ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੇ ਤਣਾਅ ਦੇ ਵਿਚਕਾਰ, ਭਾਰਤ ਨੇ ਯੂਕਰੇਨ ਵਿੱਚ ਫਸੇ ਆਪਣੇ ਨਾਗਰਿਕਾਂ ਨੂੰ ਸੁਰੱਖਿਅਤ ਕੱਢਣ ਲਈ ਕੋਸ਼ਿਸ਼ਾਂ ਤੇਜ਼ ਕਰ ਦਿੱਤੀਆਂ ਹਨ। ਹਵਾਬਾਜ਼ੀ ਮੰਤਰਾਲੇ ਨੇ ਯੂਕਰੇਨ ਤੋਂ ਭਾਰਤ ਆਉਣ ਵਾਲੀਆਂ ਉਡਾਣਾਂ ਦੀ ਗਿਣਤੀ ਅਤੇ ਜਹਾਜ਼ ਵਿੱਚ ਯਾਤਰੀਆਂ ਦੀ ਸੀਮਤ ਗਿਣਤੀ ‘ਤੇ ਲੱਗੀ ਪਾਬੰਦੀ ਨੂੰ ਹਟਾ ਦਿੱਤਾ ਹੈ ਤਾਂ ਜੋ ਵੱਧ ਤੋਂ ਵੱਧ ਭਾਰਤੀ ਨਾਗਰਿਕ ਅਤੇ ਇੱਥੇ ਪੜ੍ਹ ਰਹੇ ਵਿਦਿਆਰਥੀ ਭਾਰਤ ਵਾਪਸ ਆ ਸਕਣ।
ਹਵਾਬਾਜ਼ੀ ਮੰਤਰਾਲੇ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਏਅਰਲਾਈਨਜ਼ ਨੂੰ ਜਹਾਜ਼ਾਂ ਦੀ ਗਿਣਤੀ ਵਧਾਉਣ ਅਤੇ ਯਾਤਰੀਆਂ ਦੀ ਵਧਦੀ ਮੰਗ ਨੂੰ ਪੂਰਾ ਕਰਨ ਲਈ ਕਿਹਾ ਗਿਆ ਹੈ। ਭਾਰਤ ਨੇ ਯੂਕਰੇਨ ਵਿੱਚ ਵਸੇ ਭਾਰਤੀ ਨਾਗਰਿਕਾਂ ਨੂੰ ਜਲਦੀ ਤੋਂ ਜਲਦੀ ਉੱਥੋਂ ਜਾਣ ਲਈ ਕਿਹਾ ਹੈ ਕਿਉਂਕਿ 20 ਫਰਵਰੀ ਤੋਂ ਬਾਅਦ ਯੂਕਰੇਨ ਤੋਂ ਭਾਰਤ ਲਈ ਉਡਾਣਾਂ ਉਪਲਬਧ ਨਹੀਂ ਹੋਣਗੀਆਂ।
ਵੀਡੀਓ ਲਈ ਕਲਿੱਕ ਕਰੋ -: