ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਉਮੀਦਵਾਰਾਂ ਵੱਲੋਂ ਚੋਣ ਪ੍ਰਚਾਰ ਜਾਰੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋਂ ਧਰਮਕੋਟ ਤੋਂ ਜਥੇ. ਤੋਤਾ ਸਿੰਘ ਤੇ ਨਿਹਾਲ ਸਿੰਘ ਵਾਲਾ ਤੋਂ ਬਲਵਿੰਦਰ ਸਿੰਘ ਮਾਣੂੰਕੇ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ ਗਿਆ।
ਇਸ ਮੌਕੇ ਉਨ੍ਹਾਂ ਵਿਰੋਧੀਆਂ ‘ਤੇ ਜੰਮ ਕੇ ਨਿਸ਼ਾਨੇ ਸਾਧੇ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਕਿਹਾ ਕਿ ਉਹ ਉਹ ਆਮ ਆਦਮੀ ਪਾਰਟੀ ਅਤੇ ਇਸਦੇ ਮੁਖੀ ਅਰਵਿੰਦ ਕੇਜਰੀਵਾਲ ’ਤੇ ਵਿਸ਼ਵਾਸ ਨਾ ਕਰਨ ਕਿਉਂਕਿ ਉਹ ਵੀ ਕੈਪਟਨ ਅਮਰਿੰਦਰ ਸਿੰਘ ਵਾਂਗੂ ਵੱਡੇ ਵੱਡੇ ਵਾਅਦੇ ਕਰ ਕੇ ਉਨ੍ਹਾਂ ਨਾਲ ਧੋਖਾ ਕਰੇਗਾ। ਉਨ੍ਹਾਂ ਕਿਹਾ ਕਿ ‘ਆਪ’ ਪਾਰਟੀ ਪੰਜਾਬ ਦੇ ਲੋਕਾਂ ਕੋਲੋਂ ਇੱਕ ਮੌਕਾ ਹੋਰ ਮੰਗ ਰਹੀ ਹੈ ਪਰ 2017 ਵਿਚ ਜਦੋਂ ਆਮ ਆਦਮੀ ਪਾਰਟੀ ਦੇ 20 ਵਿਧਾਇਕ ਚੁਣੇ ਗਏ ਸਨ ਤਾਂ ਬਜਾਏ ਪੰਜਾਬ ਦੇ ਲੋਕਾਂ ਦੀ ਭਲਾਈ ਕਰਨ ਦੇ ਇਸ ਦੇ 11 ਵਿਧਾਇਕ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ ।
ਸ. ਬਾਦਲ ਨੇ ਕਿਹਾ ਕਿ ਦਿੱਲੀ ਵਿਚ ਆਮ ਆਦਮੀ ਪਾਰਟੀ ਮਹਿਲਾਵਾਂ ਨੂੰ ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਨਹੀਂ ਦੇ ਰਹੀ ਜਦੋਂ ਕਿ ਪੰਜਾਬ ਦੀਆਂ ਮਹਿਲਾਵਾਂ ਲਈ ਇਹ ਵਾਅਦਾ ਕੀਤਾ ਜਾ ਰਿਹਾ ਹੈ। ਆਮ ਆਦਮੀ ਪਾਰਟੀ ਨੇ ਅਕਾਲੀ ਦਲ ਵੱਲੋਂ ਸ਼ੁਰੂ ਕੀਤੀਆਂ ਬੁਢਾਪਾ ਪੈਨਸ਼ਨ, ਆਟਾ ਦਾਲ ਸਕੀਮ, ਸ਼ਗਨ ਸਕੀਮ ਵਰਗੀਆਂ ਸਮਾਜ ਭਲਾਈ ਯੋਜਨਾਵਾਂ ਦਿੱਲੀ ਵਿਚ ਸ਼ੁਰੂ ਨਹੀਂ ਕੀਤੀਆਂ ਹਨ ਤੇ ਇਸ ਗੱਲ ਦੀ ਕੀ ਗਾਰੰਟੀ ਹੈ ਕਿ ਸਰਕਾਰ ਬਣਨ ‘ਤੇ ਉਹ ਪੰਜਾਬ ਵਿਚ ਕੀਤੇ ਵਾਅਦੇ ਪੂਰੇ ਕਰੇਗੀ।
