ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਬਸਪਾ ਨਾਲ ਗਠਜੋੜ ਕਰਕੇ ਚੋਣ ਲੜ ਰਿਹਾ ਹੈ। ਹੁਣ ਉਸ ਨੂੰ ਵਾਲਮੀਕਿ ਤੇ ਮਜ਼੍ਹਬੀ ਸਿੱਖ ਸਮਾਜ ਦਾ ਵੀ ਸਾਥ ਮਿਲ ਗਿਆ ਹੈ। ਵਾਲਮੀਕਿ ਤੇ ਮਜ਼੍ਹਬੀ ਸਿੱਖ ਸਮਾਜ ਨੇ ਚੋਣਾਂ ਵਿਚ ਅਕਾਲੀ-ਬਸਪਾ ਗਠਜੋੜ ਦੀ ਹਮਾਇਤ ਕਰਨ ਦਾ ਐਲਾਨ ਕਰ ਦਿੱਤਾ ਹੈ।
ਭਗਵਾਨ ਵਾਲਮੀਕਿ ਆਸ਼ਰਮ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਮੁੱਖ ਸੇਵਾਦਾਰ ਨਛੱਤਰ ਨਾਥ ਸ਼ੇਰਗਿੱਲ ਜੀ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨਾਲ ਇਕ ਮੁਲਾਕਾਤ ਸਮੇਂ ਇਹ ਐਲਾਨ ਕੀਤਾ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਛੱਤਰ ਨਾਥ ਸ਼ੇਰਗਿੱਲ ਤੇ ਵਾਲਮੀਕਿ ਤੇ ਮਜ਼੍ਹਬੀ ਸਿੱਖ ਸਮਾਜ ਦੇ ਹੋਰ ਸੰਤ ਮਹਾਂਪੁਰਖਾਂ ਨੇ ਕਿਹਾ ਕਿ ਸਮੁੱਚਾ ਵਾਲਮੀਕਿ ਤੇ ਮਜ਼੍ਹਬੀ ਸਮਾਜ ਇਹਨਾਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗਠਜੋੜ ਦੀ ਹਮਾਇਤ ਕਰੇਗਾ ਤੇ ਉਹਨਾਂ ਨੇ ਸਮੁੱਚੇ ਸਮਾਜ ਦੇ ਮੈਂਬਰਾਂ ਨੁੰ ਆਪੋ ਆਪਣੇ ਵਿਧਾਨ ਸਭਾ ਖੇਤਰਾਂ ਵਿਚ ਅਕਾਲੀ ਦਲ ਤੇ ਬਸਪਾ ਗਠਜੋੜ ਦੇ ਉਮੀਦਵਾਰਾਂ ਨੂੰ ਵੋਟਾਂ ਪਾ ਕੇ ਕਾਮਯਾਬ ਕਰਨ ਦੀ ਅਪੀਲ ਕੀਤੀ।
ਇਕ ਸਵਾਲ ਦੇ ਜਵਾਬ ਵਿਚ ਨਛੱਤਰ ਨਾਥ ਸ਼ੇਰਗਿੱਲ ਜੀ ਨੇ ਕਿਹਾ ਕਿ ਭਗਵਾਨ ਵਾਲਮੀਕਿ ਆਸ਼ਰਮ ਅੰਮ੍ਰਿਤਸਰ ਦਾ 300 ਕਰੋੜ ਰੁਪਏ ਦੀ ਲਾਗਤ ਨਾਲ ਨਿਰਮਾਣ ਅਕਾਲੀ ਦਲ ਦੀ ਸਰਕਾਰ ਨੇ ਕਰਵਾਇਆ। ਉਹਨਾਂ ਕਿਹਾ ਕਿ ਇਹ ਸਿਰਫ਼ ਅਕਾਲੀ ਦਲ ਦੀਆਂ ਸਰਕਾਰਾਂ ਹੀ ਹਨ ਜਿਹਨਾਂ ਨੇ ਸਮੁੱਚੇ ਵਾਲਮੀਕਿ ਤੇ ਮਜ਼੍ਹਬੀ ਸਿੱਖ ਸਮਾਜ ਦਾ ਖਿਆਲ ਰੱਖਿਆ ਤੇ ਸਮਾਜ ਦੇ ਮੈਂਬਰਾਂ ਦੀ ਬੇਹਤਰੀ ਵਾਸਤੇ ਕੰਮ ਕੀਤਾ। ਉਹਨਾਂ ਕਿਹਾ ਕਿ ਇਸ ਵਾਸਤੇ ਅੱਜ ਅਸੀਂ ਇਸ ਗਠਜੋੜ ਦੀ ਹਮਾਇਤ ਦਾ ਫੈਸਲਾ ਲਿਆ ਹੈ ਤੇ ਸਮੁੱਚੇ ਭਾਈਚਾਰੇ ਨੂ ਗਠਜੋੜ ਦੇ ਹੱਕ ਵਿਚ ਡੱਟਣ ਦੀ ਅਪੀਲ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ -:
“Deep Sidhu ਦੀ ਮੌਤ ਦਾ ‘ਇਲੈਕਸ਼ਨ ਨਾਲ ਕੁਨੈਕਸ਼ਨ’, Rupinder Handa ਨੇ ਖੜ੍ਹੇ ਕੀਤੇ ਵੱਡੇ ਸਵਾਲ, ਜਦੋਂ ਸਾਰੇ ਗਾਇਕ ਇੱਕ ਪਾਸੇ ਤੇ ਉਹ ਕੱਲਾ ਪਾਸੇ ….”
ਇਸ ਸਮਰਥਨ ਲਈ ਸੰਤਾਂ ਮਹਾਪੁਰਖਾਂ ਤੇ ਸਮੁੱਚੇ ਸਮਾਜ ਦਾ ਧੰਨਵਾਦ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਸੀਂ ਗਠਜੋੜ ਨੂੰ ਸਮਰਥਨ ਦੇਣ ਲਈ ਨੱਛਤਰ ਨਾਥ ਜੀ, ਮੁੱਖ ਸੇਵਾਦਾਰ, ਭਗਵਾਨ ਵਾਲਮੀਕੀ ਆਸ਼ਰਮ ਤੇ ਸਮੂਹ ਸੰਤਾਂ ਮਹਾਂਪੁਰਖਾਂ ਦੇ ਧੰਨਵਾਦੀ ਹਾਂ। ਉਹਨਾਂ ਕਿਹਾ ਕਿ ਅਕਾਲੀ ਦਲ ਸਰਬੱਤ ਦੇ ਭਲੇ ਦੀ ਸੋਚ ਰੱਖਣ ਵਾਲੀ ਤੇ ਸਾਰੇ ਧਰਮਾਂ ਦਾ ਸਤਿਾਕਰ ਕਰਨ ਵਾਲੀ ਪੰਜਾਬੀਆਂ ਦੀ ਪਾਰਟੀ ਹੈ।
ਉਹਨਾਂ ਕਿਹਾ ਕਿ ਮੌਜੂਦਾ ਚੋਣਾਂ ਵਿਚ ਅਕਾਲੀ ਦਲ ਇਕਲੌਤੀ ਪਾਰਟੀ ਹੈ ਜੋ ਪੰਜਾਬੀਆਂ ਦੀ ਆਪਣੀ ਪਾਰਟੀ ਹੈ ਤੇ ਬਾਕੀ ਸਾਰੀਆਂ ਪਾਰਟੀਆਂ ਬਾਹਰਲੀਆਂ ਹਨ। ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਹਮੇਸ਼ਾ ਸਾਰੇ ਧਰਮਾਂ ਦਾ ਸਤਿਕਾਰ ਕੀਤਾ ਹੈ ਤੇ ਸਰਕਾਰ ਹੁੰਦਿਆਂ ਸਾਰੇ ਧਰਮਾਂ ਦੇ ਸਥਾਨ ਸ਼ਰਧਾ ਤੇ ਸਤਿਕਾਰ ਨਾਲ ਬਣਾਏ ਹਨ।