ਕਵੀ ਕੁਮਾਰ ਵਿਸ਼ਵਾਸ ਨੂੰ ਕੇਂਦਰ ਸਰਕਾਰ ਸੁਰੱਖਿਆ ਪ੍ਰਦਾਨ ਕਰ ਸਕਦੀ ਹੈ। ਕੁਮਾਰ ਵਿਸ਼ਵਾਸ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਵੱਖਵਾਦ ਦਾ ਦੋਸ਼ ਲਗਾਇਆ ਸੀ।
ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਿਹਾ ਸੀ ਕਿ ਉਹ ਪੰਜਾਬ ਦਾ ਮੁੱਖ ਮੰਤਰੀ ਜਾਂ ਖਾਲਿਸਤਾਨ ਦਾ ਪ੍ਰਧਾਨ ਮੰਤਰੀ ਬਣੇਗਾ। ਇਸ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ ਅਤੇ ਕੁਮਾਰ ਵਿਸ਼ਵਾਸ ਦੀ ਸੁਰੱਖਿਆ ਨੂੰ ਵੀ ਖ਼ਤਰਾ ਦੱਸਿਆ ਜਾ ਰਿਹਾ ਹੈ। ਇਹੀ ਕਾਰਨ ਹੈ ਕਿ ਗ੍ਰਹਿ ਮੰਤਰਾਲਾ ਹੁਣ ਕੁਮਾਰ ਵਿਸ਼ਵਾਸ ਦੀ ਸੁਰੱਖਿਆ ਦੀ ਸਮੀਖਿਆ ਕਰ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -: