ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਕੱਲ੍ਹ ਯਾਨੀ ਐਤਵਾਰ ਨੂੰ ਵੋਟਾਂ ਪੈਣੀਆਂ ਹਨ। ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਲੋਕ ਵੋਟ ਪਾ ਸਕਣਗੇ। ਇਸ ਲਈ ਸੂਬੇ ਵਿਚ 14,751 ਥਾਵਾਂ ‘ਤੇ 24,740 ਪੋਲਿੰਗ ਬੂਥ ਬਣਾਏ ਗਏ ਹਨ। ਸੂਬੇ ਭਰ ਵਿਚ ਪੁਲਿਸ ਦੀ ਨਿਗਰਾਨੀ ਹੋਵੇਗੀ। ਇਸ ਦੌਰਾਨ ਸੂਬੇ ਵਿਚ ਸਾਰੀਆਂ ਦੁਕਾਨਾਂ ਤੇ ਵਪਾਰਕ ਅਦਾਰੇ ਬੰਦ ਰਹਿਣਗੇ। ਮੁਲਾਜ਼ਮ ਵੀ ਵੋਟਿੰਗ ਕਰ ਸਕਣ ਇਸ ਲਈ ਚੀਫ ਸੈਕ੍ਰੇਟਰੀ ਵੱਲੋਂ ਪੇਡ ਛੁੱਟੀ ਤੇ ਕਿਰਤ ਵਿਭਾਗ ਦੀ ਸਪੈਸ਼ਲ ਸੈਕ੍ਰੇਟਰੀ ਨੇ ਸਾਰੇ ਵਪਾਰਕ ਅਦਾਰਿਆਂ ਨੂੰ ਬੰਦ ਰੱਖਣ ਲਈ ਕਿਹਾ ਗਿਆ ਹੈ।
ਪੰਜਾਬ ਵਿਚ 117 ਵਿਧਾਨ ਸਭਾ ਸੀਟਾਂ ਲਈ ਵਿਧਾਇਕ ਚੁਣੇ ਜਾਣੇ ਹਨ। ਇਸ ਲਈ 1304 ਉਮੀਦਵਾਰ ਵਿਚ ਮੁਕਾਬਲਾ ਹੋਵੇਗਾ। ਸਖਤ ਟੱਕਰ ਆਮ ਆਦਮੀ ਪਾਰਟੀ, ਕਾਂਗਰਸ, ਅਕਾਲੀ-ਬਸਪਾ ਗਠਜੋੜ, ਭਾਜਪਾ, ਪੰਜਾਬ ਲੋਕ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਗਠਜੋੜ ਤੋਂ ਇਲਾਵਾ ਪੰਜਾਬ ਦੇ 22 ਕਿਸਾਨ ਸੰਗਠਨਾਂ ਦੇ ਸੰਯੁਕਤ ਸਮਾਜ ਮੋਰਚੇ ਵਿਚ ਹੈ।
ਵੀਡੀਓ ਲਈ ਕਲਿੱਕ ਕਰੋ -:
“”ਗਾਇਕੀ ਦਾ ਐਸਾ ਸੁਰੂਰ ਕਿ ਸਭ ਭੁੱਲ ਕੇ ਬਸ ਗਾਣੇ ਲਿਖਦਾ ਤੇ ਗਾਉਂਦਾ ਰਹਿੰਦਾ, ਇਹਦੀ ਆਵਾਜ਼ ਤੁਹਾਨੂੰ ਵੀ ਕੀਲ ਲਵੇਗੀ !”
ਪੰਜਾਬ ਵਿਚ ਪਹਿਲੀ ਵਾਰ ਇੱਕ ਕਰੋੜ ਤੋਂ ਵੱਧ ਮਹਿਲਾਵਾਂ ਵੋਟ ਪਾਉਣਗੀਆਂ। ਪੰਜਾਬ ਵਿਚ ਕੁੱਲ ਵੋਟਰਾਂ ਦੀ ਗਿਣਤੀ 2 ਕਰੋੜ 14 ਲੱਖ 99 ਹਜ਼ਾਰ 804 ਹੈ। ਇਨ੍ਹਾਂ ਵਿਚੋਂ 1 ਕਰੋੜ 12 ਲਆਖ 98 ਹਜ਼ਾਰ 81 ਪੁਰਸ਼ ਤੇ 1 ਕਰੋੜ 2 ਲੱਖ 996 ਮਹਿਲਾ ਵੋਟਰ ਹਨ। ਇਸ ਤੋਂ ਇਲਾਵਾ 727 ਵੋਟਰ ਟ੍ਰਾਂਸਜੈਂਡਰ ਹਨ।