ਵੀਡੀਓ ਲਈ ਕਲਿੱਕ ਕਰੋ -:
“CM ਫੇਸ ਐਲਾਨੇ ਜਾਣ ਤੋਂ ਬਾਅਦ ਸੀਐਮ ਚੰਨੀ ਦਾ DAILY POST PUNJABI ‘ਤੇ ਪਹਿਲਾ EXCLUSIVE INTERVIEW”
ਸ. ਸੁਖਬੀਰ ਬਾਦਲ ਨੇ ਕਿਹਾ ਕਿ ਸਿਰਫ ਅਕਾਲੀ ਦਲ ਹੀ ਪੰਜਾਬੀਆਂ ਦੀ ਪਾਰਟੀ ਹੈ। ਅਕਾਲੀ ਦਲ ਨੇ ਹਮੇਸ਼ਾ ਪੰਜਾਬੀਆਂ ਨਾਲ ਕੀਤੇ ਵਾਅਦੇ ਨਿਭਾਏ ਹਨ, ਉਹ ਭਾਵੇਂ ਖੇਤੀਬਾੜੀ ਲਈ ਮੁਫਤ ਬਿਜਲੀ ਦੇਣ ਦੀ ਗੱਲ ਹੋਵੇ ਜਾਂ ਫਿਰ ਪੰਜਾਬ ਨੂੰ ਬਿਜਲੀ ਸਰਪਲੱਸ ਬਣਾਉਣ ਦੀ ਗੱਲ ਹੋਵੇ। ਉਨ੍ਹਾਂ ਕਿਹਾ ਕਿ ਸਰਕਾਰ ਆਉਣ ‘ਤੇ ਔਰਤਾਂ ਲਈ ਸਰਕਾਰੀ ਨੌਕਰੀਆਂ ਵਿੱਚ 50 ਫੀਸਦੀ ਰਾਖਵਾਂਕਰਨ ਕੀਤਾ ਜਾਵੇਗਾ। ਕੋਰੋਨਾ ਮਹਾਮਾਰੀ ਦੌਰਾਨ ਆਪਣੇ ਪਤੀ ਨੂੰ ਗੁਆਉਣ ਵਾਲੀਆਂ ਔਰਤਾਂ ਲਈ 5 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : ‘ਦੀਪ ਸਿੱਧੂ ਦੀ ਮੌਤ ਭਾਵੇਂ ਸਾਜ਼ਿਸ਼ ਹੋਵੇ ਜਾਂ ਹਾਦਸਾ ਪਰ ਜ਼ਿੰਮੇਵਾਰ ਸਰਕਾਰ ਦੀ ਖਰਾਬ ਵਿਵਸਥਾ’: ਭਾਈ ਰਣਜੀਤ ਸਿੰਘ
ਪੰਜਾਬੀ ਨੌਜਵਾਨਾਂ ਲਈ ਸਰਕਾਰੀ ਤੇ ਪ੍ਰਾਈਵੇਟ ਖੇਤਰ ਵਿੱਚ 75 ਫੀਸਦੀ ਨੌਕਰੀਆਂ ਰਾਖਵੀਆਂ ਰੱਖੀਆਂ ਜਾਣਗੀਆਂ, ਇਨ੍ਹਾਂ ਵਿੱਚ 1 ਲੱਖ ਸਰਕਾਰੀ ਨੌਕਰੀਆਂ, 10 ਲੱਖ ਨੌਕਰੀਆਂ ਪ੍ਰਾਈਵੇਟ ਸੈਕਟਰ ਵਿੱਚ ਹੋਣਗੀਆਂ। ਨੌਜਵਾਨਾਂ ਨੂੰ 5 ਲੱਖ ਰੁਪਏ ਤੱਕ ਵਿਆਜ ਮੁਕਤ ਕਰਜ਼ਾ ਮਿਲੇਗਾ। 5 ਹਜ਼ਾਰ ਵਿਦਿਆਰਥੀ ਵਾਲੇ ਮੈਗਾ ਸਕੂਲਾਂ ਦੀ ਚੇਨ ਖੋਲ੍ਹੀ ਜਾਵੇਗੀ ਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਕਾਲਜ/ ਯੂਨੀਵਰਸਿਟੀਆਂ ਵਿੱਚ 33 ਫੀਸਦੀ ਰਾਖਵਾਂਕਰਨ ਹੋਵੇਗਾ।