ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਕੋਰੋਨਾ ਕਰਕੇ ਲਾਈਆਂ ਪਾਬੰਦੀਆਂ ਹਟਾ ਦਿੱਤੀਆਂ ਗਈਆਂ ਹਨ ਤੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਦਫਤਰ ਵਿੱਚ 100 ਫੀਸਦੀ ਸਟਾਫ ਪਹੁੰਚ ਰਿਹਾ ਹੈ। ਜਿਸ ਕਰਕੇ ਦਫਤਰ ਪਹੁੰਚਣ ਤੇ ਛੁੱਟੀ ਹੋਣ ਵੇਲੇ ਸੜਕਾਂ ‘ਤੇ ਕਾਫੀ ਭੀੜ ਹੋ ਜਾਂਦੀ ਹੈ।
ਪ੍ਰਸ਼ਾਸਨ ਨੇ ਇਸ ਸਮੱਸਿਆ ਤੋਂ ਨਜਿੱਠਣ ਲਈ ਵੀ ਹੱਲ ਕੱਢ ਲਿਆ ਹੈ। ਚੰਡੀਗੜ੍ਹ ਪ੍ਰਸ਼ਾਸਨ ਨੇ ਦਫਤਰੀ ਸਮੇਂ ਦੌਰਾਨ ਟ੍ਰੈਫਿਕ ਭੀੜ ਨੂੰ ਘਟਾਉਣ ਲਈ ਆਪਣੇ ਦਫਤਰਾਂ ਦਾ ਸਮਾਂ ਬਦਲਣ ਦਾ ਫੈਸਲਾ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ -:
“”ਗਾਇਕੀ ਦਾ ਐਸਾ ਸੁਰੂਰ ਕਿ ਸਭ ਭੁੱਲ ਕੇ ਬਸ ਗਾਣੇ ਲਿਖਦਾ ਤੇ ਗਾਉਂਦਾ ਰਹਿੰਦਾ, ਇਹਦੀ ਆਵਾਜ਼ ਤੁਹਾਨੂੰ ਵੀ ਕੀਲ ਲਵੇਗੀ !”
ਯੂਟੀ ਪ੍ਰਸ਼ਾਸਨ ਨੇ ਇੱਕ ਨਵਾਂ ਸਰਕੂਲਰ ਜਾਰੀ ਕਰਕੇ ਕਿਹਾ ਹੈ ਕਿ ਇੱਕੋ ਸਮੇਂ ਮੁਹਾਲੀ, ਪੰਚਕੂਲਾ ਅਤੇ ਕੇਂਦਰ ਸਰਕਾਰ ਦੇ ਵੱਖ-ਵੱਖ ਦਫ਼ਤਰਾਂ ਵਿੱਚ ਜਾਣ ਵਾਲੇ ਕਰਮਚਾਰੀਆਂ ਕਰਕੇ ਆਵਾਜਾਈ ਦੀ ਭੀੜ ਨੂੰ ਘਟਾਉਣ ਲਈ ਪ੍ਰਸ਼ਾਸਨ ਦੇ ਦਫਤਰਾਂ ਦਾ ਸਮਾਂ ਬਦਲ ਰਿਹਾ ਹੈ, ਜੋਕਿ 21 ਫਰਵਰੀ ਤੋਂ ਲਾਗੂ ਹੋਵੇਗਾ। ਇਸ ਮੁਤਾਬਕ ਹੁਣ ਯੂਟੀ ਪ੍ਰਸ਼ਾਸਨ ਦੇ ਦਫਤਰ ਦਾ ਸਮਾਂ ਸਵੇਰੇ 9.30 ਵਜੇ ਤੋਂ ਸ਼ਾਮ 5.30 ਵਜੇ ਤੱਕ ਹੋਵੇਗਾ।