ਕਿਸਾਨ ਅੰਦੋਲਨ ਦੌਰਾਨ ਚਰਚਾ ‘ਚ ਆਏ ਅਦਾਕਾਰ ਤੋਂ ਐਕਟਿਵਸ ਬਣੇ ਦੀਪ ਸਿੱਧੂ ਦੀ ਮੌਤ ਨਾਲ ਪੂਰੇ ਪੰਜਾਬ ਦੇ ਲੋਕਾਂ ਨੂੰ ਸਦਮਾ ਲੱਗਾ ਹੈ। ਬੀਤੀ ਦੇਰ ਰਾਤ ਇੱਕ ਹਾਦਸੇ ਵਿੱਚ ਉਨ੍ਹਾਂ ਦੀ ਦਿਹਾਂਤ ਹੋ ਗਿਆ। ਹਰਿਆਣਾ ਪੁਲਿਸ ਨੇ ਮੁੱਢਲੀ ਜਾਂਚ ‘ਚ ਦੀਪ ਸਿੱਧੂ ਦੀ ਮੌਤ ਵਿੱਚ ਕਿਸੇ ਸਾਜ਼ਿਸ਼ ਤੋਂ ਇਨਕਾਰ ਕੀਤਾ ਹੈ। ਪੁਲਿਸ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਵਿੱਚ ਦੀਪ ਸਿੱਧੂ ਦੀ ਮੌਤ ਇੱਕ ਹਾਦਸਾ ਲੱਗ ਰਹੀ ਹੈ।
ਹਾਦਸੇ ਦੌਰਾਨ ਦੀਪ ਸਿੱਧੂ ਨਾਲ ਕਾਰ ਵਿੱਚ ਉਨ੍ਹਾਂ ਦੀ ਐੱਨ.ਆਰ.ਆਈ. ਦੋਸਤ ਵੀ ਸੀ, ਜੋ ਜ਼ਖਮੀ ਹੋ ਗਈ। ਉਸ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਹੋਸ਼ ਆਉਣ ‘ਤੇ ਉਸ ਨੇ ਸਾਰੀ ਆਪ ਬੀਤੀ ਸੁਣਾਈ ਕਿ ਇਹ ਹਾਦਸਾ ਕਿਵੇਂ ਵਾਪਰਿਆ। ਲੜਕੀ ਨੇ ਦੱਸਿਆ ਕਿ ਉਨ੍ਹਾਂ ਦੇ ਮੂਹਰੇ ਤੇਜ਼ ਰਫ਼ਤਾਰ ਨਾਲ ਇਕ ਟਰਾਲਾ ਜਾ ਰਿਹਾ ਸੀ ਅਤੇ ਡਰਾਈਵਰ ਨੇ ਅਚਾਨਕ ਬਰੇਕ ਲਗਾ ਦਿੱਤੀ. ਜਿਸ ਕਾਰਨ ਉਨ੍ਹਾਂ ਦੀ ਕਾਰ ਟਰਾਲੇ ਵਿਚ ਜਾ ਟਕਰਾਈ ਅਤੇ ਹਾਦਸਾ ਵਾਪਰਿਆ।
ਵੀਡੀਓ ਲਈ ਕਲਿੱਕ ਕਰੋ -:
“CM ਫੇਸ ਐਲਾਨੇ ਜਾਣ ਤੋਂ ਬਾਅਦ ਸੀਐਮ ਚੰਨੀ ਦਾ DAILY POST PUNJABI ‘ਤੇ ਪਹਿਲਾ EXCLUSIVE INTERVIEW”
ਪੁਲਿਸ ਨੇ ਦੱਸਿਆ ਕਿ ਲੜਕੀ ਦੀ ਪਛਾਣ ਰੀਨਾ ਰਾਜ ਵਜੋਂ ਹੋਈ ਹੈ। ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੂੰ ਕਾਰ ਦੇ ਅੰਦਰੋਂ ਸ਼ਰਾਬ ਦੀ ਬੋਤਲ ਮਿਲੀ ਹੈ। ਹਰਿਆਣਾ ਦੇ ਸੋਨੀਪਤ ਵਿੱਚ ਮੰਗਲਵਾਰ ਸ਼ਾਮ ਨੂੰ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ ‘ਤੇ ਇੱਕ ਟਰਾਲੇ ਨਾਲ ਕਾਰ ਟਕਰਾਉਣ ਕਾਰਨ ਦੀਪ ਸਿੱਧੂ ਦੀ ਮੌਤ ਹੋ ਗਈ ਸੀ। 37 ਸਾਲਾ ਅਦਾਕਾਰ ਦਿੱਲੀ ਤੋਂ ਪੰਜਾਬ ਜਾ ਰਿਹਾ ਸੀ, ਜਦੋਂ ਇਹ ਘਟਨਾ ਖਰਖੌਦਾ ਦੇ ਪਿਪਲੀ ਟੋਲ ਪਲਾਜ਼ਾ ਨੇੜੇ ਵਾਪਰੀ।