ਪੰਜਾਬ ਦੇ ਮਸ਼ਹੂਰ ਐਕਟਰ ਦੀਪ ਸਿੱਧੂ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਇਹ ਹਾਦਸਾ ਕੁੰਡਲੀ ਮਾਨੇਸਰ ਯਾਨੀ ਕੇਐੱਮਪੀਐੱਲ ਹਾਈਵੇ ਕੋਲ ਹੋਇਆ। ਦੀਪ ਸਿੱਧੂ ਆਪਣੇ ਸਾਥੀਆਂ ਨਾਲ ਦਿੱਲੀ ਤੋਂ ਪੰਜਾਬ ਪਰਤ ਰਹੇ ਸਨ। ਦੀਪ ਕੇਂਦਰ ਸਰਕਾਰ ਦੇ ਖੇਤੀ ਸੁਧਾਰ ਕਾਨੂੰਨਾਂ ਦੇ ਵਿਰੋਧ ਵਿਚ ਹੋਏ ਕਿਸਾਨ ਅੰਦੋਲਨ ਦੌਰਾਨ ਚਰਚਾ ਵਿਚ ਆਏ ਸਨ।
ਦੀਪ ਸਿੱਧੂ ਦਿੱਲੀ ਤੋਂ ਖ਼ੁਦ ਆਪਣਾ ਵਾਹਨ ਡਰਾਈਵ ਕਰਕੇ ਵਾਪਸ ਆ ਰਹੇ ਸਨ ਜਦ ਲਗਪਗ 9 ਵਜੇ ਉਨ੍ਹਾਂ ਦੀ ਸਕਾਰਪੀਓ ਕੇ.ਐਮ.ਪੀ. ਮਾਰਗ ’ਤੇ ਇਕ ਖੜ੍ਹੇ ਹੋਏ ਕੰਟੇਨਰ ਮਗਰ ਜਾ ਵੱਜੀ। ਹਾਦਸਾ ਇੰਨਾ ਭਿਆਨਕ ਸੀ ਕਿ ਦੀਪ ਸਿੱਧੂ ਮੌਕੇ ’ਤੇ ਹੀ ਦਮ ਤੋੜ ਗਏ। ਉਨ੍ਹਾਂ ਦੀ ਮ੍ਰਿਤਕ ਦੇਹ ਸੋਨੀਪਤ ਦੇ ਖਰਖ਼ੌਦਾ ਸਥਿਤ ਹਸਪਤਾਲ ਵਿਖ਼ੇ ਲਿਜਾਈ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:

“CM ਫੇਸ ਐਲਾਨੇ ਜਾਣ ਤੋਂ ਬਾਅਦ ਸੀਐਮ ਚੰਨੀ ਦਾ DAILY POST PUNJABI ‘ਤੇ ਪਹਿਲਾ EXCLUSIVE INTERVIEW”























