ਉੱਤਰ ਪ੍ਰਦੇਸ਼ ਤੇ ਬਿਹਾਰ ਤੋਂ ਆਉਂਦੇ ‘ਭਈਆਂ’ ਬਾਰੇ ਕੀਤੀ ਕਥਿਤ ‘ਅਪਮਾਨਜਨਕ’ ਟਿੱਪਣੀਆਂ ਲਈ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖਿਲਾਫ ਸਥਾਨਕ ਕੋਰਟ ਵਿੱਚ ਪਟੀਸ਼ਨ ਦਰਜ ਕੀਤੀ ਗਈ ਹੈ। ਮੁਜ਼ੱਫਰਪੁਰ ਦੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੀ ਕੋਰਟ ਵਿੱਚ ਦਾਖਲ ਪਟੀਸ਼ਨ ਵਿੱਚ ਸਮਾਜਿਕ ਕਾਰਕੁਨ ਤਮੰਨਾ ਹਾਸ਼ਮੀ ਨੇ ਦਾਅਵਾ ਕੀਤਾ ਹੈ ਕਿ ਚੰਨੀ ਦੀਆਂ ਟਿੱਪਣੀਆਂ ਨਾਲ ਪੰਜਾਬ ਵਿੱਚ ਰਹਿ ਰਹੇ ਬਿਹਾਰੀਆਂ ਦੀ ਜਾਨ ਖਤਰੇ ਵਿੱਚ ਪੈ ਗਈ ਹੈ।
ਹਾਸ਼ਮੀ, ਜੋ ਨਾਮਵਰ ਹਸਤੀਆਂ ਖਿਲਾਫ ਪਟੀਸ਼ਨਾਂ ਦਾਖਲ ਕੀਤੇ ਜਾਣ ਕਰਕੇ ਪਹਿਲਾਂ ਵੀ ਸੁਰਖੀਆਂ ‘ਚ ਰਹੀ ਹੈ,ਉਨ੍ਹਾਂ ਨੇ ਪਟੀਸ਼ਨ ਵਿੱਚ ਚੰਨੀ ਖਿਲਾਫ ਆਈਪੀਸੀ ਦੀਆਂ ਵੱਖ-ਵੱਖ ਧਰਾਵਾਂ 294, 294ਏ, 501 ਤੇ 511 ਤਹਿਤ ਕੇਸ ਦਰਜ ਕੀਤੇ ਜਾਣ ਸਬੰਧੀ ਹਦਾਇਤਾਂ ਜਾਰੀ ਕਰਨ ਦੀ ਮੰਗ ਕੀਤੀ ਹੈ। ਇਹ ਸਾਰੀਆਂ ਧਾਰਾਵਾਂ ਭਾਵਨਾਵਾਂ ਦਾ ਨਿਰਾਦਰ ਕਰਨ ਨਾਲ ਸਬੰਧਤ ਹਨ। ਮੁੱਖ ਮੰਤਰੀ ਚੰਨੀ ਨੇ ਮੰਗਲਵਾਰ ਨੂੰ ਪ੍ਰਿਯੰਕਾ ਗਾਂਧੀ ਦੀ ਮੌਜੂਦਗੀ ਵਿੱਚ ਕਿਹਾ ਸੀ ਕਿ ਉਹ ਯੂਪੀ, ਬਿਹਾਰ ਤੇ ਦਿੱਲੀ ਦੇ ਭਈਆਂ ਨੂੰ ਪੰਜਾਬ ਵਿੱਚ ਦਾਖਲ ਨਹੀਂ ਹੋਣ ਦੇਣਗੇ।
ਵੀਡੀਓ ਲਈ ਕਲਿੱਕ ਕਰੋ -: