ਕੈਨੇਡਾ ਦੀ ਰਾਜਧਾਨੀ ਓਟਾਵਾ ਦੀਆਂ ਸੜਕਾਂ ‘ਤੇ ਪ੍ਰਦਰਸ਼ਨ ਕਰਕੇ ਜਾਮ ਲਗਾਉਣ ਵਾਲੇ ਸੈਂਕੜੇ ਟਰੱਕ ਚਾਲਕਾਂ ਦੀ ਅਗਵਾਈ ਕਰ ਰਹੇ ਦੋ ਨੇਤਾਵਾਂ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ।
ਪੁਲਿਸ ਨੇ ਪ੍ਰਦਰਸ਼ਨਕਾਰੀਆਂ ਦੀ ਅਗਵਾਈ ਕਰ ਰਹੇ ਤਮਾਰਾ ਲਿਚ ਅਤੇ ਕ੍ਰਿਸ ਬਾਰਬਰ ਨੂੰ ਪਾਰਲੀਮੈਂਟ ਹਿਲ ਇਲਾਕੇ ਕੋਲੋਂ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਲਗਭਗ 3 ਹਫਤੇ ਤੋਂ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਨੂੰ ਖਤਮ ਕਰਨ ਦੀ ਪ੍ਰਦਰਸ਼ਨਕਾਰੀਆਂ ਨੂੰ ਚੇਤਾਵਨੀ ਦਿੱਤੀ ਹੈ ਪਰ ਪ੍ਰਦਰਸ਼ਨਕਾਰੀ ਟਰੱਕ ਚਾਲਕ ਉਥੇ ਡਟੇ ਹੋਏ ਹਨ ਤੇ ਆਪਣੇ-ਆਪਣੇ ਟਰੱਕਾਂ ਦੇ ਹਾਰਨ ਵਜਾ ਕੇ ਉਥੋਂ ਨਾ ਹਟਣ ਦਾ ਸੰਕੇਤ ਦੇ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -:
“Deep Sidhu ਦੀ ਮੌਤ ਦਾ ‘ਇਲੈਕਸ਼ਨ ਨਾਲ ਕੁਨੈਕਸ਼ਨ’, Rupinder Handa ਨੇ ਖੜ੍ਹੇ ਕੀਤੇ ਵੱਡੇ ਸਵਾਲ, ਜਦੋਂ ਸਾਰੇ ਗਾਇਕ ਇੱਕ ਪਾਸੇ ਤੇ ਉਹ ਕੱਲਾ ਪਾਸੇ ….”
ਕੈਨੇਡਾ ਵਿਚ ਇਨ੍ਹੀਂ ਦਿਨੀਂ ਕੋਵਿਡ-19 ਟੀਕਾਕਰਨ ਅਤੇ ਵੈਸ਼ਵਿਕ ਮਹਾਮਾਰੀ ਸਬੰਧੀ ਪਾਬੰਦੀਆਂ ਖਿਲਾਫ ਵੱਡੇ ਪੈਮਾਨੇ ‘ਤੇ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ। ਟਰੱਕ ਚਾਲਕਾਂ ਦੀ ਅਗਵਾਈ ‘ਚ ਪ੍ਰਦਰਸ਼ਨਕਾਰੀਆਂ ਨੇ ਕੈਨੇਡਾ ਦੀ ਰਾਜਧਾਨੀ ਓਟਾਵਾ ‘ਚ ਟਰੱਕਾਂ ਨਾਲ ਜਾਮ ਲਗਾ ਦਿੱਤਾ ਹੈ ਤੇ ਕਈ ਥਾਵਾਂ ‘ਤੇ ਕੈਨੇਡਾ ਤੋਂ ਅਮਰੀਕਾ ਜਾਣ ਵਾਲੇ ਰਸਤੇ ਨੂੰ ਰੋਕ ਦਿੱਤਾ ਹੈ। ਵੱਡੀ ਗਿਣਤੀ ਵਿਚ ਪੁਲਿਸ ਕਰਮੀ ਓਟਾਵਾ ਦੇ ਪਾਰਲੀਮੈਂਟ ਹਿਲ ਇਲਾਕੇ ਵਿਚ ਪਹੁੰਚੇ ਅਤੇ ਉਨ੍ਹਾਂ ਨੇ ਸਰਕਾਰੀ ਇਮਾਰਤਾਂ ਦੇ ਚਾਰੇ ਪਾਸੇ ਕੰਢੇਦਾਰ ਤਾਰ ਲਗਾ ਕੇ ਉਨ੍ਹਾਂ ਦੀ ਘੇਰਾਬੰਦੀ ਕਰ ਦਿੱਤੀ।
ਇਹ ਵੀ ਪੜ੍ਹੋ : ‘ਸਿੱਖ ਜੱਜ ਤੋਂ ਕਰਵਾਈ ਜਾਵੇ ਦੀਪ ਸਿੱਧੂ ਨਾਲ ਵਾਪਰੀ ਦੁਰਘਟਨਾ ਦੀ ਜਾਂਚ’- ਸਿਮਰਨਜੀਤ ਸਿੰਘ ਮਾਨ
ਪੁਲਿਸ ਨੇ ਸ਼ਹਿਰ ਦੇ ਜ਼ਿਆਦਾਤਰ ਇਲਾਕਿਆਂ ਨੂੰ ਬਾਹਰੀ ਲੋਕਾਂ ਲਈ ਸੀਲ ਕਰਨਾ ਸ਼ੁਰੂ ਕਰ ਦਿੱਤਾ ਹੈ ਤਾਂ ਕਿ ਪ੍ਰਦਰਸ਼ਨਕਾਰੀਆਂ ਦੀ ਸਹਾਇਤਾ ਲਈ ਉਨ੍ਹਾਂ ਨੂੰ ਆਉਣ ਤੋਂ ਰੋਕਿਆ ਜਾ ਸਕੇ। ਓਟਾਵਾ ਪੁਲਿਸ ਦੇ ਅੰਤਰਿਮ ਮੁਖੀ ਸਟੀਵ ਬੇਲ ਨੇ ਕਿਹਾ ਕਿ ਖ਼ਤਰੇ ਦੀ ਸੰਭਾਵਨਾ ਦੇ ਮੱਦੇਨਜ਼ਰ ਕਾਰਵਾਈ ਜ਼ਰੂਰੀ ਸੀ। ਸਟੀਵ ਬੇਲ ਨੇ ਕਿਹਾ ਕਿ ਅਸੀਂ ਇਸ ਗੈਰ-ਕਾਨੂੰਨੀ ਪ੍ਰਦਰਸ਼ਨ ਨੂੰ ਖਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ।