ਪੰਜਾਬ ਚੋਣਾਂ ਨੂੰ ਹੁਣ ਇੱਕ ਦਿਨ ਦਾ ਸਮਾਂ ਬਾਕੀ ਹੈ। ਪੰਜਾਬ ਵਿੱਚ ਚੋਣ ਪ੍ਰਚਾਰ ਬੀਤੇ ਦਿਨ ਯਾਨੀ ਕਿ 18 ਫਰਵਰੀ ਸ਼ਾਮ ਨੂੰ ਖ਼ਤਮ ਹੋ ਗਿਆ । ਜਿਸ ਤੋਂ ਬਾਅਦ ਹੁਣ ਸੂਬੇ ਦੀ ਜਨਤਾ 20 ਫਰਵਰੀ ਨੂੰ ਵੋਟਾਂ ਪਾ ਕੇ ਸਿਆਸੀ ਆਗੂਆਂ ਦੀ ਕਿਸਮਤ ਦਾ ਫ਼ੈਸਲਾ ਕਰਨਗੇ । ਇਸੇ ਵਿਚਾਲੇ CM ਚੰਨੀ ਤੇ ਸਿੱਧੂ ਮੂਸੇਵਾਲਾ ਮੁਸ਼ਕਿਲਾਂ ਵਿੱਚ ਘਿਰਦੇ ਹੋਏ ਨਜ਼ਰ ਆ ਰਹੇ ਹਨ। ਦਰਅਸਲ, ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸ਼ੁੱਕਰਵਾਰ ਨੂੰ 6 ਵਜੇ ਚੋਣ ਪ੍ਰਚਾਰ ਖ਼ਤਮ ਹੋਣ ਤੋਂ ਬਾਅਦ ਉਮੀਦਵਾਰਾਂ ਨੂੰ ਹਲਕੇ ਤੋਂ ਬਾਹਰ ਨਿਕਲਣਾ ਪਵੇਗਾ ਪਰ ਪੰਜਾਬ ਦੇ CM ਚਰਨਜੀਤ ਚੰਨੀ ਮਾਨਸਾ ਵਿੱਚ ਸਿੱਧੂ ਮੂਸੇਵਾਲਾ ਦੇ ਹੱਕ ਵਿੱਚ ਡੋਰ ਟੂ ਡੋਰ ਪ੍ਰਚਾਰ ਕਰਦੇ ਨਜ਼ਰ ਆਏ ।
ਇਸ ਸਬੰਧੀ ਸੂਚਨਾ ਮਿਲਦਿਆਂ ਹੀ ਜਦੋਂ ਮਾਨਸਾ ਦੇ ਰਿਟਰਨਿੰਗ ਅਫ਼ਸਰ ਨੂੰ ਪਤਾ ਲੱਗਿਆ ਤਾਂ ਉਹ ਮੌਕੇ ’ਤੇ ਪਹੁੰਚੇ। ਪਰ ਉਨ੍ਹਾਂ ਦੇ ਉੱਥੇ ਜਾਣ ਤੱਕ ਚਰਨਜੀਤ ਚੰਨੀ ਉੱਥੋਂ ਜਾ ਚੁੱਕੇ ਸੀ। ਇਸ ਬਾਰੇ ਰਿਟਰਨਿੰਗ ਅਫ਼ਸਰ ਨੇ ਦੱਸਿਆ ਕਿ ਐਫਐਸਟੀ ਟੀਮ ਦੀ ਵੀਡੀਓ ਰਿਕਾਰਡਿੰਗ ਦੀ ਜਾਂਚ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਚੋਣਾਂ ਤੋਂ 2 ਦਿਨ ਪਹਿਲਾਂ PM ਮੋਦੀ ਨੇ ਦੇਸ਼ ਦੇ ਵੱਡੇ ਸਿੱਖ ਆਗੂਆਂ ਨਾਲ ਕੀਤੀ ਮੁਲਾਕਾਤ (ਤਸਵੀਰਾਂ)
ਇਸ ਬਾਰੇ ਰਿਟਰਨਿੰਗ ਅਫ਼ਸਰ-ਕਮ ਐਸਡੀਐਮ ਮਾਨਸਾ ਹਰਜਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਇਸ ਬਾਰੇ ਜਾਣਕਾਰੀ ਮਿਲੀ ਤਾਂ ਉਨ੍ਹਾਂ ਨੇ ਮੌਕੇ ‘ਤੇ ਆ ਕੇ ਲੋਕਾਂ ਤੋਂ ਜਾਣਕਾਰੀ ਹਾਸਿਲ ਕੀਤੀ ਕਿ ਉਨ੍ਹਾਂ ਨੇ ਚੋਣ ਪ੍ਰਚਾਰ ਕੀਤਾ ਹੈ ਜਾਂ ਨਹੀਂ। ਉਨ੍ਹਾਂ ਦੱਸਿਆ ਕਿ ਲੋਕਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸੀ.ਐਮ. ਚੰਨੀ ਨੇ ਗੁਰਦੁਆਰਾ ਸਾਹਿਬ ਅਤੇ ਮੰਦਰ ਵਿੱਚ ਮੱਥਾ ਟੇਕਿਆ ਹੈ ਪਰ ਚੋਣ ਪ੍ਰਚਾਰ ਨਹੀਂ ਕੀਤਾ।
ਦੱਸ ਦੇਈਏ ਕਿ ਆਮ ਆਦਮੀ ਪਾਰਟੀ ਵੱਲੋਂ ਇਸ ਨੂੰ ਗਲਤ ਅਤੇ ਚੋਣ ਜ਼ਾਬਤੇ ਦਾ ਉਲੰਘਣ ਦੱਸਿਆ ਗਿਆ ਹੈ । ਜਿਸ ਕਾਰਨ ਉਨ੍ਹਾਂ ਨੇ ਪੰਜਾਬ ਦੇ ਚੋਣ ਕਮਿਸ਼ਨ ਤੋਂ ਮੰਗ ਕੀਤੀ ਹੈ ਕਿ ਜੇਕਰ ਸਾਡੇ ਖਿਲਾਫ ਕੋਈ ਕਾਰਵਾਈ ਹੋ ਸਕਦੀ ਹੈ ਤਾਂ ਕਾਨੂੰਨੀ ਪ੍ਰਕਿਰਿਆ ਦਾ ਪਾਲਣ ਕਰਦੇ ਹੋਏ ਮੁੱਖ ਮੰਤਰੀ ਚੰਨੀ ਅਤੇ ਮੌਕੇ ‘ਤੇ ਮੌਜੂਦ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਖਿਲਾਫ ਵੀ ਮਾਮਲਾ ਦਰਜ ਕੀਤਾ ਜਾਵੇ ।
ਵੀਡੀਓ ਲਈ ਕਲਿੱਕ ਕਰੋ -: