ਦੀਪ ਸਿੱਧੂ ਦੀ ਮ੍ਰਿਤਕ ਦੇਹ ਲੁਧਿਆਣਾ ਦੇ ਪਿੰਡ ਥਰੀਕੇ ਪਹੁੰਚ ਗਈ ਹੈ ਤੇ ਥੋੜ੍ਹੀ ਦੇਰ ਵਿਚ ਬਾਅਦ ਉਨ੍ਹਾਂ ਦਾ ਅੰਤਿਮ ਸਸਕਾਰ ਕਰ ਦਿੱਤਾ ਜਾਵੇਗਾ। ਮਹਿਜ਼ 37 ਸਾਲ ਦੀ ਉਮਰ ਵਿਚ ਦੀਪ ਸਿੱਧੂ ਇਸ ਸੰਸਾਰ ਨੂੰ ਅਲਵਿਦਾ ਕਹਿ ਗਏ। ਉਨ੍ਹਾਂ ਨੂੰ ਅੰਤਿਮ ਵਿਦਾਈ ਦੇਣ ਲਈ ਵੱਡੀ ਗਿਣਤੀ ਵਿਚ ਲੋਕ ਪਿੰਡ ਥਰੀਕੇ ਪੁੱਜੇ ਹੋਏ ਹਨ। ਪਿੰਡ ਥਰੀਕੇ ਦੀਪ ਸਿੱਧੂ ਦੇ ਭਰਾ ਰਹਿੰਦੇ ਹਨ। ਦੀਪ ਮੁੰਬਈ ਵਿਚ ਵੀ ਰਹਿੰਦੇ ਸਨ। ਸਿੱਧੂ ਦੇ ਬਹੁਤ ਸਾਰੇ ਚਾਹੁਣ ਵਾਲੇ ਹਨ। ਉਨ੍ਹਾਂ ਦੀ ਯਾਦ ਵਿਚ ਹਰ ਅੱਖ ਵਿਚ ਹੰਝੂ ਹੈ, ਹਰ ਦਿਲ ਰੋ ਰਿਹਾ ਹੈ।
ਦੱਸ ਦੇਈਏ ਕਿ ਪੋਸਟਮਾਰਟਮ ਤੋਂ ਬਾਅਦ ਮ੍ਰਿਤਕ ਦੇਹ ਨੂੰ ਉਨ੍ਹਾਂ ਦੇ ਪਿੰਡ ਪਹੁੰਚਾ ਦਿੱਤਾ ਗਿਆ ਹੈ ਤੇ ਰਸਤੇ ਵਿਚ ਕਈ ਥਾਈਂ ਉਨ੍ਹਾਂ ਦੀ ਮ੍ਰਿਤਕ ਦੇਹ ‘ਤੇ ਫੁੱਲ ਵੀ ਵਰਸਾਏ ਗਏ ਸਨ। ਕਿਸਾਨੀ ਅੰਦੋਲਨ ਦੌਰਾਨ ਦੀਪ ਸਿੱਧੂ ਨੇ ਮੁੱਖ ਭੂਮਿਕਾ ਨਿਭਾਈ ਸੀ। ਸਿੱਧੂ ਹਮੇਸ਼ਾ ਕੌਮ ਦੀ ਪੰਜਾਬੀਆਂ ਦੀ ਗੱਲ ਕਰਦੇ ਸਨ ਬੇਬਾਕੀ ਨਾਲ ਬੋਲਦੇ ਸਨ। ਮੌਕੇ ‘ਤੇ ਹਾਜ਼ਰ ਲੋਕਾਂ ਨੇ ਕੇਸਰੀ ਝੰਡੇ ਵੀ ਫੜੇ ਹੋਏ ਹਨ।
ਗੌਰਤਲਬ ਹੈ ਕਿ ਬੀਤੇ ਦਿਨੀਂ ਇੱਕ ਦਰਦਨਾਕ ਸੜਕ ਹਾਦਸੇ ਦੌਰਾਨ ਦੀਪ ਸਿੱਧੂ ਦਾ ਦੇਹਾਂਤ ਹੋ ਗਿਆ ਸੀ ਤੇ ਉਹ ਇਸ ਸੰਸਾਰ ਤੋਂ ਰੁਖਸਤ ਹੋ ਗਏ ਹਨ। ਦੀਪ ਸਿੱਧੂ ਦਿੱਲੀ ਤੋਂ ਖ਼ੁਦ ਆਪਣਾ ਵਾਹਨ ਡਰਾਈਵ ਕਰਕੇ ਵਾਪਸ ਆ ਰਹੇ ਸਨ ਜਦ ਲਗਪਗ 9 ਵਜੇ ਉਨ੍ਹਾਂ ਦੀ ਸਕਾਰਪੀਓ ਕੇ.ਐਮ.ਪੀ. ਮਾਰਗ ’ਤੇ ਇਕ ਖੜ੍ਹੇ ਹੋਏ ਕੰਟੇਨਰ ਮਗਰ ਜਾ ਵੱਜੀ। ਹਾਦਸਾ ਇੰਨਾ ਭਿਆਨਕ ਸੀ ਕਿ ਦੀਪ ਸਿੱਧੂ ਮੌਕੇ ’ਤੇ ਹੀ ਦਮ ਤੋੜ ਗਏ।
ਵੀਡੀਓ ਲਈ ਕਲਿੱਕ ਕਰੋ -:
“CM ਫੇਸ ਐਲਾਨੇ ਜਾਣ ਤੋਂ ਬਾਅਦ ਸੀਐਮ ਚੰਨੀ ਦਾ DAILY POST PUNJABI ‘ਤੇ ਪਹਿਲਾ EXCLUSIVE INTERVIEW”
ਇਹ ਵੀ ਕਿਹਾ ਜਾ ਰਿਹਾ ਹੈ ਕਿ ਦੀਪ ਸਿੱਧੂ ਕਿਸੇ ਸਾਜ਼ਿਸ਼ ਦਾ ਸ਼ਿਕਾਰ ਹੋਏ ਹਨ ਤੇ ਉਨ੍ਹਾਂ ਦੀ ਮੌਤ ਹਾਦਸਾ ਨਹੀਂ ਸਗੋਂ ਸਾਜਿਸ਼ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।