੇ, ਮੌਜੂਦਾ ਅਸਲੀਅਤ ਤੇ ਭਵਿੱਖ ਲਈ ਪ੍ਰਗਤੀਸ਼ੀਲ ਸੋਚ ਦੇ ਸੁਮੇਲ ਹੈ।
ਸ. ਬਾਦਲ ਨੇ ਕਿਹਾ ਕਿ ਇਹ ਉਨ੍ਹਾਂ ਦੇ ਆਪਣੇ ਜੀਵਨ ਕਾਲ ਵਿਚ ਵੇਖਿਆ ਹੁਣ ਤੱਕ ਦਾ ਸਭ ਤੋਂ ਵੱਡੀ ਦੂਰਅੰਦੇਸ਼ੀ ਸੋਚ ਵਾਲਾ ਬਿਆਨ ਹੈ ਜਿਸ ਵਿਚ ਪੰਜਾਬ ਨੂੰ ਖੁਸ਼ਹਾਲੀ ਨਾਲ ਭਰਪੂਰ ਭਵਿੱਖ ਵਿਚ ਲਿਜਾਣ ਦਾ ਰੋਡ ਮੈਪ ਸ਼ਾਮਲ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:

“CM ਫੇਸ ਐਲਾਨੇ ਜਾਣ ਤੋਂ ਬਾਅਦ ਸੀਐਮ ਚੰਨੀ ਦਾ DAILY POST PUNJABI ‘ਤੇ ਪਹਿਲਾ EXCLUSIVE INTERVIEW”























