ਪੰਜਾਬੀ ਅਦਾਕਾਰ ਤੇ ਕਿਸਾਨੀ ਅੰਦੋਲਨ ਦਾ ਚਿਹਰਾ ਬਣੇ ਦੀਪ ਸਿੱਧੂ ਦਾ 15 ਫਰਵਰੀ ਦੀ ਰਾਤ ਨੂੰ ਸੜਕ ਹਾਦਸੇ ਵਿੱਚ ਦਿਹਾਂਤ ਹੋ ਗਿਆ ਸੀ । ਇਸ ਹਾਦਸੇ ਦੌਰਾਨ ਦੀਪ ਸਿੱਧੂ ਮਹਿਲਾ ਮਿੱਤਰ ਰੀਨਾ ਰਾਏ ਨਾਲ ਦਿੱਲੀ ਤੋਂ ਪੰਜਾਬ ਪਰਤ ਰਹੇ ਸੀ। ਉਨ੍ਹਾਂ ਦੀ ਗੱਡੀ ਖੜ੍ਹੇ ਟਰਾਲੇ ਵਿੱਚ ਜਾ ਟਕਰਾਈ ਸੀ।
ਪੁਲਿਸ ਨੇ ਟਰਾਲੇ ਦੇ ਡਰਾਈਵਰ ਨੂੰ ਗ੍ਰਿਫਤਾਰ ਕਰ ਲਿਆ ਹੈ। ਉਸ ਦੀ ਪਛਾਣ ਕਾਸਿਮ ਖਾਨ ਪੁੱਤਰ ਅਰਜਨ ਖਾਨ ਨਿਵਾਸੀ ਸਿੰਗਾਲ ਜ਼ਿਲ੍ਹਾ ਨੂੰਹ ਵਜੋਂ ਹੋਈ ਹੈ। ਪੁਲਿਸ ਸ਼ੁੱਕਰਵਾਰ ਨੂੰ ਉਸ ਨੂੰ ਅਦਾਲਤ ਸਾਹਮਣੇ ਪੇਸ਼ ਕਰੇਗੀ।
ਇਸ ਘਟਨਾ ਨੂੰ ਲੈ ਕੇ ਮੰਦੀਪ ਸਿੰਘ ਪੁੱਤਰ ਸੁਰਜੀਤ ਸਿੰਘ ਨਿਵਾਸੀ ਜਗਜੀਤ ਨਗਰ, ਜ਼ਿਲ੍ਹਾ ਲੁਧਿਆਣਾ ਨੇ ਥਾਣਾ ਖਰਖੌਦਾ ਵਿੱਚ ਸ਼ਿਕਾਇਦ ਦਰਜ ਕਰਵਾਈ ਸੀ। ਘਟਨਾ ਦੀ ਗੰਭੀਰਤਾ ਨੂੰ ਵੇਖਦੇ ਹੋਏ ਸੋਨੀਪਤ ਪੁਲਿਸ ਨੇ ਡਾਕਟਰਾਂ ਦੇ ਬੋਰਡ ਵੱਲੋਂ ਟੀਮ ਦਾ ਗਠਨ ਕਰਕੇ ਵੀਡੀਗ੍ਰਾਫੀ ਕਰਵਾ ਕੇ ਪੋਸਟਮਾਰਟਮ ਕਰਵਾਇਆ ਸੀ। ਇਸ ਤੋਂ ਬਾਅਦ ਲਾਸ਼ ਪਰਿਵਾਰ ਵਾਲਿਆਂ ਦੇ ਹਵਾਲੇ ਕੀਤੀ ਗਈ ਸੀ।
ਵੀਡੀਓ ਲਈ ਕਲਿੱਕ ਕਰੋ -:
“Deep Sidhu ਦੀ ਮੌਤ ਦਾ ‘ਇਲੈਕਸ਼ਨ ਨਾਲ ਕੁਨੈਕਸ਼ਨ’, Rupinder Handa ਨੇ ਖੜ੍ਹੇ ਕੀਤੇ ਵੱਡੇ ਸਵਾਲ, ਜਦੋਂ ਸਾਰੇ ਗਾਇਕ ਇੱਕ ਪਾਸੇ ਤੇ ਉਹ ਕੱਲਾ ਪਾਸੇ ….”
ਅਦਾਕਾਰ ਦੀ ਮੌਤ ਨਾਲ ਪੰਜਾਬੀ ਫਿਲਮ ਇੰਡਸਟਰੀ ਨੂੰ ਵੱਡਾ ਝਟਕਾ ਲੱਗਿਆ ਹੈ। ਇਸ ਹਾਦਸੇ ਵਿੱਚ ਦੀਪ ਸਿੱਧੂ ਦੀ ਮਹਿਲਾ ਮਿੱਤਰ ਰੀਨਾ ਰਾਏ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ ਸੀ, ਹਾਲਾਂਕਿ ਬੀਤੇ ਦਿਨ ਉਸ ਨੂੰ ਹਸਪਤਾਲੋਂ ਛੁੱਟੀ ਦੇ ਦਿੱਤੀ ਗਈ ਹੈ। ਕਿਸਾਨ ਅੰਦੋਲਨ ਨਾਲ ਦੀਪ ਸਿੱਧੂ ਕਾਫੀ ਚਰਚਾ ਵਿੱਚ ਆਏ ਸਨ। 26 ਜਨਵਰੀ ਹਿੰਸਾ ਨੂੰ ਲੈ ਕੇ ਉਨ੍ਹਾਂ ‘ਤੇ ਮਾਮਲਾ ਵੀ ਦਰਜ ਕੀਤਾ ਗਿਆ ਸੀ।