ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸਿਰਫ਼ ਤਿੰਨ ਦਿਨ ਬਾਕੀ ਹਨ । ਸੂਬੇ ਵਿੱਚ 20 ਫਰਵਰੀ ਨੂੰ ਵੋਟਾਂ ਪੈਣ ਜਾ ਰਹੀਆਂ ਹਨ। ਇਨ੍ਹਾਂ ਚੋਣਾਂ ਦੇ ਮੱਦੇਨਜ਼ਰ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਜ਼ੋਰਾਂ ਨਾਲ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਪਰ ਚੋਣਾਂ ਪਹਿਲਾਂ ਸਿਆਸੀ ਆਗੂਆਂ ਦਾ ਹੋਰ ਪਾਰਟੀਆਂ ਵਿੱਚ ਸ਼ਾਮਿਲ ਹੋਣ ਦਾ ਸਿਲਸਿਲਾ ਜਾਰੀ ਹੈ।
ਦੱਸ ਦੇਈਏ ਕਿ ਵੀਰਵਾਰ ਨੂੰ ਕਾਂਗਰਸ ਨੂੰ ਵੱਡਾ ਝਟਕਾ ਲੱਗਿਆ ਹੈ। ਦਰਅਸਲ, ਅੰਮ੍ਰਿਤਸਰ ਤੋਂ ਕਾਂਗਰਸ ਦੇ ਕੌਂਸਲਰ ਪ੍ਰਿਯੰਕਾ ਸ਼ਰਮਾ, ਮਨਦੀਪ ਆਹੂਜਾ, ਗੁਰਜੀਤ ਕੌਰ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ ਹੈ । ਇਹ ਤਿੰਨੋਂ ਪਾਰਟੀ ਆਗੂ ਮਨੀਸ਼ ਸਿਸੋਦੀਆ ਦੀ ਮੌਜੂਦਗੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਹਨ। ਜ਼ਿਕਰਯੋਗ ਹੈ ਕਿ ਬੀਤੇ ਦਿਨ ਅੰਮ੍ਰਿਤਸਰ ਦੇ ਮੇਅਰ ਕਰਮਜੀਤ ਸਿੰਘ ਰਿੰਟੂ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਸਨ।
ਗੌਰਤਲਬ ਹੈ ਕਿ ਚੋਣਾਂ ਦੇ ਮੱਦੇਨਜ਼ਰ ‘ਆਪ’ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਇਸ ਸਮੇਂ ਪੰਜਾਬ ਵਿੱਚ ਹੀ ਹਨ। ਪੰਜਾਬ ਵਿੱਚ ਉਨ੍ਹਾਂ ਵੱਲੋਂ ਜ਼ੋਰਾਂ ਨਾਲ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ ਤਾਂ ਜੋ ਇਸ ਵਾਰ ਦੀਆਂ ਚੋਣਾਂ ਜਿੱਤ ਕੇ ਆਮ ਆਦਮੀ ਪਾਰਟੀ ਸੱਤਾ ਵਿੱਚ ਆ ਸਕੇ।
ਵੀਡੀਓ ਲਈ ਕਲਿੱਕ ਕਰੋ -: